sਅੰਮ੍ਰਿਤਸਰ 3 ਜਨਵਰੀ (       ) – ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਵਿਖੇ ਵਿਸਾਖੀ ਦਾ ਪਵਿੱਤਰ ਦਿਹਾੜਾ ਹਰ ਸਾਲ ਦੀ ਤਰ੍ਹਾਂ ਅਪ੍ਰੈਲ ੨੦੧੭ ‘ਚ ਸ਼ਰਧਾ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ।ਇਸ ਪਵਿੱਤਰ ਮੌਕੇ ਤੇ ਪਾਕਿਸਤਾਨ ‘ਚ ਸਥਿਤ ਗੁਰਦੁਆਰਾ ਸਾਹਿਬਾਨ ਦੇ ਦਰਸ਼ਨਾਂ ਨੂੰ ਜਾਣ ਦੇ ਚਾਹਵਾਨ ਸ਼ਰਧਾਲੂ ਆਪਣੇ ਪਾਸਪੋਰਟ ਹਲਕਾ ਮੈਂਬਰ ਦੀ ਸਿਫਾਰਸ਼ ਸਹਿਤ ੧੦ ਜਨਵਰੀ ੨੦੧੭ ਤੱਕ ਦਫ਼ਤਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਯਾਤਰਾ ਵਿਭਾਗ ਵਿਖੇ ਜਮ੍ਹਾਂ ਕਰਵਾਉਣ।
ਸ. ਹਰਚਰਨ ਸਿੰਘ ਮੁੱਖ ਸਕੱਤਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਿਹੜੇ ਯਾਤਰੂ ਅਪ੍ਰੈਲ ੨੦੧੭ ਨੂੰ ਵਿਸਾਖੀ ਮੌਕੇ ਪਾਕਿਸਤਾਨ ਸਥਿਤ ਗੁਰਦੁਆਰਾ ਸਾਹਿਬਾਨਾਂ ਦੇ ਦਰਸ਼ਨ ਕਰਨ ਲਈ ਜਾਣਾ ਚਾਹੁੰਦੇ ਹਨ ਉਹ ਆਪਣੇ ਪਾਸਪੋਰਟ, ਸ਼ਨਾਖ਼ਤ ਲਈ ਵੋਟਰ ਕਾਰਡ/ਰਾਸ਼ਨ ਕਾਰਡ ਜਾਂ ਅਧਾਰ ਕਾਰਡ ਸਮੇਤ ਤਿੰਨ ਪਾਸਪੋਰਟ ਸਾਈਜ ਤਾਜਾ ਫੋਟੋਆਂ ੧੦ ਜਨਵਰੀ ੨੦੧੭ ਤੱਕ ਦਫਤਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਯਾਤਰਾ ਵਿਭਾਗ ਵਿਖੇ ਹਲਕਾ ਮੈਂਬਰ ਦੀ ਸਿਫਾਰਸ਼ ਸਹਿਤ ਜਮ੍ਹਾਂ ਕਰਵਾਉਣ ਤਾਂ ਜੋ ਵੀਜ਼ਾ ਲੱਗਣ ਲਈ ਪਾਸਪੋਰਟ ਲਿਸਟ ‘ਚ ਨਾਮ ਸ਼ਾਮਲ ਕਰਕੇ ਪੰਜਾਬ ਸਰਕਾਰ ਨੂੰ ਅਗਲੇਰੀ ਕਾਰਵਾਈ ਲਈ ਭੇਜੇ ਜਾ ਸਕਣ।
ਇਸ ਸਬੰਧ ਵਿੱਚ ਸ਼ਰਧਾਲੂ ਹੋਰ ਕਿਸੇ ਵੀ ਕਿਸਮ ਦੀ ਜਾਣਕਾਰੀ ਹਾਸਲ ਕਰਨ ਲਈ ਦਫਤਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਟੈਲੀਫੋਨ ਨੰ: ੦੧੮੩-੨੫੫੩੯੫੭, ੫੮ ਅਤੇ ੫੯ ‘ਤੇ ਸੰਪਰਕ ਕਰ ਸਕਦੇ ਹਨ।