ਮੁੱਖਵਾਕ - ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ Arrow Right ਧਨਾਸਰੀ ਮਹਲਾ ੪ ॥ ਕਲਿਜੁਗ ਕਾ ਧਰਮੁ ਕਹਹੁ ਤੁਮ ਭਾਈ ਕਿਵ ਛੂਟਹ ਹਮ ਛੁਟਕਾਕੀ ॥ ਹਰਿ ਹਰਿ ਜਪੁ ਬੇੜੀ ਹਰਿ ਤੁਲਹਾ ਹਰਿ ਜਪਿਓ ਤਰੈ ਤਰਾਕੀ ॥੧॥ ਮੰਗਲਵਾਰ, ੧੦ ਵੈਸਾਖ (ਸੰਮਤ ੫੫੭ ਨਾਨਕਸ਼ਾਹੀ) ੨੨ ਅਪ੍ਰੈਲ, ੨੦੨੫ (ਅੰਗ: ੬੬੮)

** ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਯੋਗਤਾ, ਨਿਯੁਕਤੀ, ਕਾਰਜ ਖੇਤਰ, ਜ਼ਿੰਮੇਵਾਰੀਆਂ ਅਤੇ ਸੇਵਾ ਮੁਕਤੀ ਸਬੰਧੀ ਨਿਯਮ ਨਿਰਧਾਰਤ ਕਰਨ ਲਈ ਸਿੱਖ ਪੰਥ ਦੀਆਂ ਸਮੂਹ ਜਥੇਬੰਦੀਆਂ, ਦਮਦਮੀ ਟਕਸਾਲ, ਨਿਹੰਗ ਸਿੰਘ ਦਲਾਂ, ਆਲਮੀ ਸਿੱਖ ਸੰਸਥਾਵਾਂ, ਸਿੰਘ ਸਭਾਵਾਂ, ਦੀਵਾਨਾਂ, ਸਭਾ ਸੁਸਾਇਟੀਆਂ ਅਤੇ ਦੇਸ਼ ਵਿਦੇਸ਼ ਵਿਚ ਵੱਸਦੇ ਵਿਦਵਾਨਾਂ ਤੇ ਬੁੱਧੀਜੀਵੀਆਂ ਨੂੰ ਆਪਣੇ ਸੁਝਾਅ ਭੇਜਣ ਦੀ ਅਪੀਲ ਕੀਤੀ ਹੈ। ** ਇਸ ਲਈ 30 ਮਈ 2025 ਤਕ ਸ਼੍ਰੋਮਣੀ ਕਮੇਟੀ ਪਾਸ ਆਪਣੇ ਸੁਝਾਅ ਭੇਜੇ ਜਾਣ ਤਾਂ ਜੋ ਇਨ੍ਹਾਂ ਨੂੰ ਵਿਚਾਰ ਕੇ ਸੇਵਾ ਨਿਯਮਾਂ ਵਾਸਤੇ ਇੱਕ ਸਾਂਝੀ ਕੌਮੀ ਰਾਇ ਬਣਾਈ ਜਾ ਸਕੇ। ** ਇਹ ਸੁਝਾਅ ਸ਼੍ਰੋਮਣੀ ਕਮੇਟੀ ਨੂੰ ਦਸਤੀ ਰੂਪ ਵਿਚ ਜਾਂ ਅਧਿਕਾਰਤ ਈਮੇਲ [email protected] ਅਤੇ ਵਟਸਐਪ ਨੰਬਰ 7710136200 ਉਤੇ ਭੇਜੇ ਜਾਣ।

ਅਵਤਾਰ ਸਿੰਘ ਸੈਂਪਲਾ ਨੇ ਬਾਬਾ ਬੰਦਾ ਸਿੰਘ ਬਹਾਦਰ ਐਜੂਕੇਸ਼ਨ ਟਰੱਸਟ ਦੇ ਸਕੱਤਰ ਵਜੋਂ ਸੰਭਾਲਿਆ ਅਹੁਦਾ

ਸ੍ਰੀ ਫਤਹਿਗੜ• ਸਾਹਿਬ, 9 ਅਕਤੂਬਰ- ( ) ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਭਾਈ ਗੁਰਦਾਸ ਜੀ ਦੀ ਯਾਦ ‘ਚ ਆਯੋਜਿਤ ਸੈਮੀਨਾਰ ਦੋਰਾਨ 23 ਅਕੂਬਰ ਨੂੰ ਖਾਲਸਾ ਕਾਲਜ ਪਟਿਆਲਾ ਵਿਖੇ ਸਿੱਖ ਪੰਥ ਦੇ ਉਚ ਕੋਟਿ ਦੇ ਵਿਦਵਾਨਾਂ ਦਾ ਵਿਸ਼ੇਸ ਸਨਮਾਨ ਕੀਤਾ ਜਾਵੇਗਾ, ਜਿਨ•ਾਂ ਦੀ ਚੋਣ ਲਈ ਤਖ਼ਤ ਸ਼੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਦੀ ਅਗਵਾਈ ਵਿਚ ਸਿੱਖ ਬੁਧੀਜੀਵੀਆਂ ਦੀ ਕਮੇਟੀ ਦਾ ਗਠਨ ਕੀਤਾ ਗਿਆ ਹੈ । ਇਨ•ਾਂ ਵਿਚਾਰਾਂ ਦਾ ਪ੍ਰਗਟਾਵਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ. ਕ੍ਰਿਪਾਲ ਸਿੰਘ ਬਡੂੰਗਰ ਨੇ ਬਾਬਾ ਬੰਦਾ ਸਿੰਘ ਬਹਾਦਰ ਐਜੂਕੇਸ਼ਨ ਟਰੱਸਟ ਦੇ ਨਵੇਂ ਨਿਯੁੱਕਤ ਹੋਏ ਸੈਕਟਰੀ ਅਵਤਾਰ ਸਿੰਘ ਸੈਂਪਲਾ ਨੂੰ ਕਾਲਜ ਟਰੱਸਟ ਦਾ ਚਾਰਜ਼ ਸੰਭਾਲਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਉਨ•ਾਂ ਦੱਸਿਆ ਕਿ ਇਹ ਕਮੇਟੀ 25 ਤੋਂ 40 ਸਾਲ ਅਤੇ 40 ਤੋਂ 50 ਸਾਲ ਦਰਮਿਆਨ ਦੋ-ਦੋ ਸਿੱਖ ਬੁਧੀਜੀਵੀਆਂ ਜ਼ਿਨ•ਾਂ  ਨੇ ਗੁਰਮਤਿ ਸਾਹਿਤ ਪੰਜਾਬੀ ਸਾਹਿਤ ਵਿਚ ਯੋਗਦਾਨ ਪਾਇਆ ਹੋਵੇ, ਦੀ ਚੋਣ ਕਰਕੇ ਸ਼੍ਰੋਮਣੀ ਕਮੇਟੀ ਨੂੰ ਨਾਮ ਸੌਂਪੇਗੀ ਤੇ ਸ਼੍ਰੋਮਣੀ ਕਮੇਟੀ ਵਲੋਂ ਇਨ•ਾਂ ਵਿਦਵਾਨਾਂ ਦਾ ਕ੍ਰਮਵਾਰ 51 ਤੇ 41 ਹਜਾਰ ਨਗਦ ਇਨਾਮ ਨਾਲ ਸਨਮਾਨ ਕੀਤਾ ਜਾਵੇਗਾ। ਪ੍ਰੋ. ਬਡੂੰਗਰ ਨੇ ਦੱਸਿਆ ਕਿ ਅੰਤਰਾਸ਼ਟਰੀ ਪੱਧਰ ਤੇ ਨਾਮਣਾ ਖੱਟਣ ਵਾਲੇ ਸਿੱਖ 2 ਸਿੱਖ ਖਿਡਾਰੀਆਂ ਦਾ 14 ਤੋਂ 16 ਅਕਤੂਬਰ ਤੱਕ ਮਾਤਾ ਗੁਜਰੀ ਕਾਲਜ ਫਤਿਹਗੜ• ਸਾਹਿਬ ਵਿਖੇ ਹੋਣ ਵਾਲੇ ਖਾਲਸਾਈ ਖੇਡ ਉਤਸਵ ਦੇ ਅੰਤਿਮ ਦਿਨ ਵਿਸ਼ੇਸ ਸਨਮਾਨ ਕੀਤਾ ਜਾਵੇਗਾ, ਜਦਕਿ ਸ਼੍ਰੋਮਣੀ ਕਮੇਟੀ ਦੇ ਸਕੂਲਾਂ ਅਤੇ ਕਾਲਜਾਂ ਦੇ ਖੇਡ ਉਤਸਵ ਦੀਆਂ ਖੇਡਾਂ ਵਿਚ ਅਵਲ ਆਉਣ ਵਾਲੇ 6 ਬੱਚਿਆਂ ਦਾ ਕ੍ਰਮਵਾਰ 31 ਹਜਾਰ ਤੇ 22 ਹਜ਼ਾਰ ਰੁਪਏ ਦੇ ਕੇ ਸਨਮਾਨ ਕੀਤਾ ਜਾਵੇਗਾ। ਇਸ ਮੋਕੇ ਤੇ ਨਵ-ਨਿਯੁੱਕਤ ਕਾਲਜ ਟਰੱਸਟ ਦੇ ਸਕੱਤਰ ਅਵਤਾਰ ਸਿੰਘ ਸੈਂਪਲਾ ਨੇ ਪ੍ਰੋ. ਬਡੂੰਗਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਆਪਣੇ ਜਿੰਮੇ ਸੌਂਪੀ ਜਿੰਮੇਵਾਰੀ ਨੂੰ ਮਿਹਨਤ ਤੇ ਇਮਾਨਦਾਰੀ ਨਾਲ ਨਿਭਾਉਣਗੇ। ਇਸ ਮੋਕੇ ਹੋਰਨਾਂ ਤੋਂ ਇਲਾਵਾ ਜਗਦੀਪ ਸਿੰਘ ਚੀਮਾ, ਅਵਤਾਰ ਸਿੰਘ ਰਿਆ   ਡਾ. ਜਤਿੰਦਰ ਸਿੰਘ ਸਿੱਧੂ ਡਾਇਰੈਕਟਰ ਸਿੱਖਿਆ, ਐਸ.ਜੀ.ਪੀ.ਸੀ, ਡਾ. ਸੁਖਦਰਸ਼ਨ ਸਿੰਘ ਖਹਿਰਾ ਵੀ.ਸੀ., ਸ਼੍ਰੀ ਗੁਰੂ ਗ੍ਰੰਥ ਸਾਹਿਬ ਵਿਸ਼ਵ ਯੂਨੀਵਰਸਿਟੀ,  ਮੇਜਰ ਜਨਰਲ (ਵੀ.ਐਸ.ਐਮ) ਡਾ. ਜੀ.ਐਸ. ਲਾਂਬਾ  ਪ੍ਰਿੰਸੀਪਲ , ਬਾਬਾ  ਬੰਦਾ ਸਿੰਘ ਬਹਾਦਰ ਇੰਜਨੀਅਰਿੰਗ ਕਾਲਜ, ਡਾ. ਪ੍ਰਿਤਪਾਲ ਸਿੰਘ ਰਜਿਸਟਰਾਰ, ਐਡਵੋਕੇਟ ਰਵਿੰਦਰ ਸਿੰਘ ਸੈਂਪਲਾ, ਡਾ. ਹਰਬਖਸ ਸਿੰਘ ਭੱਟੀ ਕਾਰਜਕਾਰੀ ਪ੍ਰਿੰਸੀਪਲ ਬਾਬਾ ਬੰਦਾ ਸਿੰਘ ਬਹਾਦੁਰ ਪੋਲੀਟੈਕਨਿਕ ਕਾਲਜ, ਗੁਰਮੀਤ ਸਿੰਘ ਚੀਮਾ,  ਹਰਪ੍ਰੀਤ ਕੋਰ ਟਿਵਾਣਾ, ਨਿੱਜੀ ਸਕੱਤਰ ਭਗਵੰਤ ਸਿੰਘ ਧੰਗੇੜਾ,  ਗੁਰਦੀਪ ਸਿੰਘ ਕੰਗ ਮੈਨੇਜ਼ਰ ਗੁਰਦੁਆਰਾ ਸ੍ਰੀ ਫਤਿਹਗੜ• ਸਾਹਿਬ, ਹਰਜੀਤ ਸਿੰਘ   ਅਤੇ ਬਾਬਾ ਬੰਦਾ ਸਿੰਘ ਬਹਾਦਰ ਇੰਜਨੀਅਰਿੰਗ ਕਾਲਜ ਦੇ ਡੀਨ ਅਤੇ ਸਾਰੇ ਵਿਭਾਗਾਂ ਦੇ ਮੁਖੀ ਵੀ ਹਾਜਰ ਸਨ।