ਅੰਮ੍ਰਿਤਸਰ, ੩੧ ਜੁਲਾਈ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਗੁਰਦੁਆਰਾ ਇੰਸਪੈਕਟਰ ਸ. ਕੁਲਬੀਰ ਸਿੰਘ ਨੂੰ ਸੇਵਾ ਮੁਕਤ ਹੋਣ ‘ਤੇ ਸ਼੍ਰੋਮਣੀ ਕਮੇਟੀ ਅਧਿਕਾਰੀਆਂ ਵੱਲੋਂ ਨਿੱਘੀ ਵਿਦਾਇਗੀ ਦਿੱੱਤੀ ਗਈ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੈਂਬਰ ਸ. ਸੁਰਜੀਤ ਸਿੰਘ ਭਿੱਟੇਵੱਡ, ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੇ ਨਿੱਜੀ ਸਕੱਤਰ ਸ. ਮਹਿੰਦਰ ਸਿੰਘ ਆਹਲੀ, ਸਕੱਤਰ ਸ. ਮਨਜੀਤ ਸਿੰਘ ਬਾਠ, ਵਧੀਕ ਸਕੱਤਰ ਸ. ਸੁਖਦੇਵ ਸਿੰਘ ਭੂਰਾਕੋਹਨਾ ਨੇ ਸ. ਕੁਲਬੀਰ ਸਿੰਘ ਵੱਲੋਂ ਨਿਭਾਈਆਂ ਗਈਆਂ ਸੇਵਾਵਾਂ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਦੇ ਚੰਗੇ ਭਵਿੱਖ ਦੀ ਕਾਮਨਾ ਕੀਤੀ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਸਿੱਖ ਪੰਥ ਦੀ ਸਿਰਮੌਰ ਧਾਰਮਿਕ ਸੰਸਥਾ ਹੈ, ਜਿਸ ਵਿਚ ਸੇਵਾ ਦਾ ਮੌਕਾ ਮਿਲਣਾ ਖੁਸ਼ਕਿਸਮਤੀ ਵਾਲੀ ਗੱਲ ਹੈ। ਉਨ੍ਹਾਂ ਆਖਿਆ ਕਿ ਸ. ਕੁਲਬੀਰ ਸਿੰਘ ਨੇ ਆਪਣੇ ਸੇਵਾ ਕਾਲ ਦੌਰਾਨ ਸ਼ਰਧਾ-ਭਾਵਨਾ ਨਾਲ ਸੇਵਾ ਨਿਭਾਈ ਹੈ ਅਤੇ ਇਨ੍ਹਾਂ ਦੇ ਤਜ਼ਰਬੇ ਤੋਂ ਨਵੇਂ ਮੁਲਾਜ਼ਮਾਂ ਨੂੰ ਸੇਧ ਲੈਣੀ ਚਾਹੀਦੀ ਹੈ। ਇਸ ਸਮੇਂ ਸ. ਕੁਲਬੀਰ ਸਿੰਘ ਨੂੰ ਸ਼੍ਰੋਮਣੀ ਕਮੇਟੀ ਅਧਿਕਾਰੀਆਂ ਵੱਲੋਂ ਗੁਰੂ ਬਖ਼ਸ਼ਿਸ਼ ਸਿਰੋਪਾਓ, ਲੋਈ, ਸ੍ਰੀ ਸਾਹਿਬ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਮਾਡਲ ਦੇ ਕੇ ਸਨਮਾਨਿਤ ਕੀਤਾ ਗਿਆ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਸ. ਪ੍ਰਤਾਪ ਸਿੰਘ, ਮੀਤ ਸਕੱਤਰ ਸ. ਹਰਜੀਤ ਸਿੰਘ ਲਾਲੂਘੁੰਮਣ, ਸ. ਹਰਜਿੰਦਰ ਸਿੰਘ ਕੈਰੋਂਵਾਲ, ਗੁਰਦੁਆਰਾ ਚੀਫ ਸ. ਜਰਨੈਲ ਸਿੰਘ ਤੇ ਸ. ਕਸ਼ਮੀਰ ਸਿੰਘ, ਇੰਚਾਰਜ ਸ. ਗੁਰਚਰਨ ਸਿੰਘ ਕੋਹਾਲਾ, ਗੁਰਦੁਆਰਾ ਇੰਸਪੈਕਟ ਸ. ਸੁਖਦੇਵ ਸਿੰਘ ਬੱਬਰ, ਸ. ਕਰਮਜੀਤ ਸਿੰਘ ਨਾਭਾ, ਸ. ਮਨਜੀਤ ਸਿੰਘ, ਸ. ਸੂਰਤਾ ਸਿੰਘ, ਸ. ਮਲਵਿੰਦਰ ਸਿੰਘ ਆਦਿ ਮੌਜੂਦ ਸਨ।