ਮੁੱਖਵਾਕ - ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ Arrow Right ਧਨਾਸਰੀ ਮਹਲਾ ੩ ॥ ਨਾਵੈ ਕੀ ਕੀਮਤਿ ਮਿਤਿ ਕਹੀ ਨ ਜਾਇ ॥ ਸੇ ਜਨ ਧੰਨੁ ਜਿਨ ਇਕ ਨਾਮਿ ਲਿਵ ਲਾਇ ॥ ਗੁਰਮਤਿ ਸਾਚੀ ਸਾਚਾ ਵੀਚਾਰੁ ॥ ਆਪੇ ਬਖਸੇ ਦੇ ਵੀਚਾਰੁ ॥੧॥ ਐਤਵਾਰ, ੮ ਵੈਸਾਖ (ਸੰਮਤ ੫੫੭ ਨਾਨਕਸ਼ਾਹੀ) ੨੦ ਅਪ੍ਰੈਲ, ੨੦੨੫ (ਅੰਗ: ੬੬੬)

** ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਯੋਗਤਾ, ਨਿਯੁਕਤੀ, ਕਾਰਜ ਖੇਤਰ, ਜ਼ਿੰਮੇਵਾਰੀਆਂ ਅਤੇ ਸੇਵਾ ਮੁਕਤੀ ਸਬੰਧੀ ਨਿਯਮ ਨਿਰਧਾਰਤ ਕਰਨ ਲਈ ਸਿੱਖ ਪੰਥ ਦੀਆਂ ਸਮੂਹ ਜਥੇਬੰਦੀਆਂ, ਦਮਦਮੀ ਟਕਸਾਲ, ਨਿਹੰਗ ਸਿੰਘ ਦਲਾਂ, ਆਲਮੀ ਸਿੱਖ ਸੰਸਥਾਵਾਂ, ਸਿੰਘ ਸਭਾਵਾਂ, ਦੀਵਾਨਾਂ, ਸਭਾ ਸੁਸਾਇਟੀਆਂ ਅਤੇ ਦੇਸ਼ ਵਿਦੇਸ਼ ਵਿਚ ਵੱਸਦੇ ਵਿਦਵਾਨਾਂ ਤੇ ਬੁੱਧੀਜੀਵੀਆਂ ਨੂੰ ਆਪਣੇ ਸੁਝਾਅ ਭੇਜਣ ਦੀ ਅਪੀਲ ਕੀਤੀ ਹੈ। ** ਇਸ ਲਈ 20 ਅਪ੍ਰੈਲ 2025 ਤਕ ਸ਼੍ਰੋਮਣੀ ਕਮੇਟੀ ਪਾਸ ਆਪਣੇ ਸੁਝਾਅ ਭੇਜੇ ਜਾਣ ਤਾਂ ਜੋ ਇਨ੍ਹਾਂ ਨੂੰ ਵਿਚਾਰ ਕੇ ਸੇਵਾ ਨਿਯਮਾਂ ਵਾਸਤੇ ਇੱਕ ਸਾਂਝੀ ਕੌਮੀ ਰਾਇ ਬਣਾਈ ਜਾ ਸਕੇ। ** ਇਹ ਸੁਝਾਅ ਸ਼੍ਰੋਮਣੀ ਕਮੇਟੀ ਨੂੰ ਦਸਤੀ ਰੂਪ ਵਿਚ ਜਾਂ ਅਧਿਕਾਰਤ ਈਮੇਲ [email protected] ਅਤੇ ਵਟਸਐਪ ਨੰਬਰ 7710136200 ਉਤੇ ਭੇਜੇ ਜਾਣ।

ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਪਿੰਨੀ ਪ੍ਰਸ਼ਾਦ ਲਈ ਵਰਤੇ ਜਾਣਗੇ ਵਾਤਾਵਰਣ ਪੱਖੀ ਲਿਫ਼ਾਫ਼ੇ-ਭਾਈ ਲੌਂਗੋਵਾਲ

5 ਜਨਵਰੀ ਤੋਂ ਸੰਗਤਾਂ ਪ੍ਰਾਪਤ ਕਰ ਸਕਣਗੀਆਂ ਸੋਨੇ ਅਤੇ ਚਾਂਦੀ ਦੇ ਯਾਦਗਾਰੀ ਸਿੱਕੇ

550ਵੇਂ ਪ੍ਰਕਾਸ਼ ਪੁਰਬ ਸਬੰਧੀ ਸਮਾਗਮ ਉਲੀਕਣ ਲਈ ਮੁੱਖ ਸਕੱਤਰ ਦੀ ਅਗਵਾਈ ’ਚ ਪਾਕਿਸਤਾਨ ਜਾਵੇਗਾ ਵਫ਼ਦ

ਤਲਵੰਡੀ ਸਾਬੋ, 4 ਜਨਵਰੀ-
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਅੱਜ ਇਥੇ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੀ ਅਗਵਾਈ ਵਿਚ ਹੋਈ ਇਕੱਤਰਤਾ ਦੌਰਾਨ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਵਿਖੇ ਸੰਗਤਾਂ ਨੂੰ ਪਿੰਨੀ ਪ੍ਰਸ਼ਾਦ ਦੇਣ ਲਈ ਪਲਾਸਟਿਕ ਦੇ ਲਿਫ਼ਾਫ਼ਿਆਂ ਦੀ ਥਾਂ ਵਾਤਾਵਰਨ ਪੱਖੀ ਲਿਫ਼ਾਫ਼ੇ ਲਾਗੂ ਕਰਨ ਦਾ ਫੈਸਲਾ ਕੀਤਾ ਗਿਆ ਹੈ। ਇਸ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਦੇ ਮੁਲਾਜ਼ਮਾਂ ਦੀਆਂ ਨਿੱਜੀ ਫਾਈਲਾਂ ਦਾ ਸਾਰਾ ਰੀਕਾਰਡ ਕੰਪਿਊਟਰਾਈਜਡ ਕਰਨ ਨੂੰ ਵੀ ਪ੍ਰਵਾਨਗੀ ਦਿੱਤੀ ਗਈ। ਇਕੱਤਰਤਾ ਮਗਰੋਂ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਵਾਤਾਵਰਨ ਦੀ ਸ਼ੁੱਧਤਾ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਇਸੇ ਤਹਿਤ ਹੀ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਪਿੰਨੀ ਪ੍ਰਸ਼ਾਦ ਵਰਤਾਉਣ ਲਈ ਵਰਤੋਂ ਵਿਚ ਲਿਆਂਦੇ ਜਾਣ ਵਾਲੇ ਲਿਫ਼ਾਫ਼ੇ ਪਲਾਸਟਿਕ ਦੀ ਥਾਂ ਵਾਤਾਵਰਨ ਪੱਖੀ ਲਾਗੂ ਕਰਨ ਦਾ ਫੈਸਲਾ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਤੋਂ ਪਹਿਲਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ ਵਿਖੇ ਵੀ ਪਲਾਸਟਿਕ ਦੇ ਲਿਫ਼ਾਫ਼ੇ ਵੀ ਬੰਦ ਕੀਤੇ ਜਾ ਚੁੱਕੇ ਹਨ। ਭਾਈ ਲੌਂਗੋਵਾਲ ਨੇ ਕਿਹਾ ਕਿ ਭਵਿੱਖ ਵਿਚ ਇਸ ਦਾ ਹੋਰ ਵਿਸਥਾਰ ਕੀਤਾ ਜਾਵੇਗਾ। ਇਸੇ ਦੀ ਰੋਸ਼ਨੀ ਵਿਚ ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਅਧਿਕਾਰੀਆਂ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਚੌਗਿਰਦੇ ਨੂੰ ਪ੍ਰਦੂਸ਼ਣ ਮੁਕਤ ਕਰਨ ਲਈ ਦਫ਼ਤਰੀ ਗੱਡੀਆਂ ਸਮੇਤ ਆਪਣੀਆਂ ਨਿੱਜੀ ਗੱਡੀਆਂ ਦਫ਼ਤਰ ਕੰਪਲੈਕਸ ਤੋਂ ਬਾਹਰ ਰੱਖਣ ਦਾ ਫੈਸਲਾ ਕੀਤਾ ਹੈ, ਜਿਸ ਦੀ ਇਕੱਤਰਤਾ ਦੌਰਾਨ ਸ਼ਲਾਘਾ ਕੀਤੀ ਗਈ ਹੈ। ਉਨ੍ਹਾਂ ਸੰਗਤ ਨੂੰ ਵੀ ਅਪੀਲ ਹੈ ਕਿ ਉਹ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਨਜ਼ਦੀਕ ਆਪਣੇ ਵਾਹਨ ਲਿਆਉਣ ਦੀ ਬਜਾਏ ਨਿਯਤ ਪਾਰਕਿੰਗ ਵਿਚ ਹੀ ਲਗਾਉਣ।

ਉਨ੍ਹਾਂ ਹੋਰ ਫੈਸਲਿਆਂ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸਬੰਧੀ ਸਮਾਗਮ ਉਲੀਕਣ ਲਈ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਪਾਕਿਸਤਾਨ ਜਾਣਗੇ, ਤਾਂ ਜੋ ਉਥੋਂ ਸਜਾਏ ਜਾਣ ਵਾਲੇ ਨਗਰ ਕੀਰਤਨ ਅਤੇ ਗੁਰਮਤਿ ਸਮਾਗਮ ਸਬੰਧੀ ਅੰਤਮ ਨਿਰਣਾ ਲਿਆ ਜਾ ਸਕੇ। ਉਨ੍ਹਾਂ ਕਿਹਾ ਕਿ 550 ਸਾਲਾ ਪ੍ਰਕਾਸ਼ ਪੁਰਬ ਸਿੱਖ ਜਗਤ ਵੱਲੋਂ ਕੌਮਾਂਤਰੀ ਪੱਧਰ ’ਤੇ ਮਨਾਇਆ ਜਾਣਾ ਹੈ ਅਤੇ ਸ਼੍ਰੋਮਣੀ ਕਮੇਟੀ ਵੱਲੋਂ ਇਸ ਸਬੰਧੀ ਸਮਾਗਮਾਂ ਦੀ ਆਰੰਭਤਾ ਕੀਤੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱੱਲੋਂ ਇਸ ਇਤਿਹਾਸਕ ਗੁਰਪੁਰਬ ਨੂੰ ਸਮਰਪਿਤ ਸੋਨੇ ਅਤੇ ਚਾਂਦੀ ਦੇ ਯਾਦਗਾਰੀ ਸਿੱਕੇ ਤਿਆਰ ਕੀਤੇ ਗਏ ਹਨ ਅਤੇ ਹੁਣ ਇਹ ਸਿੱਕੇ ਸੰਗਤਾਂ ਭਲਕੇ 5 ਜਨਵਰੀ ਤੋਂ ਪ੍ਰਾਪਤ ਕਰ ਸਕਣਗੀਆਂ। ਉਨ੍ਹਾਂ ਦੱਸਿਆ ਕਿ ਇਹ ਯਾਦਗਾਰੀ ਸਿੱਕੇ ਸ੍ਰੀ ਅੰਮ੍ਰਿਤਸਰ ਸਥਿਤ ਧਰਮ ਪ੍ਰਚਾਰ ਕਮੇਟੀ ਦੇ ਦਫ਼ਤਰ ਤੋਂ ਮਿਲਣਗੇ ਅਤੇ ਇਨ੍ਹਾਂ ਦਾ ਰੇਟ ਰੋਜ਼ਾਨਾ ਦੇ ਅਖ਼ਬਾਰੀ ਰੇਟ ਅਨੁਸਾਰ ਹੋਵੇਗਾ। ਸ਼੍ਰੋਮਣੀ ਕਮੇਟੀ ਪ੍ਰਧਾਨ ਅਨੁਸਾਰ ਬੀਤੇ ਸਮੇਂ ਵਿਚ ਫ਼ਾਰਗ ਕੀਤੇ ਮੁਲਾਜ਼ਮਾਂ ਸਬੰਧੀ ਇਕ ਸਬ-ਕਮੇਟੀ ਬਣਾਈ ਗਈ ਹੈ, ਜੋ 15 ਦਿਨਾਂ ਅੰਦਰ ਆਪਣੀ ਰਿਪੋਰਟ ਦੇਵੇਗੀ। ਉਨ੍ਹਾਂ ਦੱਸਿਆ ਕਿ ਭਗਤ ਪੂਰਨ ਸਿੰਘ ਜੀ ਵੱਲੋਂ ਆਰੰਭੇ ਗਏ ਲੋਕ ਭਲਾਈ ਕਾਰਜ ਕਰਨ ਵਾਲੀ ਆਲ ਇੰਡੀਆ ਪਿੰਗਲਵਾੜਾ ਚੈਰੀਟੇਬਲ ਸੁਸਾਇਟੀ ਸ੍ਰੀ ਅੰਮ੍ਰਿਤਸਰ ਨੂੰ 15 ਲੱਖ ਰੁਪਏ ਦੀ ਸਹਾਇਤਾ ਦੇਣ ਨੂੰ ਵੀ ਪ੍ਰਵਾਨਗੀ ਦਿੱਤੀ ਗਈ ਹੈ।

ਇਕੱਤਰਤਾ ਦੌਰਾਨ ਸ਼ੋ੍ਰਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸ. ਰਘੂਜੀਤ ਸਿੰਘ ਵਿਰਕ, ਜੂਨੀਅਰ ਮੀਤ ਪ੍ਰਧਾਨ ਸ. ਬਿੱਕਰ ਸਿੰਘ ਚੰਨੂ, ਜਨਰਲ ਸਕੱਤਰ ਸ. ਗੁਰਬਚਨ ਸਿੰਘ ਕਰਮੂੰਵਾਲਾ, ਅੰਤ੍ਰਿੰਗ ਮੈਂਬਰਾਨ ਭਾਈ ਮਨਜੀਤ ਸਿੰਘ, ਬਾਬਾ ਗੁਰਮੀਤ ਸਿੰਘ ਤ੍ਰਿਲੋਕੇਵਾਲਾ, ਸ. ਅਮਰੀਕ ਸਿੰਘ ਕੋਟ ਸ਼ਮੀਰ, ਸ. ਖੁਸ਼ਵਿੰਦਰ ਸਿੰਘ ਭਾਟੀਆ, ਸ. ਭੁਪਿੰਦਰ ਸਿੰਘ ਭਲਵਾਨ, ਸ. ਜਰਨੈਲ ਸਿੰਘ ਕਰਤਾਰਪੁਰ, ਸ. ਤਾਰਾ ਸਿੰਘ ਸੱਲਾ, ਸ. ਅਮਰੀਕ ਸਿੰਘ ਵਿਛੋਆ, ਸ. ਸ਼ਿੰਗਾਰਾ ਸਿੰਘ ਲੋਹੀਆਂ, ਸ. ਜਗਜੀਤ ਸਿੰਘ ਤਲਵੰਡੀ, ਬੀਬੀ ਜਸਬੀਰ ਕੌਰ ਜੱਫਰਵਾਲ, ਸ਼ੋ੍ਰਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ, ਸਕੱਤਰ ਸ. ਮਨਜੀਤ ਸਿੰਘ ਬਾਠ, ਸ. ਅਵਤਾਰ ਸਿੰਘ ਸੈਂਪਲਾ, ਸ. ਬਲਵਿੰਦਰ ਸਿੰਘ ਜੌੜਾਸਿੰਘਾ, ਨਿੱਜੀ ਸਕੱਤਰ ਇੰਜ: ਸੁਖਮਿੰਦਰ ਸਿੰਘ, ਵਧੀਕ ਸਕੱਤਰ ਸ. ਸੁਖਦੇਵ ਸਿੰਘ ਭੂਰਾਕੋਹਨਾ, ਸ. ਮਹਿੰਦਰ ਸਿੰਘ ਆਹਲੀ, ਸ. ਪ੍ਰਤਾਪ ਸਿੰਘ, ਮੀਤ ਸਕੱਤਰ ਸ. ਸਿਮਰਜੀਤ ਸਿੰਘ ਕੰਗ, ਸ. ਕੁਲਵਿੰਦਰ ਸਿੰਘ ਰਮਦਾਸ, ਸ. ਦਰਸ਼ਨ ਸਿੰਘ ਲੌਂਗੋਵਾਲ ਪੀ.ਏ., ਸ. ਕਰਨ ਸਿੰਘ ਮੈਨੇਜਰ ਤਖ਼ਤ ਸ੍ਰੀ ਦਮਦਮਾ ਸਾਹਿਬ ਸਮੇਤ ਹੋਰ ਹਾਜ਼ਰ ਸਨ।