ਅੰਮ੍ਰਿਤਸਰ, 31 ਮਾਰਚ-
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੋਂ ਅੱਜ ਸੇਵਾ ਮੁਕਤ ਹੋਏ ਕਰਮਚਾਰੀਆਂ ਨੂੰ ਸ਼੍ਰੋਮਣੀ ਕਮੇਟੀ ਅਧਿਕਾਰੀਆਂ ਵੱਲੋਂ ਸਨਮਾਨਿਤ ਕੀਤਾ ਗਿਆ। ਸੇਵਾ ਮੁਕਤ ਹੋਏ ਕਰਮਚਾਰੀਆਂ ਵਿਚ ਸ. ਬਲਕਾਰ ਸਿੰਘ ਇੰਚਾਰਜ, ਸ. ਗੋਪਾਲ ਸਿੰਘ ਇੰਚਾਰਜ, ਸ. ਸੁਖਬੀਰ ਸਿੰਘ ਗੁਰਦੁਆਰਾ ਇੰਸਪੈਕਟਰ, ਸ. ਰਣਜੀਤ ਸਿੰਘ ਸ. ਲਖਵਿੰਦਰ ਸਿੰਘ ਕਲਰਕ ਤੇ ਸ. ਜਸਵਿੰਦਰ ਸਿਘ ਡਰਾਇਵਰ ਸ਼ਾਮਲ ਹਨ। ਇਨ੍ਹਾਂ ਸੇਵਾ ਮੁਕਤ ਹੋਏ ਕਰਮਚਾਰੀਆਂ ਨੂੰ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਮਹਿੰਦਰ ਸਿੰਘ ਆਹਲੀ, ਵਧੀਕ ਸਕੱਤਰ ਸ. ਪ੍ਰਤਾਪ ਸਿੰਘ, ਸ. ਪਰਮਜੀਤ ਸਿੰਘ ਸਰੋਆ, ਸ. ਸੁਖਮਿੰਦਰ ਸਿੰਘ ਅਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਦੇ ਓਐਸਡੀ ਸ. ਸਤਬੀਰ ਸਿੰਘ ਧਾਮੀ ਨੇ ਗੁਰੂ ਬਖਸ਼ਿਸ਼ ਸਿਰੋਪਾਓ ਸ੍ਰੀ ਸਾਹਿਬ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਮਾਡਲ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਮਹਿੰਦਰ ਸਿੰਘ ਆਹਲੀ ਨੇ ਸੇਵਾ ਮੁਕਤ ਹੋਏ ਕਰਮਚਾਰੀਆਂ ਦੇ ਕੰਮ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਨ੍ਹਾਂ ਨੇ ਆਪਣੇ ਜ਼ੁੰਮੇ ਲੱਗੀ ਡਿਊਟੀ ਪੂਰੀ ਤਨਦੇਹੀ ਨਾਲ ਨਿਭਾਈ ਹੈ ਅਤੇ ਆਸ ਕਰਦੇ ਹਾਂ ਕਿ ਭਵਿੱਖ ਵਿਚ ਨਿਸ਼ਕਾਮ ਭਾਵਨਾ ਨਾਲ ਸਿੱਖ ਸੰਸਥਾ ਦੀਆਂ ਗਤੀਵਿਧੀਆਂ ਨੂੰ ਸੰਗਤਾਂ ਤੱਕ ਪਹੁੰਚਾਉਣ ਦੀ ਜ਼ੁੰਮੇਵਾਰੀ ਨਿਭਾਉਣਗੇ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਸ. ਕੁਲਵਿੰਦਰ ਸਿੰਘ ਰਮਦਾਸ, ਸ. ਸਕੱਤਰ ਸਿੰਘ, ਸ. ਬਲਵਿੰਦਰ ਸਿੰਘ ਕਾਹਲਵਾ, ਸ. ਹਰਜਿੰਦਰ ਸਿੰਘ ਕੈਰੋਂਵਾਲ, ਸ. ਗੁਰਮੀਤ ਸਿੰਘ ਬੁੱਟਰ, ਸ. ਗੁਰਿੰਦਰ ਸਿੰਘ ਮਥਰੇਵਾਲ, ਸ. ਸੁਖਬੀਰ ਸਿੰਘ, ਸ. ਨਿਰਵੈਲ ਸਿੰਘ, ਸੁਪ੍ਰਿੰਟੈਂਡੈਂਟ ਸ. ਮਲਕੀਤ ਸਿੰਘ ਬਹਿੜਵਾਲ, ਸ. ਪਲਵਿੰਦਰ ਸਿੰਘ, ਸ. ਸ਼ਾਹਬਾਜ਼ ਸਿੰਘ ਅਤੇ ਸੇਵਾ ਮੁਕਤ ਕਰਮਚਾਰੀਆਂ ਦੇ ਪਰਿਵਾਰਕ ਮੈਂਬਰ ਹਾਜ਼ਰ ਸਨ।