ਅੰਮ੍ਰਿਤਸਰ- 18 ਮਈ (      ) – ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨਗੀ ਹੇਠ ੧੯ ਮਈ ਨੂੰ ਸ਼੍ਰੋਮਣੀ ਕਮੇਟੀ ਦੇ ਪ੍ਰਬੰਧਕੀ ਬਲਾਕ ਦੇ ਇਕੱਤਰਤਾ ਘਰ ਵਿਖੇ ਅੰਤ੍ਰਿੰਗ ਕਮੇਟੀ ਦੀ ਬੈਠਕ ਹੋਵੇਗੀ।
ਇਥੋਂ ਜਾਰੀ ਪ੍ਰੈੱਸ ਬਿਆਨ ਵਿੱਚ ਸ. ਦਿਲਜੀਤ ਸਿੰਘ ‘ਬੇਦੀ’ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਦੀ ਹਰ ਮਹੀਨੇ ਹੋਣ ਵਾਲੀ ਇਕੱਤਰਤਾ ੧੯ ਮਈ ਨੂੰ ਇਸ ਵਾਰ ਪ੍ਰਬੰਧਕੀ ਬਲਾਕ ਵਿਖੇ ਸਵੇਰੇ ੧੧ ਵਜੇ ਅਰੰਭ ਹੋਵੇਗੀ ਜਿਸ ਦੀ ਪ੍ਰਧਾਨਗੀ ਜਥੇਦਾਰ ਅਵਤਾਰ ਸਿੰਘ ਕਰਨਗੇ।ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਦੇ ਗੁਰਦੁਆਰਾ ਸਾਹਿਬਾਨ ਅਤੇ ਵਿਦਿਅਕ ਅਦਾਰਿਆਂ ਨਾਲ ਸਬੰਧਿਤ ਮਾਮਲੇ ਇਸ ਸੈਸ਼ਨ ਵਿੱਚ ਵਿਚਾਰੇ ਜਾਣਗੇ।