Secretaryਅੰਮ੍ਰਿਤਸਰ 25 ਮਾਰਚ- ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਪੰਜਾ ਸਾਹਿਬ, ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ, ਗੁਰਦੁਆਰਾ ਸ੍ਰੀ ਡੇਹਰਾ ਸਾਹਿਬ ਲਾਹੌਰ ਤੇ ਹੋਰ ਇਤਿਹਾਸਕ ਅਸਥਾਨਾਂ ਦੇ ਦਰਸ਼ਨ ਕਰਨ, ਸ਼ਹੀਦੀ ਜੋੜ ਮੇਲਾ ਸ੍ਰੀ ਗੁਰੂ ਅਰਜਨ ਦੇਵ ਜੀ ਅਤੇ ਮਹਾਰਾਜਾ ਰਣਜੀਤ ਸਿੰਘ ਜੀ ਦੀ ਬਰਸੀ ਜੂਨ ੨੦੧੫ ਸਮੇਂ ਯਾਤਰਾ ਜਾਣ ਦੇ ਚਾਹਵਾਨ ਸ਼ਰਧਾਲੂ ਆਪਣੇ ਪਾਸਪੋਰਟ ਹਲਕਾ ਮੈਂਬਰ ਦੀ ਸਿਫਾਰਸ਼ ਸਹਿਤ ੫ ਅਪ੍ਰੈਲ ਤੱਕ ਦਫ਼ਤਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਯਾਤਰਾ ਵਿਭਾਗ ਵਿਖੇ ਜਮ੍ਹਾਂ ਕਰਵਾਉਣ।
ਇਥੋਂ ਜਾਰੀ ਪ੍ਰੈਸ ਬਿਆਨ ‘ਚ ਸ. ਦਲਮੇਘ ਸਿੰਘ ਸਕੱਤਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਿਹੜੇ ਯਾਤਰੂ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਜੋੜ ਮੇਲੇ ਤੇ ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਜੀ ਦੀ ਬਰਸੀ ਜੂਨ ੨੦੧੫ ਮੌਕੇ ਪਾਕਿਸਤਾਨ ਸਿੱਖ ਗੁਰਧਾਮਾਂ ਦੇ ਦਰਸ਼ਨ ਕਰਨ ਲਈ ਜਾਣਾ ਚਾਹੁੰਦੇ ਹਨ ਉਹ ਆਪਣੇ ਪਾਸਪੋਰਟ, ਸ਼ਨਾਖ਼ਤ ਲਈ ਵੋਟਰ ਕਾਰਡ/ਰਾਸ਼ਨ ਕਾਰਡ ਜਾਂ ਅਧਾਰ ਕਾਰਡ ਸਮੇਤ ੫ ਅਪ੍ਰੈਲ ੨੦੧੫ ਤੱਕ ਦਫਤਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਯਾਤਰਾ ਵਿਭਾਗ ਵਿਖੇ ਹਲਕਾ ਮੈਂਬਰ ਦੀ ਸਿਫਾਰਸ਼ ਸਹਿਤ ਜਮ੍ਹਾਂ ਕਰਵਾਉਣ ਤਾਂ ਜੋ ਵੀਜ਼ਾ ਲੱਗਣ ਲਈ ਪਾਸਪੋਰਟ ਲਿਸਟ ‘ਚ ਸ਼ਾਮਲ ਕਰਕੇ ਮੁੱਖ ਸਕੱਤਰ ਪੰਜਾਬ ਸਰਕਾਰ ਨੂੰ ਅਗਲੇਰੀ ਕਾਰਵਾਈ ਲਈ ਭੇਜੇ ਜਾ ਸਕਣ।ਸ਼ਰਧਾਲੂ ਹੋਰ ਕਿਸੇ ਵੀ ਕਿਸਮ ਦੀ ਜਾਣਕਾਰੀ ਹਾਸਲ ਕਰਨ ਲਈ ਦਫਤਰ ਸ਼੍ਰੋਮਣੀ ਕਮੇਟੀ ਦੇ ਟੈਲੀਫੋਨ ਨੰ: ੦੧੮੩-੨੫੫੩੯੫੭, ੫੮ ਅਤੇ ੫੯ ‘ਤੇ ਸੰਪਰਕ ਕਰ ਸਕਦੇ ਹਨ।ਇਸ ਮੌਕੇ ਉਨ੍ਹਾਂ ਨਾਲ ਸ. ਜਸਪਾਲ ਸਿੰਘ ਮੀਤ ਸਕੱਤਰ ਯਾਤਰਾ ਵਿਭਾਗ ਸ਼੍ਰੋਮਣੀ ਕਮੇਟੀ ਵੀ ਮੌਜੂਦ ਸਨ।