ਮੁੱਖਵਾਕ - ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ Arrow Right ਧਨਾਸਰੀ ਮਹਲਾ ੪ ॥ ਕਲਿਜੁਗ ਕਾ ਧਰਮੁ ਕਹਹੁ ਤੁਮ ਭਾਈ ਕਿਵ ਛੂਟਹ ਹਮ ਛੁਟਕਾਕੀ ॥ ਹਰਿ ਹਰਿ ਜਪੁ ਬੇੜੀ ਹਰਿ ਤੁਲਹਾ ਹਰਿ ਜਪਿਓ ਤਰੈ ਤਰਾਕੀ ॥੧॥ ਮੰਗਲਵਾਰ, ੧੦ ਵੈਸਾਖ (ਸੰਮਤ ੫੫੭ ਨਾਨਕਸ਼ਾਹੀ) ੨੨ ਅਪ੍ਰੈਲ, ੨੦੨੫ (ਅੰਗ: ੬੬੮)

** ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਯੋਗਤਾ, ਨਿਯੁਕਤੀ, ਕਾਰਜ ਖੇਤਰ, ਜ਼ਿੰਮੇਵਾਰੀਆਂ ਅਤੇ ਸੇਵਾ ਮੁਕਤੀ ਸਬੰਧੀ ਨਿਯਮ ਨਿਰਧਾਰਤ ਕਰਨ ਲਈ ਸਿੱਖ ਪੰਥ ਦੀਆਂ ਸਮੂਹ ਜਥੇਬੰਦੀਆਂ, ਦਮਦਮੀ ਟਕਸਾਲ, ਨਿਹੰਗ ਸਿੰਘ ਦਲਾਂ, ਆਲਮੀ ਸਿੱਖ ਸੰਸਥਾਵਾਂ, ਸਿੰਘ ਸਭਾਵਾਂ, ਦੀਵਾਨਾਂ, ਸਭਾ ਸੁਸਾਇਟੀਆਂ ਅਤੇ ਦੇਸ਼ ਵਿਦੇਸ਼ ਵਿਚ ਵੱਸਦੇ ਵਿਦਵਾਨਾਂ ਤੇ ਬੁੱਧੀਜੀਵੀਆਂ ਨੂੰ ਆਪਣੇ ਸੁਝਾਅ ਭੇਜਣ ਦੀ ਅਪੀਲ ਕੀਤੀ ਹੈ। ** ਇਸ ਲਈ 30 ਮਈ 2025 ਤਕ ਸ਼੍ਰੋਮਣੀ ਕਮੇਟੀ ਪਾਸ ਆਪਣੇ ਸੁਝਾਅ ਭੇਜੇ ਜਾਣ ਤਾਂ ਜੋ ਇਨ੍ਹਾਂ ਨੂੰ ਵਿਚਾਰ ਕੇ ਸੇਵਾ ਨਿਯਮਾਂ ਵਾਸਤੇ ਇੱਕ ਸਾਂਝੀ ਕੌਮੀ ਰਾਇ ਬਣਾਈ ਜਾ ਸਕੇ। ** ਇਹ ਸੁਝਾਅ ਸ਼੍ਰੋਮਣੀ ਕਮੇਟੀ ਨੂੰ ਦਸਤੀ ਰੂਪ ਵਿਚ ਜਾਂ ਅਧਿਕਾਰਤ ਈਮੇਲ [email protected] ਅਤੇ ਵਟਸਐਪ ਨੰਬਰ 7710136200 ਉਤੇ ਭੇਜੇ ਜਾਣ।

ਅੰਮ੍ਰਿਤਸਰ, 2 ਜੂਨ-
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਮੇਘਾਲਿਆ ਦੀ ਰਾਜਧਾਨੀ ਸ਼ਿਲਾਂਗ ਵਿਖੇ ਪ੍ਰਸ਼ਾਸਨ ਵੱਲੋਂ ਪੰਜਾਬੀ ਲੇਨ ਇਲਾਕੇ ਦੇ ਵਸਨੀਕਾਂ ਨੂੰ ਨੋਟਿਸ ਭੇਜਣ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਲੌਂਗੋਵਾਲ ਨੇ ਜਾਰੀ ਇਕ ਪ੍ਰੈੱਸ ਬਿਆਨ ਵਿਚ ਆਖਿਆ ਕਿ ਸਥਾਨਕ ਪੰਜਾਬੀ ਕਲੋਨੀ ਵਿਚ ਵੱਸੇ ਪੰਜਾਬੀਆਂ ਤੇ ਖ਼ਾਸਕਰ ਸਿੱਖਾਂ ਨੂੰ ਜਾਣਬੁਝ ਕੇ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ। ਉਨ੍ਹਾਂ ਆਖਿਆ ਕਿ ਪਿਛਲੇ 200 ਸਾਲ ਤੋਂ ਸਬੰਧਤ ਕਲੋਨੀ ਵਿਚ ਵੱਸੇ ਪੰਜਾਬੀਆਂ ਪਾਸੋਂ ਜ਼ਮੀਨ ਹਥਿਆਉਣ ਲਈ ਸਰਕਾਰ ਦੀ ਮਨਸ਼ਾ ਭਾਈਚਾਰੇ ਨੂੰ ਦਬਾਉਣ ਵਾਲੀ ਹੈ ਅਤੇ ਇਸ ਨਾਲ ਸੂਬੇ ਅੰਦਰ ਵੱਸਦੇ ਪੰਜਾਬੀ ਭਾਈਚਾਰੇ ਅੰਦਰ ਬੇਗਾਨਗੀ ਦਾ ਅਹਿਸਾਸ ਪੈਦਾ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਜਦੋਂ ਸ਼ਿਲਾਂਗ ਅੰਦਰ ਪੰਜਾਬੀ ਭਾਈਚਾਰੇ ’ਤੇ ਸਥਾਨਕ ਲੋਕਾਂ ਨੇ ਹਮਲਾ ਕੀਤਾ ਸੀ, ਤਾਂ ਸ਼੍ਰੋਮਣੀ ਕਮੇਟੀ ਵੱਲੋਂ ਮਾਮਲੇ ਦੀ ਪੈਰਵਾਈ ਕਰਦਿਆਂ ਸੂਬੇ ਦੇ ਮੁੱਖ ਮੰਤਰੀ ਅਤੇ ਸਥਾਨਕ ਪ੍ਰਸ਼ਾਸਨਿਕ ਅਧਿਕਾਰੀਆਂ ਤੱਕ ਪਹੁੰਚ ਕੀਤੀ ਸੀ। ਇਸ ਤੋਂ ਇਲਾਵਾ ਕੇਂਦਰ ਸਰਕਾਰ ਨਾਲ ਵੀ ਸ਼ਿਲਾਂਗ ’ਚ ਵੱਸਦੇ ਪੰਜਾਬੀਆਂ ਦਾ ਮਾਮਲਾ ਹੱਲ ਕਰਨ ਦੀ ਅਪੀਲ ਕੀਤੀ ਸੀ। ਉਨ੍ਹਾਂ ਮੇਘਾਲਿਆਂ ਸਰਕਾਰ ਨੂੰ ਅਪੀਲ ਕੀਤੀ ਕਿ ਸਥਾਨਕ ਪੰਜਾਬੀ ਭਾਈਚਾਰੇ ਨੂੰ ਪ੍ਰੇਸ਼ਾਨ ਨਾ ਕੀਤਾ ਜਾਵੇ ਅਤੇ ਅੰਗਰੇਜ਼ਾਂ ਦੇ ਸਮੇਂ ਤੋਂ ਪੰਜਾਬੀ ਕਲੋਨੀ ਦੇ ਵਸਨੀਕਾਂ ਨੂੰ ਉਨ੍ਹਾਂ ਦੀ ਜਗ੍ਹਾਂ ਦੇ ਮਾਲਕਾਨਾ ਹੱਕ ਦਿੱਤੇ ਜਾਣ।