ਮੁੱਖਵਾਕ - ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ Arrow Right ਧਨਾਸਰੀ ਮਹਲਾ ੩ ॥ ਨਾਵੈ ਕੀ ਕੀਮਤਿ ਮਿਤਿ ਕਹੀ ਨ ਜਾਇ ॥ ਸੇ ਜਨ ਧੰਨੁ ਜਿਨ ਇਕ ਨਾਮਿ ਲਿਵ ਲਾਇ ॥ ਗੁਰਮਤਿ ਸਾਚੀ ਸਾਚਾ ਵੀਚਾਰੁ ॥ ਆਪੇ ਬਖਸੇ ਦੇ ਵੀਚਾਰੁ ॥੧॥ ਐਤਵਾਰ, ੮ ਵੈਸਾਖ (ਸੰਮਤ ੫੫੭ ਨਾਨਕਸ਼ਾਹੀ) ੨੦ ਅਪ੍ਰੈਲ, ੨੦੨੫ (ਅੰਗ: ੬੬੬)

** ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਯੋਗਤਾ, ਨਿਯੁਕਤੀ, ਕਾਰਜ ਖੇਤਰ, ਜ਼ਿੰਮੇਵਾਰੀਆਂ ਅਤੇ ਸੇਵਾ ਮੁਕਤੀ ਸਬੰਧੀ ਨਿਯਮ ਨਿਰਧਾਰਤ ਕਰਨ ਲਈ ਸਿੱਖ ਪੰਥ ਦੀਆਂ ਸਮੂਹ ਜਥੇਬੰਦੀਆਂ, ਦਮਦਮੀ ਟਕਸਾਲ, ਨਿਹੰਗ ਸਿੰਘ ਦਲਾਂ, ਆਲਮੀ ਸਿੱਖ ਸੰਸਥਾਵਾਂ, ਸਿੰਘ ਸਭਾਵਾਂ, ਦੀਵਾਨਾਂ, ਸਭਾ ਸੁਸਾਇਟੀਆਂ ਅਤੇ ਦੇਸ਼ ਵਿਦੇਸ਼ ਵਿਚ ਵੱਸਦੇ ਵਿਦਵਾਨਾਂ ਤੇ ਬੁੱਧੀਜੀਵੀਆਂ ਨੂੰ ਆਪਣੇ ਸੁਝਾਅ ਭੇਜਣ ਦੀ ਅਪੀਲ ਕੀਤੀ ਹੈ। ** ਇਸ ਲਈ 20 ਅਪ੍ਰੈਲ 2025 ਤਕ ਸ਼੍ਰੋਮਣੀ ਕਮੇਟੀ ਪਾਸ ਆਪਣੇ ਸੁਝਾਅ ਭੇਜੇ ਜਾਣ ਤਾਂ ਜੋ ਇਨ੍ਹਾਂ ਨੂੰ ਵਿਚਾਰ ਕੇ ਸੇਵਾ ਨਿਯਮਾਂ ਵਾਸਤੇ ਇੱਕ ਸਾਂਝੀ ਕੌਮੀ ਰਾਇ ਬਣਾਈ ਜਾ ਸਕੇ। ** ਇਹ ਸੁਝਾਅ ਸ਼੍ਰੋਮਣੀ ਕਮੇਟੀ ਨੂੰ ਦਸਤੀ ਰੂਪ ਵਿਚ ਜਾਂ ਅਧਿਕਾਰਤ ਈਮੇਲ [email protected] ਅਤੇ ਵਟਸਐਪ ਨੰਬਰ 7710136200 ਉਤੇ ਭੇਜੇ ਜਾਣ।

ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਸਮੇਤ ਪ੍ਰਮੁੱਖ ਸਖਸੀਅਤਾਂ ਨੇ ਕੀਤੀ ਸ਼ਿਰਕਤ
ਅੰਮ੍ਰਿਤਸਰ, 13 ਨਵੰਬਰ-
ਬਾਬਾ ਦੀਪ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਅੱਜ ਇਥੇ ਗੁਰਦੁਆਰਾ ਸ਼ਹੀਦ ਗੰਜ ਬਾਬਾ ਦੀਪ ਸਿੰਘ ਜੀ ਵਿਖੇ ਸ਼ਰਧਾ ਤੇ ਸਤਿਕਾਰ ਸਹਿਤ ਮਨਾਇਆ ਗਿਆ। ਇਸ ਮੌਕੇ ਵੱਡੀ ਗਿਣਤੀ ਵਿਚ ਸੰਗਤਾਂ ਨਤਮਸਤਕ ਹੋਣ ਪਹੁੰਚੀਆਂ। ਸਵੇਰ ਤੋਂ ਰਾਤ ਤੱਕ ਕਥਾ-ਕੀਰਤਨ ਦਾ ਪ੍ਰਵਾਹ ਲਗਾਤਾਰ ਜਾਰੀ ਰਿਹਾ। ਇਸ ਸਬੰਧ ਵਿਚ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਰਾਗੀ ਜਥਿਆਂ ਨੇ ਸੰਗਤ ਨੂੰ ਗੁਰਬਾਣੀ ਕੀਰਤਨ ਨਾਲ ਜੋੜਿਆ। ਇਸੇ ਦੌਰਾਨ ਬਾਅਦ ਦੁਪਹਿਰ ਗੁਰਮਤਿ ਸਮਾਗਮ ਸਮੇਂ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਤਖਤ ਸ੍ਰੀ ਪਟਨਾ ਸਾਹਿਬ ਦੇ ਜਥੇਦਾਰ ਗਿਆਨੀ ਰਣਜੀਤ ਸਿੰਘ ਗੌਹਰ ਏ ਮਸਕੀਨ ਸਮੇਤ ਵੱਡੀ ਗਿਣਤੀ ਵਿਚ ਪ੍ਰਮੁੱਖ ਸ਼ਖਸੀਅਤਾਂ ਨੇ ਸ਼ਿਰਕਤ ਕੀਤੀ। ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸੰਗਤ ਨਾਲ ਗੁਰਮਤਿ ਵਿਚਾਰਾਂ ਸਾਂਝੀਆਂ ਕਰਦਿਆਂ ਕਿਹਾ ਕਿ ਬਾਬਾ ਦੀਪ ਸਿੰਘ ਜੀ ਸ਼ਹੀਦ ਦਾ ਜੀਵਨ ਭਗਤੀ ਤੇ ਸ਼ਕਤੀ ਦਾ ਸੁਮੇਲ ਸੀ, ਜਿਸ ਤੋਂ ਸਾਨੂੰ ਗੁਰੂ ਸਾਹਿਬ ਨੂੰ ਸਮਰਪਿਤ ਹੋ ਕੇ ਜੀਵਨ ਜਿਉਣ ਦੀ ਪ੍ਰੇਰਨਾ ਮਿਲਦੀ ਹੈ। ਉਨ੍ਹਾਂ ਕਿਹਾ ਕਿ ਸਿੱਖ ਕੌਮ ਦੇ ਮਹਾਨ ਸ਼ਹੀਦ ਸਾਡੇ ਮਾਰਗ ਦਰਸ਼ਨ ਹਨ ਅਤੇ ਉਨ੍ਹਾਂ ਵੱਲੋਂ ਪਾਏ ਪੂਰਨੇ ਸਾਡੇ ਜੀਵਨ ਦਾ ਆਧਾਰ ਹਨ। ਉਨ੍ਹਾਂ ਸੰਗਤ ਨੂੰ ਬਾਣੀ ਅਤੇ ਬਾਣੇ ਦੇ ਧਾਰਨੀ ਬਣਨ ਦੀ ਪ੍ਰੇਰਨਾ ਵੀ ਕੀਤੀ। ਗੁਰਮਤਿ ਸਮਾਗਮ ਵਿਚ ਭਾਈ ਗੁਰਇਕਬਾਲ ਸਿੰਘ ਬੀਬੀ ਕੌਲਾਂ ਜੀ ਭਲਾਈ ਕੇਂਦਰ, ਭਾਈ ਨਰਿੰਦਰ ਸਿੰਘ ਹਜੂਰੀ ਰਾਗੀ, ਭਾਈ ਮਨਦੀਪ ਸਿੰਘ, ਭਾਈ ਹਰਜੋਤ ਸਿੰਘ, ਭਾਈ ਗਗਨਦੀਪ ਸਿੰਘ, ਭਾਈ ਜਸਕਰਨ ਸਿੰਘ ਆਦਿ ਦੇ ਰਾਗੀ ਜਥਿਆਂ ਨੇ ਸੰਗਤ ਗੁਰਬਾਣੀ ਕੀਰਤਨ ਸਰਵਣ ਕਰਵਾਇਆ।
ਇਸ ਮੌਕੇ ਸ਼੍ਰੋਮਣੀ ਕਮੇਟੀ ਸਾਬਕਾ ਸੀਨੀਅਰ ਮੀਤ ਪ੍ਰਧਾਨ ਭਾਈ ਰਜਿੰਦਰ ਸਿੰਘ ਮਹਿਤਾ, ਅੰਤ੍ਰਿੰਗ ਮੈਂਬਰ ਸ. ਮੰਗਵਿੰਦਰ ਸਿੰਘ ਖਾਪੜਖੇੜੀ, ਸ. ਬਾਵਾ ਸਿੰਘ ਗੁਮਾਨਪੁਰਾ, ਸ. ਹਰਜਾਪ ਸਿੰਘ ਸੁਲਤਾਨਵਿੰਡ, ਭਾਈ ਅਜਾਇਬ ਸਿੰਘ ਅਭਿਆਸੀ, ਸ. ਬਿਕਰਮਜੀਤ ਸਿਮਘ ਕੋਟਲਾ, ਬਾਬਾ ਕਸ਼ਮੀਰ ਸਿੰਘ ਭੂਰੀਵਾਲੇ, ਬਾਬਾ ਸੁਖਵਿੰਦਰ ਸਿੰਘ, ਮੈਨੇਜਰ ਸ. ਹਰਪ੍ਰੀਤ ਸਿੰਘ, ਪ੍ਰਚਾਰਕ ਭਾਈ ਤਰਸੇਮ ਸਿੰਘ, ਭਾਈ ਇੰਦਰਜੀਤ ਸਿੰਘ, ਭਾਈ ਖਜਾਨ ਸਿੰਘ ਆਦਿ ਹਾਜ਼ਰ ਸਨ।