ਅੰਮ੍ਰਿਤਸਰ, ੯ ਅਕਤੂਬਰ- ਸ੍ਰੀ ਦਰਬਾਰ ਸਾਹਿਬ ਵਿਖੇ ਕੀਤੇ ਗਏ ਫ਼ੌਜੀ ਹਮਲੇ ਦੌਰਾਨ ਅਗਵਾਈ ਕਰਨ ਵਾਲੇ ਜਨਰਲ ਵੈਦਿਆ ਨੂੰ ਮੌਤ ਦੇ ਘਾਟ ਉਤਾਰਨ ਵਾਲੇ ਭਾਈ ਹਰਜਿੰਦਰ ਸਿੰਘ ਜਿੰਦਾ ਤੇ ਭਾਈ ਸੁਖਦੇਵ ਸਿੰਘ ਸੁੱਖਾ ਦੀ ਸਾਲਾਨਾ ਬਰਸੀ ਸ਼੍ਰੋਮਣੀ ਕਮੇਟੀ ਵੱਲੋਂ ਅੱਜ ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਸਥਿਤ ਗੁਰਦੁਆਰਾ ਝੰਡਾ ਬੁੰਗਾ ਸਾਹਿਬ ਵਿਖੇ ਮਨਾਈ ਗਈ। ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਰਾਗੀ ਜਥਿਆਂ ਨੇ ਗੁਰਬਾਣੀ ਕੀਤਾ, ਅਰਦਾਸ ਭਾਈ ਪ੍ਰੇਮ ਸਿੰਘ ਨੇ ਕੀਤੀ ਅਤੇ ਪਾਵਨ ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਗਿਆਨੀ ਗੁਰਮਿੰਦਰ ਸਿੰਘ ਨੇ ਸਰਵਣ ਕਰਵਾਇਆ। ਇਸ ਮੌਕੇ ਸ਼ਹੀਦਾਂ ਦੇ ਪਰਿਵਾਰਕ ਮੈਂਬਰਾਂ ਨੂੰ ਗੁਰੂ ਬਖ਼ਸ਼ਿਸ਼ ਸਿਰੋਪਾਓ ਦਿੱਤੇ ਗਏ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ, ਸਾਬਕਾ ਸੀਨੀਅਰ ਮੀਤ ਪ੍ਰਧਾਨ ਭਾਈ ਰਜਿੰਦਰ ਸਿੰਘ ਮਹਿਤਾ, ਜੂਨੀਅਰ ਮੀਤ ਪ੍ਰਧਾਨ ਸ. ਗੁਰਬਖ਼ਸ਼ ਸਿੰਘ ਖ਼ਾਲਸਾ, ਜਨਰਲ ਸਕੱਤਰ ਸ. ਹਰਜਿੰਦਰ ਸਿੰਘ ਧਾਮੀ, ਅੰਤ੍ਰਿੰਗ ਮੈਂਬਰ ਸ. ਜਗਸੀਰ ਸਿੰਘ ਮਾਂਗੇਆਣਾ, ਸ. ਮੰਗਵਿੰਦਰ ਸਿੰਘ ਖਾਪੜਖੇੜੀ, ਸ. ਸੁਰਜੀਤ ਸਿੰਘ ਕੰਗ, ਸ. ਸ਼ੇਰ ਸਿੰਘ ਮੰਡਵਾਲਾ, ਸ. ਭੁਪਿੰਦਰ ਸਿੰਘ ਅਸੰਧ, ਬੀਬੀ ਕੁਲਦੀਪ ਕੌਰ ਟੌਹੜਾ, ਸ. ਗੁਰਪਾਲ ਸਿੰਘ ਗੋਰਾ, ਸ. ਅਮਰਜੀਤ ਸਿੰਘ ਭਲਾਈਪੁਰ, ਭਾਈ ਮਨਜੀਤ ਸਿੰਘ ਭੂਰਾਕੋਹਨਾ, ਭਾਈ ਅਜਾਇਬ ਸਿੰਘ ਅਭਿਆਸੀ, ਸ. ਸੁਰਜੀਤ ਸਿੰਘ ਭਿੱਟੇਵਡ, ਸ. ਭਗਵੰਤ ਸਿੰਘ ਸਿਆਲਕਾ, ਹੈੱਡ ਗ੍ਰੰਥੀ ਭਾਈ ਮਲਕੀਤ ਸਿੰਘ, ਭਾਈ ਸੁਖਵਿੰਦਰ ਸਿੰਘ ਅਗਵਾਨ, ਸਾਬਕਾ ਜਥੇਦਾਰ ਸਿੰਘ ਸਾਹਿਬ ਭਾਈ ਜਸਬੀਰ ਸਿੰਘ ਰੋਡੇ, ਸ. ਹਰਪਾਲ ਸਿੰਘ ਜੱਲਾ, ਬਾਬਾ ਚਰਨਜੀਤ ਸਿੰਘ ਜੱਸੋਵਾਲ, ਸ. ਗੁਰਮੀਤ ਸਿੰਘ ਬੂਹ, ਸ. ਕੰਵਰਪਾਲ ਸਿੰਘ ਬਿੱਟੂ, ਸ. ਜਰਨੈਲ ਸਿੰਘ ਸਖੀਰਾ, ਪ੍ਰੋ. ਬਲਜਿੰਦਰ ਸਿੰਘ, ਸ. ਨਰੈਣ ਸਿੰਘ, ਸ. ਰਣਬੀਰ ਸਿੰਘ, ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਮਹਿੰਦਰ ਸਿੰਘ ਆਹਲੀ, ਵਧੀਕ ਸਕੱਤਰ ਸ. ਸੁਖਦੇਵ ਸਿੰਘ ਭੂਰਾਕੋਹਨਾ, ਸ. ਪ੍ਰਤਾਪ ਸਿੰਘ, ਸ਼੍ਰੋਮਣੀ ਕਮੇਟੀ ਦੇ ਬੁਲਾਰੇ ਸ. ਕੁਲਵਿੰਦਰ ਸਿੰਘ ਰਮਦਾਸ, ਮੀਤ ਸਕੱਤਰ ਸ. ਹਰਜਿੰਦਰ ਸਿੰਘ ਕੈਰੋਂਵਾਲ, ਮੈਨੇਜਰ ਸ. ਮੁਖਤਾਰ ਸਿੰਘ, ਸੁਪ੍ਰਿੰਟੈਂਡੈਂਟ ਸ. ਮਲਕੀਤ ਸਿੰਘ ਬਹਿੜਵਾਲ, ਭਾਈ ਨਿਰਮਲ ਸਿੰਘ ਆਦਿ ਹਾਜ਼ਰ ਸਨ।