logo ਅੰਮ੍ਰਿਤਸਰ : ੧੫ ਅਕਤੂਬਰ (        ) ਸ਼੍ਰੋਮਣੀ ਕਮੇਟੀ ਦੇ ਬੁਲਾਰੇ ਤੇ ਵਧੀਕ ਸਕੱਤਰ ਸ. ਦਿਲਜੀਤ ਸਿੰਘ ਬੇਦੀ ਨੇ ਪ੍ਰੈੱਸ ਦੇ ਨਾਮ ਬਿਆਨ ਜਾਰੀ ਕਰਦਿਆਂ ਕਿਹਾ ਕਿ ਕਿਸੇ ਵੈੱਬਸਾਈਟ ਵੱਲੋਂ ਛੱਡੀ ਗਈ ਖ਼ਬਰ ਕਿ ਸ਼੍ਰੋਮਣੀ ਕਮੇਟੀ ਨੇ ‘ਵਿਸ਼ਵ ਪੰਜਾਬੀ ਭਾਸ਼ਾ ਸੰਮੇਲਨ’ ਮੁਲਤਵੀ ਕਰ ਦਿੱਤਾ ਹੈ ਵਿੱਚ ਕੋਈ ਸੱਚਾਈ ਨਹੀਂ ਹੈ।
ਉਨ੍ਹਾਂ ਕਿਹਾ ਕਿ ਇਸ ਸਬੰਧੀ ਬਕਾਇਦਾ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਮੀਟਿੰਗ ਕੀਤੀ ਗਈ ਹੈ।ਉਨ੍ਹਾਂ ਦੱਸਿਆ ਕਿ ‘ਵਿਸ਼ਵ ਪੰਜਾਬੀ ਭਾਸ਼ਾ ਸੰਮੇਲਨ’ ਬਾਰੇ ਅੰਤ੍ਰਿੰਗ ਕਮੇਟੀ ਦੀ ਮੀਟਿੰਗ ‘ਚ ਫੈਸਲਾ ਲਿਆ ਜਾਵੇਗਾ।