ਮੁੱਖਵਾਕ - ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ Arrow Right ਸੋਰਠਿ ਮਹਲਾ ੫ ॥ ਸੂਖ ਮੰਗਲ ਕਲਿਆਣ ਸਹਜ ਧੁਨਿ ਪ੍ਰਭ ਕੇ ਚਰਣ ਨਿਹਾਰਿਆ॥ ਰਾਖਨਹਾਰੈ ਰਾਖਿਓ ਬਾਰਿਕੁ ਸਤਿਗੁਰਿ ਤਾਪੁ ਉਤਾਰਿਆ॥ ੧॥ ਸੋਮਵਾਰ, ੯ ਵੈਸਾਖ (ਸੰਮਤ ੫੫੭ ਨਾਨਕਸ਼ਾਹੀ) ੨੧ ਅਪ੍ਰੈਲ, ੨੦੨੫ (ਅੰਗ: ੬੧੯)

sਅੰਮ੍ਰਿਤਸਰ 19 ਦਸੰਬਰ (       ) – ਸਾਹਿਬ-ਏ-ਕਮਾਲ, ਸਰਬੰਸਦਾਨੀ, ਦਸਮੇਸ਼ ਪਿਤਾ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਵੱਡੇ ਸਾਹਿਬਜ਼ਾਦੇ ਬਾਬਾ ਅਜੀਤ ਸਿੰਘ, ਬਾਬਾ ਜੁਝਾਰ ਸਿੰਘ ਅਤੇ ਭਾਈ ਜੀਵਨ ਸਿੰਘ, ਭਾਈ ਸੰਗਤ ਸਿੰਘ ਤੇ ਚਮਕੌਰ ਸਾਹਿਬ ਦੇ ਸਮੂਹ ਸ਼ਹੀਦਾਂ ਦੀ ਯਾਦ ਵਿੱਚ ਸਥਾਨਕ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ੨੨ ਦਸੰਬਰ ਨੂੰ ਸਵੇਰੇ ੯.੩੦ ਵਜੇ ਪੈਣਗੇ।  
ਸ. ਸੁਲੱਖਣ ਸਿੰਘ ਮੈਨੇਜਰ ਸੱਚਖੰਡ ਸ੍ਰੀ ਦਰਬਾਰ ਸਾਹਿਬ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਕਤ ਸ਼ਹੀਦਾਂ ਦੀ ਯਾਦ ਵਿੱਚ ਮਿਤੀ ੨੦-੧੨-੨੦੧੬ ਤੋਂ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਹੋਣਗੇ ਜਿਨ੍ਹਾਂ ਦੇ ਭੋਗ ੨੨-੧੨-੨੦੧੬ ਨੂੰ ਸਵੇਰੇ ੯.੩੦ ਵਜੇ ਪੈਣਗੇ।ਉਪਰੰਤ ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਹਜ਼ੂਰੀ ਰਾਗੀ ਸਿੰਘਾਂ ਵੱਲੋਂ ਇਲਾਹੀ ਬਾਣੀ ਦੇ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ।
ਉਨ੍ਹਾਂ ਦੱਸਿਆ ਕਿ ਇਸੇ ਦਿਨ ਹੀ ਚਾਰ ਸਾਹਿਬਜਾਦਿਆਂ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਸਕੂਲਾਂ/ਕਾਲਜਾਂ ਦੇ ਵਿਦਿਆਰਥੀ ਅਤੇ ਸੰਗਤ ਵੱਡੀ ਗਿਣਤੀ ‘ਚ ਇਸੇ ਅਸਥਾਨ ਪੁਰ ਜਪੁਜੀ ਸਾਹਿਬ ਅਤੇ ਚੌਪਈ ਸਾਹਿਬ ਦੇ ਪਾਠ ਕਰੇਗੀ।ਉਨ੍ਹਾਂ ਦੱਸਿਆ ਕਿ ਪ੍ਰਧਾਨ ਸਾਹਿਬ ਪ੍ਰੋਫੈਸਰ ਕਿਰਪਾਲ ਸਿੰਘ ਬਡੂੰਗਰ ਵੱਲੋਂ ਹੋਏ ਆਦੇਸ਼ ਅਨੁਸਾਰ ਬੱਚਿਆਂ ਨੂੰ ਸਚਿੱਤਰ ਪੁਸਤਕਾਂ ਅਤੇ ਗੁਟਕੇ ਸਾਹਿਬ ਭੇਟਾ ਰਹਿਤ ਦਿੱਤੇ ਜਾਣਗੇ।ਉਨ੍ਹਾਂ ਦੱਸਿਆ ਕਿ ਇਸੇ ਅਸਥਾਨ ਪੁਰ ਹੀ ੨੫-੧੨-੨੦੧੬ ਨੂੰ ਸਾਹਿਬਜ਼ਾਦਾ ਬਾਬਾ ਜ਼ੋਰਾਵਰ ਸਿੰਘ ਅਤੇ ਬਾਬਾ ਫ਼ਤਹਿ ਸਿੰਘ ਤੇ ਮਾਤਾ ਗੁਜਰ ਕੌਰ ਜੀ ਦੀ ਯਾਦ ਵਿੱਚ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਹੋਣਗੇ ਜਿਨ੍ਹਾਂ ਦੇ ਭੋਗ ੨੭-੧੨-੨੦੧੬ ਨੂੰ ਸਵੇਰੇ ੯.੩੦ ਵਜੇ ਪੈਣਗੇ ਉਪਰੰਤ ਕੀਰਤਨ ਹੋਵੇਗਾ।ਉਨ੍ਹਾਂ ਸਮੂਹ ਸੰਗਤਾਂ ਨੂੰ ਅਪੀਲ ਕੀਤੀ ਕਿ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਮਹਾਨ ਸ਼ਹੀਦਾਂ ਵੱਲੋਂ ਦਿੱਤੀਆਂ ਲਾਸਾਨੀ ਕੁਰਬਾਨੀਆਂ ਦੀ ਯਾਦ ‘ਚ ਹੋ ਰਹੇ ਸਮਾਗਮਾਂ ਸਮੇਂ ਪਰਿਵਾਰਾਂ ਸਮੇਤ ਹਾਜ਼ਰੀਆਂ ਭਰ ਕੇ ਆਪਣਾ ਜੀਵਨ ਸਫਲਾ ਕਰਨ।