ਮੁੱਖਵਾਕ - ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ Arrow Right ਧਨਾਸਰੀ ਭਗਤ ਰਵਿਦਾਸ ਜੀ ਕੀ ੴ ਸਤਿਗੁਰ ਪ੍ਰਸਾਦਿ॥ ਹਮ ਸਰਿ ਦੀਨੁ ਦਇਆਲੁ ਨ ਤੁਮ ਸਰਿ ਅਬ ਪਤੀਆਰੁ ਕਿਆ ਕੀਜੈ ॥ ਬਚਨੀ ਤੋਰ ਮੋਰ ਮਨੁ ਮਾਨੈ ਜਨ ਕਉ ਪੂਰਨੁ ਦੀਜੈ ॥੧॥ ਸ਼ੁੱਕਰਵਾਰ, ੨੭ ਵੈਸਾਖ (ਸੰਮਤ ੫੫੭ ਨਾਨਕਸ਼ਾਹੀ) ੯ ਮਈ, ੨੦੨੫ (ਅੰਗ: ੬੯੪)

** ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਯੋਗਤਾ, ਨਿਯੁਕਤੀ, ਕਾਰਜ ਖੇਤਰ, ਜ਼ਿੰਮੇਵਾਰੀਆਂ ਅਤੇ ਸੇਵਾ ਮੁਕਤੀ ਸਬੰਧੀ ਨਿਯਮ ਨਿਰਧਾਰਤ ਕਰਨ ਲਈ ਸਿੱਖ ਪੰਥ ਦੀਆਂ ਸਮੂਹ ਜਥੇਬੰਦੀਆਂ, ਦਮਦਮੀ ਟਕਸਾਲ, ਨਿਹੰਗ ਸਿੰਘ ਦਲਾਂ, ਆਲਮੀ ਸਿੱਖ ਸੰਸਥਾਵਾਂ, ਸਿੰਘ ਸਭਾਵਾਂ, ਦੀਵਾਨਾਂ, ਸਭਾ ਸੁਸਾਇਟੀਆਂ ਅਤੇ ਦੇਸ਼ ਵਿਦੇਸ਼ ਵਿਚ ਵੱਸਦੇ ਵਿਦਵਾਨਾਂ ਤੇ ਬੁੱਧੀਜੀਵੀਆਂ ਨੂੰ ਆਪਣੇ ਸੁਝਾਅ ਭੇਜਣ ਦੀ ਅਪੀਲ ਕੀਤੀ ਹੈ। ** ਇਸ ਲਈ 20 ਮਈ 2025 ਤਕ ਸ਼੍ਰੋਮਣੀ ਕਮੇਟੀ ਪਾਸ ਆਪਣੇ ਸੁਝਾਅ ਭੇਜੇ ਜਾਣ ਤਾਂ ਜੋ ਇਨ੍ਹਾਂ ਨੂੰ ਵਿਚਾਰ ਕੇ ਸੇਵਾ ਨਿਯਮਾਂ ਵਾਸਤੇ ਇੱਕ ਸਾਂਝੀ ਕੌਮੀ ਰਾਇ ਬਣਾਈ ਜਾ ਸਕੇ। ** ਇਹ ਸੁਝਾਅ ਸ਼੍ਰੋਮਣੀ ਕਮੇਟੀ ਨੂੰ ਦਸਤੀ ਰੂਪ ਵਿਚ ਜਾਂ ਅਧਿਕਾਰਤ ਈਮੇਲ [email protected] ਅਤੇ ਵਟਸਐਪ ਨੰਬਰ 7710136200 ਉਤੇ ਭੇਜੇ ਜਾਣ।

ਅੰਮ੍ਰਿਤਸਰ 18 ਜੂਨ – ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਗੁਰਦੁਆਰਾ ਸ੍ਰੀ ਡੇਹਰਾ ਸਾਹਿਬ ਲਾਹੌਰ ਵਿਖੇ ਮਨਾਉਣ ਅਤੇ ਹੋਰ ਇਤਿਹਾਸਕ ਗੁਰਧਾਮਾਂ ਦੇ ਦਰਸ਼ਨ ਕਰਨ ਲਈ 319 ਸਿੱਖ ਸ਼ਰਧਾਲੂਆਂ ਦਾ ਜਥਾ ਜੈਕਾਰਿਆਂ ਦੀ ਗੂੰਜ ‘ਚ 21 ਜੂਨ ਨੂੰ ਪਾਕਿਸਤਾਨ ਲਈ ਰਵਾਨਾ ਹੋਵੇਗਾ।

ਇਥੋਂ ਜਾਰੀ ਪ੍ਰੈੱਸ ਬਿਆਨ ਵਿੱਚ ਸ਼੍ਰੋਮਣੀ ਕਮੇਟੀ ਦੇ ਬੁਲਾਰੇ ਤੇ ਵਧੀਕ ਸਕੱਤਰ ਸ. ਦਿਲਜੀਤ ਸਿੰਘ ਬੇਦੀ ਨੇ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ਼ਰਧਾਲੂਆਂ ਦੇ ਵੀਜ਼ੇ ਲੱਗਣ ਲਈ 343 ਨਾਵਾਂ ਦੀ ਸੂਚੀ ਕੇਂਦਰ ਸਰਕਾਰ ਤੇ ਪਾਕਿਸਤਾਨ ਅੰਬੈਸੀ ਨੂੰ ਭੇਜੀ ਗਈ ਸੀ, ਜਿਸ ਵਿੱਚੋਂ 24 ਸ਼ਰਧਾਲੂਆਂ ਦੇ ਨਾਮ ਕੇਂਦਰ ਸਰਕਾਰ ਤੇ ਪਾਕਿਸਤਾਨ ਅੰਬੈਸੀ ਵੱਲੋਂ ਕੱਟ ਦਿੱਤੇ ਗਏ ਹਨ ਅਤੇ 319 ਸ਼ਰਧਾਲੂਆਂ ਦਾ ਹੀ ਵੀਜ਼ਾ ਲੱਗਾ ਹੈ। ਵੀਜ਼ੇ ਲਈ ਭੇਜੇ ਗਏ ਪਾਸਪੋਰਟਾਂ ਵਿਚੋਂ 5, 11, 19, 20, 21, 22, 27, 28, 29, 30, 31, 32, 39, 45, 48, 84, 111, 115, 116, 135, 224, 247, 315, 319 ਦੇ ਵੀਜ਼ੇ ਕੇਂਦਰ ਸਰਕਾਰ ਤੇ ਪਾਕਿਸਤਾਨ ਅੰਬੈਸੀ ਵੱਲੋਂ ਕੱਟ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਪਾਕਿਸਤਾਨ ਸਥਿਤ ਗੁਰਧਾਮਾਂ ਦੇ ਦਰਸ਼ਨਾਂ ਲਈ ਵੱਧ ਤੋਂ ਵੱਧ ਵੀਜ਼ੇ ਮਿਲਣੇ ਚਾਹੀਦੇ ਹਨ ਤਾਂ ਜੋ ਸੰਗਤਾਂ ਪਾਕਿਸਤਾਨ ਰਹਿ ਗਏ ਮੁਕੱਦਸ ਅਸਥਾਨਾਂ ਦੇ ਦਰਸ਼ਨ ਦੀਦਾਰ ਕਰ ਸਕਣ।

ਉਨ੍ਹਾਂ ਕਿਹਾ ਕਿ ਇਹ ਜਥਾ ਵੀਜ਼ਾ ਮਿਲਣ ਅਨੁਸਾਰ 21 ਜੂਨ ਨੂੰ ਤੇਜਾ ਸਿੰਘ ਸਮੁੰਦਰੀ ਹਾਲ (ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ) ਸ੍ਰੀ ਅੰਮ੍ਰਿਤਸਰ ਤੋਂ ਸਵੇਰੇ 9 ਵਜੇ ਪੰਥਕ ਰਵਾਇਤਾਂ ਅਨੁਸਾਰ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਲਈ ਰਵਾਨਾ ਹੋਵੇਗਾ।ਗੁਰਦੁਆਰਾ ਸ੍ਰੀ ਡੇਹਰਾ ਸਾਹਿਬ ਲਾਹੌਰ ਪਾਕਿਸਤਾਨ ਵਿਖੇ 29 ਜੂਨ ਨੂੰ ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮਨਾਉਣ ਅਤੇ ਹੋਰ ਇਤਿਹਾਸਕ ਗੁਰਧਾਮਾਂ ਦੇ ਦਰਸ਼ਨ ਕਰਨ ਉਪਰੰਤ 30 ਜੂਨ ਨੂੰ ਵਾਪਸ ਪਰਤ ਆਵੇਗਾ।

ਉਨ੍ਹ@ਾਂ ਜਥੇ ਦਾ ਰੂਟ ਪ੍ਰੋਗਰਾਮ ਦੱਸਦਿਆਂ ਕਿਹਾ ਕਿ 21 ਜੂਨ 2016 ਨੂੰ ਸ੍ਰੀ ਗੁਰੂ ਨਾਨਕ ਸਾਹਿਬ ਜੀ ਦੇ ਜਨਮ ਅਸਥਾਨ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਲਈ ਰਵਾਨਾ ਹੋਵੇਗਾ ਜਿਥੇ 22 ਜੂਨ ਨੂੰ ਰਹਿਣ ਉਪਰੰਤ 23 ਜੂਨ ਨੂੰ ਗੁਰਦੁਆਰਾ ਸੱਚਾ ਸੌਦਾ (ਫਾਰੂਕਾਬਾਦ) ਜਾਵੇਗਾ ਜੋ ਸ਼ਾਮ ਨੂੰ ਇਹ ਜਥਾ ਗੁਰਦੁਆਰਾ ਨਨਕਾਣਾ ਸਾਹਿਬ ਪਰਤ ਆਵੇਗਾ। 24 ਜੂਨ ਨੂੰ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਤੋਂ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਲਈ ਰਵਾਨਾ ਹੋਵੇਗਾ 25 ਜੂਨ ਨੂੰ ਇਥੇ ਰਹਿਣ ਉਪਰੰਤ 26 ਜੂਨ ਨੂੰ ਗੁਰਦੁਆਰਾ ਸ੍ਰੀ ਡੇਹਰਾ ਸਾਹਿਬ ਲਾਹੌਰ ਪੁੱਜੇਗਾ ਜੋ 27 ਜੂਨ ਨੂੰ ਇਥੇ ਹੀ ਰਹੇਗਾ। 28 ਜੂਨ ਨੂੰ ਗੁਰਦੁਆਰਾ ਸ੍ਰੀ ਡੇਹਰਾ ਸਾਹਿਬ ਕਰਤਾਰਪੁਰ, ਨਾਰੋਵਾਲ/ਗੁਰਦੁਆਰਾ ਰੌੜੀ ਸਾਹਿਬ, ਏਮਨਾਬਾਦ ਜ਼ਿਲ੍ਹਾ  ਗੁਜਰਾਂਵਾਲਾ ਤੋਂ ਵਾਪਸ ਲਾਹੌਰ ਆਵੇਗਾ। 29 ਜੂਨ ਨੂੰ ਗੁਰਦੁਆਰਾ ਸ੍ਰੀ ਡੇਹਰਾ ਸਾਹਿਬ ਵਿਖੇ ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮਨਾਉਣ ਉਪਰੰਤ ਜਥਾ 30 ਜੂਨ ਨੂੰ ਵਾਪਸ ਭਾਰਤ ਪਰਤ ਆਵੇਗਾ।