ਅੰਮ੍ਰਿਤਸਰ 20 ਜੁਲਾਈ ( ) ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨਗੀ ਹੇਠ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ੨੧ ਜੁਲਾਈ ਨੂੰ ਗੁਰਦੁਆਰਾ ਸ੍ਰੀ ਦੇਗਸਰ ਸਾਹਿਬ ਕਟਾਣਾ ਜ਼ਿਲ੍ਹਾ ਲੁਧਿਆਣਾ ਦੇ ਇਕੱਤਰਤਾ ਹਾਲ ਵਿਖੇ ਹੋਵੇਗੀ।
ਇਥੋਂ ਜਾਰੀ ਪ੍ਰੈਸ ਬਿਆਨ ‘ਚ ਸ਼੍ਰੋਮਣੀ ਕਮੇਟੀ ਦੇ ਬੁਲਾਰੇ ਤੇ ਵਧੀਕ ਸਕੱਤਰ ਸ. ਦਿਲਜੀਤ ਸਿੰਘ ਬੇਦੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਗੁਰਦੁਆਰਾ ਸ੍ਰੀ ਦੇਗਸਰ ਸਾਹਿਬ ਕਟਾਣਾ ਵਿਖੇ ਸਵੇਰੇ ੧੧ ਵਜੇ ਹੋਵੇਗੀ।ਉਨ੍ਹਾਂ ਕਿਹਾ ਕਿ ਇਸ ਇਕੱਤਰਤਾ ਵਿੱਚ ਸ਼੍ਰੋਮਣੀ ਕਮੇਟੀ ਦੇ ਗੁਰਦੁਆਰਾ ਸਾਹਿਬਾਨ, ਸੈਕਸ਼ਨ-੮੫, ੮੭, ਟਰੱਸਟ, ਅਮਲਾ ਅਤੇ ਵਿਦਿਅਕ ਅਦਾਰਿਆਂ ਨਾਲ ਸਬੰਧਿਤ ਮਾਮਲੇ ਇਸ ਸੈਸ਼ਨ ਵਿੱਚ ਵਿਚਾਰੇ ਜਾਣਗੇ।