ਅੰਮ੍ਰਿਤਸਰ, ੦੯ ਮਾਰਚ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ‘ਚ ਇੰਚਾਰਜ ਵਜੋਂ ਸੇਵਾ ਨਿਭਾਅ ਰਹੇ ਸ. ਪ੍ਰਮਿੰਦਰ ਸਿੰਘ ਦੇ ਪਿਤਾ ਸ. ਬਲਵੰਤ ਸਿੰਘ ਦੇ ਅਕਾਲ ਚਲਾਣਾ ਕਰ ਜਾਣ ‘ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ, ਸਕੱਤਰ ਸ. ਮਨਜੀਤ ਸਿੰਘ, ਵਧੀਕ ਸਕੱਤਰ ਸ. ਬਲਵਿੰਦਰ ਸਿੰਘ ਜੌੜਾਸਿੰਘਾ ਤੇ ਸ. ਦਿਲਜੀਤ ਸਿੰਘ ਬੇਦੀ, ਸ਼੍ਰੋਮਣੀ ਕਮੇਟੀ ਪ੍ਰਧਾਨ ਦੇ ਨਿੱਜੀ ਸਹਾਇਕ ਸ. ਜਗਜੀਤ ਸਿੰਘ ਜੱਗੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਸੁਲੱਖਣ ਸਿੰਘ ਭੰਗਾਲੀ ਨੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਅੱਜ ਗੁਰਦੁਆਰਾ ਸ਼ਹੀਦ ਗੰਜ ਦੇ ਨਜ਼ਦੀਕ ਸ਼ਮਸ਼ਾਨਘਾਟ ਵਿਖੇ ਸ. ਬਲਵੰਤ ਸਿੰਘ ਦੇ ਅੰਤਮ ਸੰਸਕਾਰ ਮੌਕੇ ਸ਼੍ਰੋਮਣੀ ਕਮੇਟੀ ਦੇ ਅਧਿਕਾਰੀਆਂ ਨੇ ਪਹੁੰਚ ਕੇ ਸ. ਪ੍ਰਮਿੰਦਰ ਸਿੰਘ ਨਾਲ ਦੁੱਖ ਸਾਂਝਾ ਕੀਤਾ। ਇਸ ਦੌਰਾਨ ਡਾ. ਰੂਪ ਸਿੰਘ ਨੇ ਕਿਹਾ ਕਿ ਸ. ਬਲਵੰਤ ਸਿੰਘ ਦਾ ਅਕਾਲ ਚਲਾਣਾ ਦੁਖਦਾਈ ਹੈ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਉਨ੍ਹਾਂ ਦੇ ਅਕਾਲ ਚਲਾਣੇ ਤੇ ਸ. ਪ੍ਰਮਿੰਦਰ ਸਿੰਘ ਦੇ ਪਰਿਵਾਰ ਦੇ ਦੁੱਖ ਵਿਚ ਸ਼ਰੀਕ ਹੈ। ਉਨ੍ਹਾਂ ਕਰਤਾ ਪੁਰਖ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਆਪਣੇ ਨਾਲ ਜੋੜਨ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਦੇਣ।