ਮੁੱਖਵਾਕ - ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ Arrow Right ਧਨਾਸਰੀ ਭਗਤ ਰਵਿਦਾਸ ਜੀ ਕੀ ੴ ਸਤਿਗੁਰ ਪ੍ਰਸਾਦਿ॥ ਹਮ ਸਰਿ ਦੀਨੁ ਦਇਆਲੁ ਨ ਤੁਮ ਸਰਿ ਅਬ ਪਤੀਆਰੁ ਕਿਆ ਕੀਜੈ ॥ ਬਚਨੀ ਤੋਰ ਮੋਰ ਮਨੁ ਮਾਨੈ ਜਨ ਕਉ ਪੂਰਨੁ ਦੀਜੈ ॥੧॥ ਸ਼ੁੱਕਰਵਾਰ, ੨੭ ਵੈਸਾਖ (ਸੰਮਤ ੫੫੭ ਨਾਨਕਸ਼ਾਹੀ) ੯ ਮਈ, ੨੦੨੫ (ਅੰਗ: ੬੯੪)

** ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਯੋਗਤਾ, ਨਿਯੁਕਤੀ, ਕਾਰਜ ਖੇਤਰ, ਜ਼ਿੰਮੇਵਾਰੀਆਂ ਅਤੇ ਸੇਵਾ ਮੁਕਤੀ ਸਬੰਧੀ ਨਿਯਮ ਨਿਰਧਾਰਤ ਕਰਨ ਲਈ ਸਿੱਖ ਪੰਥ ਦੀਆਂ ਸਮੂਹ ਜਥੇਬੰਦੀਆਂ, ਦਮਦਮੀ ਟਕਸਾਲ, ਨਿਹੰਗ ਸਿੰਘ ਦਲਾਂ, ਆਲਮੀ ਸਿੱਖ ਸੰਸਥਾਵਾਂ, ਸਿੰਘ ਸਭਾਵਾਂ, ਦੀਵਾਨਾਂ, ਸਭਾ ਸੁਸਾਇਟੀਆਂ ਅਤੇ ਦੇਸ਼ ਵਿਦੇਸ਼ ਵਿਚ ਵੱਸਦੇ ਵਿਦਵਾਨਾਂ ਤੇ ਬੁੱਧੀਜੀਵੀਆਂ ਨੂੰ ਆਪਣੇ ਸੁਝਾਅ ਭੇਜਣ ਦੀ ਅਪੀਲ ਕੀਤੀ ਹੈ। ** ਇਸ ਲਈ 20 ਮਈ 2025 ਤਕ ਸ਼੍ਰੋਮਣੀ ਕਮੇਟੀ ਪਾਸ ਆਪਣੇ ਸੁਝਾਅ ਭੇਜੇ ਜਾਣ ਤਾਂ ਜੋ ਇਨ੍ਹਾਂ ਨੂੰ ਵਿਚਾਰ ਕੇ ਸੇਵਾ ਨਿਯਮਾਂ ਵਾਸਤੇ ਇੱਕ ਸਾਂਝੀ ਕੌਮੀ ਰਾਇ ਬਣਾਈ ਜਾ ਸਕੇ। ** ਇਹ ਸੁਝਾਅ ਸ਼੍ਰੋਮਣੀ ਕਮੇਟੀ ਨੂੰ ਦਸਤੀ ਰੂਪ ਵਿਚ ਜਾਂ ਅਧਿਕਾਰਤ ਈਮੇਲ [email protected] ਅਤੇ ਵਟਸਐਪ ਨੰਬਰ 7710136200 ਉਤੇ ਭੇਜੇ ਜਾਣ।

ਅੰਮ੍ਰਿਤਸਰ : 15 ਜੂਨ (        ) ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪੰਜਾਬੀ ਫਿਲਮ ‘ਵਨਸ ਅਪਾਨ ਏ ਟਾਈਮ ਇਨ ਅੰਮ੍ਰਿਤਸਰ’ ਵਿਚੋਂ ਇਤਰਾਜ ਯੋਗ ਦ੍ਰਿਸ਼ ਨਾ ਕੱਟਣ ਤੇ ਸਿੱਖ ਸੰਗਤਾਂ ਦੇ ਮਨਾਂ ਨੂੰ ਪੁੱਜੀ ਭਾਰੀ ਠੇਸ ਤੇ ਅਫਸੋਸ ਪ੍ਰਗਟ ਕੀਤਾ ਹੈ।

ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੇ ਮੈਂਬਰ ਸ੍ਰ: ਰਜਿੰਦਰ ਸਿੰਘ ਮਹਿਤਾ ਤੇ ਬੁਲਾਰੇ ਸ੍ਰ: ਦਿਲਜੀਤ ਸਿੰਘ ਬੇਦੀ ਨੇ ਸਖ਼ਤ ਨੋਟਿਸ ਲੈਂਦਿਆ ਕਿਹਾ ਕਿ ਉਕਤ ਫਿਲਮ ਦੇ ਡਾਇਰੈਕਟਰ ਹਰਜੀਤ ਰਿੱਕੀ ਦੀ ਕਹਿਣੀ ਅਤੇ ਕਥਨੀ ਵਿੱਚ ਬਹੁਤ ਅੰਤਰ ਹੈ।ਉਨ੍ਹਾਂ ਕਿਹਾ ਕਿ ਉਕਤ ਫਿਲਮ ਦੇ ਡਾਇਰੈਕਟਰ ਵੱਲੋਂ ਫਿਲਮ ਵਿੱਚ ਫਿਲਮਾਏ ਗਏ ਜਿਹੜੇ ਇਤਰਾਜਯੋਗ ਦ੍ਰਿਸ਼ ਕੱਟਣ ਬਾਰੇ ਭਰੋਸਾ ਦਿੱਤਾ ਗਿਆ ਸੀ ਉਹ ਦ੍ਰਿਸ਼ ਉਸੇ ਤਰ੍ਹਾਂ ਹੀ ਫਿਲਮ ‘ਚ ਸ਼ਾਮਿਲ ਹਨ, ਜਿਸ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਖ਼ਤ ਇਤਰਾਜ ਜਿਤਾਇਆ ਸੀ।ਉਨ੍ਹਾਂ ਕਿਹਾ ਕਿ ਫਿਲਮ ਨਿਰਮਾਤਾ ਰਿੱਕੀ ਵੱਲੋਂ ਕੁਝ ਸਮਾਂ ਪਹਿਲਾਂ ਇਸ ਫਿਲਮ ਦਾ ਟ੍ਰੇਲਰ ਰੀਲੀਜ਼ ਕੀਤਾ ਗਿਆ ਸੀ ਤੇ ਸ੍ਰੀ ਹਰਿਮੰਦਰ ਸਾਹਿਬ ਦੀਆਂ ਪ੍ਰਕਰਮਾਂ ਦੇ ਬਰਾਂਡਿਆਂ ‘ਚ ਦੋ ਕਲੀਨ ਸ਼ੇਵ ਵਿਅਕਤੀ ਦੌੜਦੇ ਦਿਖਾਏ ਗਏ ਸਨ।ਜਿਸ ਤੇ ਸ਼੍ਰੋਮਣੀ ਕਮੇਟੀ ਨੇ ਪ੍ਰਤੀਕਰਮ ਕਰਦਿਆਂ ਫਿਲਮ ਵਿਚੋਂ ਇਹ ਸੀਨ ਕੱਟਣ ਲਈ ਕਿਹਾ ਸੀ।ਉਨ੍ਹਾਂ ਕਿਹਾ ਕਿ ਉਕਤ ਫਿਲਮ ਵਿੱਚ ਸ੍ਰੀ ਹਰਿਮੰਦਰ ਸਾਹਿਬ ਦੀ ਪਰਕਰਮਾ ਵਿੱਚ ਹਥਿਆਰਾਂ ਵਾਲੇ ਨੌਜਵਾਨ ਦੇ ਹਿੰਸਕ ਸੀਨ ਦਿਖਾਏ ਗਏ ਹਨ।ਅਜਿਹੇ ਦ੍ਰਿਸ਼ ਪਰਕਰਮਾ ਵਿੱਚ ਨਹੀਂ ਦਿਖਾਏ ਜਾ ਸਕਦੇ। ਉਨ੍ਹਾਂ ਕਿਹਾ ਕਿ ਇਹ ਸੀਨ ਕਰੋਮੋ ਵਿਧੀ ਨਾਲ ਕਿਸੇ ਹੋਰ ਜਗ੍ਹਾ ਫਿਲਮਾਏ ਗਏ ਸਨ ਤੇ ਬਾਅਦ ਵਿੱਚ ਸ੍ਰੀ ਹਰਿਮੰਦਰ ਸਾਹਿਬ ਨਾਲ ਜੋੜ ਦਿੱਤੇ ਗਏ।ਉਨ੍ਹਾਂ ਕਿਹਾ ਕਿ ਇਨ੍ਹਾਂ ਦ੍ਰਿਸ਼ਾਂ ਨਾਲ ਦੋਹਾਂ ਫਿਰਕਿਆਂ ਵਿੱਚ ਭਰਾ ਮਾਰੀ ਜੰਗ ਛਿੜਨ ਦਾ ਖਦਸ਼ਾ ਹੈ ਇਸ ਲਈ ਇਸ ਫਿਲਮ ਤੇ ਤੁਰੰਤ ਰੋਕ ਲੱਗਣੀ ਚਾਹੀਦੀ ਹੈ।

ਉਨ੍ਹਾਂ ਕਿਹਾ ਕਿ ‘ਵਨਸ ਅਪਾਨ ਏ ਟਾਈਮ ਇਨ ਅੰਮ੍ਰਿਤਸਰ’ ਵਿੱਚ ਦਿਖਾਏ ਗਏ ਦ੍ਰਿਸ਼ਾਂ ਨਾਲ ਸਿੱਖ ਭਾਵਨਾਵਾਂ ਨੂੰ ਭਾਰੀ ਠੇਸ ਪੁੱਜੀ ਹੈ।ਉਨ੍ਹਾਂ ਕਿਹਾ ਕਿ ਫਿਲਮ ਡਾਇਰੈਕਟਰ ਹਰਜੀਤ ਰਿੱਕੀ ਵੱਲੋਂ ਸ਼੍ਰੋਮਣੀ ਕਮੇਟੀ ਨੂੰ ਸ੍ਰੀ ਹਰਿਮੰਦਰ ਸਾਹਿਬ ਤੇ ਦ੍ਰਿਸ਼ ਫਿਲਮਾਉਣ ਤੋਂ ਪਹਿਲਾਂ ਫਿਲਮ ਦੀ ਸਕਰਿਪਟ ਦਿਖਾਉਣੀ ਚਾਹੀਦੀ ਸੀ ਜੋ ਉਨ੍ਹਾਂ ਸ਼੍ਰੋਮਣੀ ਕਮੇਟੀ ਨੂੰ ਦਿਖਾਉਣੀ ਉੱਚਿਤ ਨਹੀਂ ਸਮਝੀ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਸ੍ਰੀ ਹਰਿਮੰਦਰ ਸਾਹਿਬ ਵਿੱਚ ਹਿੰਸਕ ਦ੍ਰਿਸ਼ ਫਿਲਮਾਉਣ ਦੀ ਕਦਾਚਿੱਤ ਵੀ ਇਜਾਜਤ ਨਹੀਂ ਦੇਂਦੀ।ਇਸ ਫਿਲਮ ਤੇ ਤੁਰੰਤ ਪਾਬੰਦੀ ਲਗਾਉਣੀ ਚਾਹੀਦੀ ਹੈ।