ਮੁੱਖਵਾਕ - ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ Arrow Right ਧਨਾਸਰੀ ਭਗਤ ਰਵਿਦਾਸ ਜੀ ਕੀ ੴ ਸਤਿਗੁਰ ਪ੍ਰਸਾਦਿ॥ ਹਮ ਸਰਿ ਦੀਨੁ ਦਇਆਲੁ ਨ ਤੁਮ ਸਰਿ ਅਬ ਪਤੀਆਰੁ ਕਿਆ ਕੀਜੈ ॥ ਬਚਨੀ ਤੋਰ ਮੋਰ ਮਨੁ ਮਾਨੈ ਜਨ ਕਉ ਪੂਰਨੁ ਦੀਜੈ ॥੧॥ ਸ਼ੁੱਕਰਵਾਰ, ੨੭ ਵੈਸਾਖ (ਸੰਮਤ ੫੫੭ ਨਾਨਕਸ਼ਾਹੀ) ੯ ਮਈ, ੨੦੨੫ (ਅੰਗ: ੬੯੪)

** ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਯੋਗਤਾ, ਨਿਯੁਕਤੀ, ਕਾਰਜ ਖੇਤਰ, ਜ਼ਿੰਮੇਵਾਰੀਆਂ ਅਤੇ ਸੇਵਾ ਮੁਕਤੀ ਸਬੰਧੀ ਨਿਯਮ ਨਿਰਧਾਰਤ ਕਰਨ ਲਈ ਸਿੱਖ ਪੰਥ ਦੀਆਂ ਸਮੂਹ ਜਥੇਬੰਦੀਆਂ, ਦਮਦਮੀ ਟਕਸਾਲ, ਨਿਹੰਗ ਸਿੰਘ ਦਲਾਂ, ਆਲਮੀ ਸਿੱਖ ਸੰਸਥਾਵਾਂ, ਸਿੰਘ ਸਭਾਵਾਂ, ਦੀਵਾਨਾਂ, ਸਭਾ ਸੁਸਾਇਟੀਆਂ ਅਤੇ ਦੇਸ਼ ਵਿਦੇਸ਼ ਵਿਚ ਵੱਸਦੇ ਵਿਦਵਾਨਾਂ ਤੇ ਬੁੱਧੀਜੀਵੀਆਂ ਨੂੰ ਆਪਣੇ ਸੁਝਾਅ ਭੇਜਣ ਦੀ ਅਪੀਲ ਕੀਤੀ ਹੈ। ** ਇਸ ਲਈ 20 ਮਈ 2025 ਤਕ ਸ਼੍ਰੋਮਣੀ ਕਮੇਟੀ ਪਾਸ ਆਪਣੇ ਸੁਝਾਅ ਭੇਜੇ ਜਾਣ ਤਾਂ ਜੋ ਇਨ੍ਹਾਂ ਨੂੰ ਵਿਚਾਰ ਕੇ ਸੇਵਾ ਨਿਯਮਾਂ ਵਾਸਤੇ ਇੱਕ ਸਾਂਝੀ ਕੌਮੀ ਰਾਇ ਬਣਾਈ ਜਾ ਸਕੇ। ** ਇਹ ਸੁਝਾਅ ਸ਼੍ਰੋਮਣੀ ਕਮੇਟੀ ਨੂੰ ਦਸਤੀ ਰੂਪ ਵਿਚ ਜਾਂ ਅਧਿਕਾਰਤ ਈਮੇਲ [email protected] ਅਤੇ ਵਟਸਐਪ ਨੰਬਰ 7710136200 ਉਤੇ ਭੇਜੇ ਜਾਣ।

ਅੰਮ੍ਰਿਤਸਰ : 12 ਜੂਨ (        ) ਖਾਲਸੇ ਦੀ ਜਨਮ ਭੂਮੀ ਸ੍ਰੀ ਅਨੰਦਪੁਰ ਸਾਹਿਬ ਦੇ ਵਿਰਾਸਤ-ਏ-ਖਾਲਸਾ ਵਿਖੇ ੨੬-੨੭ ਜੂਨ ਨੂੰ ਹੋਣ ਵਾਲਾ ਵਿਸ਼ਵ ਪੰਜਾਬੀ ਭਾਸ਼ਾ ਸੰਮੇਲਨ ਹੁਣ ੨੫-੨੬ ਸਤੰਬਰ ਨੂੰ ਹੋਵੇਗਾ। ਸ਼੍ਰੋਮਣੀ ਕਮੇਟੀ ਦੇ ਬੁਲਾਰੇ ਤੇ ਵਧੀਕ ਸਕੱਤਰ ਸ੍ਰ: ਦਿਲਜੀਤ ਸਿੰਘ ਬੇਦੀ ਨੇ ਜਾਣਕਾਰੀ ਦੇਂਦਿਆਂ ਦੱਸਿਆ ਕਿ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਿਸ਼ਾ-ਨਿਰਦੇਸ਼ਾਂ ਹੇਠ ਸ਼੍ਰੋਮਣੀ ਕਮੇਟੀ ਵੱਲੋਂ ਮਾਂ ਬੋਲੀ ਪੰਜਾਬੀ ਨੂੰ ਵਧੇਰੇ ਪ੍ਰਫੁੱਲਤ ਕਰਨ ਲਈ ਆਯੋਜਿਤ ਕੀਤੇ ਗਏ ਸਮਾਗਮ ਵਿੱਚ ਵੱਖ-ਵੱਖ ਦੇਸ਼ਾਂ ਅਮਰੀਕਾ, ਇੰਗਲੈਂਡ, ਕੈਨੇਡਾ, ਜਰਮਨੀ, ਆਸਟ੍ਰੇਲੀਆ ਅਤੇ ਪਾਕਿਸਤਾਨ ਆਦਿ  ਤੋਂ ਪੰਜਾਬੀ ਭਾਸ਼ਾ ਦੇ ਮਾਹਿਰ ਵਿਦਵਾਨਾ ਅਤੇ ਪੰਜਾਬੀ ਪਿਆਰਿਆਂ ਨੂੰ ੨੫-੨੬ ਜੂਨ ਨੂੰ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਣ ਵਾਲੇ ਵਿਸ਼ਵ ਪੰਜਾਬੀ ਭਾਸ਼ਾ ਸੰਮੇਲਨ ਵਿੱਚ ਸੱਦਾ ਦਿੱਤਾ ਗਿਆ ਸੀ, ਪਰ ਗਵਾਂਢੀ ਦੇਸ਼ ਪਾਕਿਸਤਾਨ ਤੋਂ ਜਨਾਬ ਫਖਰ ਜਮਾਨ ਦੀ ਅਗਵਾਈ ਵਿੱਚ ਆਉਣ ਵਾਲੇ ਪੰਜਾਬੀ ਭਾਸ਼ਾ ਮਾਹਿਰਾਂ ਦਾ ਉਕਤ ਤਾਰੀਖ਼ ਨੂੰ ਸ੍ਰੀ ਅਨੰਦਪੁਰ ਸਾਹਿਬ ਆਉਣ ਲਈ ਵੀਜਾ ਨਹੀਂ ਲੱਗ ਸਕਿਆ। ਉਨ੍ਹਾਂ ਕਿਹਾ ਕਿ ਦੂਸਰਾ ਕਾਰਣ ਪੰਜਾਬ ਸਰਕਾਰ ਵੱਲੋਂ ਬਾਬਾ ਬੰਦਾ ਸਿੰਘ ਜੀ ਬਹਾਦਰ ਦੇ ੩੦੦ ਸਾਲਾ ਸ਼ਹੀਦੀ ਦਿਹਾੜੇ ਦੀ ਯਾਦ ‘ਚ ਚੱਪੜਚਿੜੀ ਵਿਖੇ ੨੬ ਜੂਨ ਨੂੰ ਰਾਜ ਪੱਧਰੀ ਸਮਾਗਮ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਬਾਬਾ ਬੰਦਾ ਸਿੰਘ ਜੀ ਬਹਾਦਰ ਦੇ ੩੦੦ ਸਾਲਾ ਸ਼ਹੀਦੀ ਦਿਹਾੜੇ ਸਬੰਧੀ ਹੀ ਸ਼੍ਰੋਮਣੀ ਕਮੇਟੀ ਤੇ ਧਰਮ ਪ੍ਰਚਾਰਕ ਕਮੇਟੀ ਦੇ ਸਮੁੱਚੇ ਮੁਲਾਜ਼ਮਾਂ ਦੀਆਂ ਸਮੇਂ-ਸਮੇਂ ਵੱਖ-ਵੱਖ ਸਥਾਨਾ ਤੇ ਹੋ ਰਹੇ ਸਮਾਗਮਾਂ ਵਿੱਚ ਡਿਊਟੀਆਂ ਲਗਾਈਆਂ ਜਾ ਰਹੀਆਂ ਹਨ ਤੇ ਇਸ ਦੇ ਇਲਾਵਾ ਅੱਤ ਦੀ ਗਰਮੀ ਕਾਰਣ ਵੀ ਫਿਲਹਾਲ ਇਹ ਸਮਾਗਮ ਅੱਗੇ ਪਾ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਹੁਣ ਇਹ ਸਮਾਗਮ ੨੫-੨੬ ਸਤੰਬਰ ਨੂੰ ਖਾਲਸੇ ਦੀ ਜਨਮ ਭੂਮੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਵਿਰਾਸਤ-ਏ-ਖਾਲਸਾ ਵਿਖੇ ਹੀ ਕਰਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਬਹੁਤ ਜਲਦੀ ਹੀ ਇਸ ਸਮਾਗਮ ਵਿੱਚ ਸ਼ਾਮਿਲ ਹੋਣ ਵਾਲੀਆ ਹਸਤੀਆ ਨਾਲ ਸੰਪਰਕ ਕਰਕੇ ਉਨ੍ਹਾਂ ਨੂੰ ਸੂਚਿਤ ਕਰ ਦਿੱਤਾ ਜਾਵੇਗਾ।