ਅੰਮ੍ਰਿਤਸਰ, 11 ਜੁਲਾਈ- ਧਰਮ ਪ੍ਰਚਾਰ ਕਮੇਟੀ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਿਚ ਪ੍ਰਚਾਰਕ ਵਜੋਂ ਸੇਵਾ ਨਿਭਾ ਰਹੇ ਭਾਈ ਗੁਰਵੰਤ ਸਿੰਘ ਨੂੰ ਸੇਵਾ ਮੁਕਤ ਹੋਣ ’ਤੇ ਨਿੱਘੀ ਵਿਦਾਇਗੀ ਦਿੱਤੀ ਗਈ। ਧਰਮ ਪ੍ਰਚਾਰ ਕਮੇਟੀ ਦੇ ਦਫ਼ਤਰ ਵਿਖੇ ਭਾਈ ਗੁਰਵੰਤ ਸਿੰਘ ਨੂੰ ਗੁਰੂ ਬਖ਼ਸ਼ਿਸ਼ ਸਿਰੋਪਾਓ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਸੁਨਹਿਰੀ ਮਾਡਲ ਅਤੇ ਸ੍ਰੀ ਸਾਹਿਬ ਨਾਲ ਸਨਮਾਨਿਤ ਕੀਤਾ ਗਿਆ। ਇਸ ਮੌਕੇ ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਸ. ਮਨਜੀਤ ਸਿੰਘ ਨੇ ਭਾਈ ਗੁਰਵੰਤ ਸਿੰਘ ਦੀਆਂ ਧਰਮ ਪ੍ਰਚਾਰ ਖੇਤਰ ਵਿਚ ਨਿਭਾਈਆਂ ਸੇਵਾਵਾਂ ਦੀ ਸ਼ਲਾਘਾ ਕਰਦਿਆਂ ਪ੍ਰਚਾਰਕਾਂ ਨੂੰ ਉਨ੍ਹਾਂ ਦੇ ਤਜ਼ਰਬੇ ਤੋਂ ਸੇਧ ਲੈਣ ਦੀ ਪ੍ਰੇਰਣਾ ਕੀਤੀ। ਦੱਸਣਯੋਗ ਹੈ ਕਿ ਭਾਈ ਗੁਰਵੰਤ ਸਿੰਘ 1998 ਵਿਚ ਧਰਮ ਪ੍ਰਚਾਰ ਕਮੇਟੀ ’ਚ ਪ੍ਰਚਾਰਕ ਭਰਤੀ ਹੋਏ ਸਨ। ਆਪਣੀ ਸੇਵਾ ਦੌਰਾਨ ਉਨ੍ਹਾਂ ਨੇ ਜਲੰਧਰ, ਬਟਾਲਾ, ਰਮਦਾਸ, ਮੋਗਾ, ਬਠਿੰਡਾ, ਮਾਨਸਾ, ਅੰਮ੍ਰਿਤਸਰ, ਤਖ਼ਤੂਪੁਰਾ, ਨਾਗਪੁਰ ਮਹਾਂਰਾਸ਼ਟਰ, ਹਰਿਆਣਾ, ਯੂ.ਪੀ. ਆਦਿ ਖੇਤਰਾਂ ਵਿਚ ਧਰਮ ਪ੍ਰਚਾਰ ਕੀਤਾ। ਭਾਈ ਗੁਰਵੰਤ ਸਿੰਘ ਨੇ ਸ਼੍ਰੋਮਣੀ ਕਮੇਟੀ ਦੇ ਅਧਿਕਾਰੀਆਂ ਅਤੇ ਪ੍ਰਚਾਰਕ ਸ਼੍ਰੇਣੀ ਦਾ ਧੰਨਵਾਦ ਕਰਦਿਆਂ ਭਵਿੱਖ ਵਿਚ ਧਰਮ ਪ੍ਰਚਾਰ ਲਈ ਹਰ ਤਰ੍ਹਾਂ ਦਾ ਸਹਿਯੋਗ ਦਿੰਦੇ ਰਹਿਣ ਦੀ ਵਚਨਬੱਧਤਾ ਦਾ ਪ੍ਰਗਟਾਵਾ ਕੀਤਾ। ਇਸ ਮੌਕੇ ਧਰਮ ਪ੍ਰਚਾਰ ਕਮੇਟੀ ਦੇ ਸੁਪ੍ਰਿੰਟੈਂਡੈਂਟ ਸ. ਪਲਵਿੰਦਰ ਸਿੰਘ ਚਿੱਟਾ, ਇੰਚਾਰਜ ਸ. ਕਰਤਾਰ ਸਿੰਘ, ਸ. ਬਹਾਲ ਸਿੰਘ, ਹੈੱਡ ਪ੍ਰਚਾਰਕ ਭਾਈ ਜਗਦੇਵ ਸਿੰਘ, ਭਾਈ ਜੱਜ ਸਿੰਘ, ਭਾਈ ਬਲਵੰਤ ਸਿੰਘ ਐਨੋਕੋਟ, ਬੀਬੀ ਅਮਨਦੀਪ ਕੌਰ, ਭਾਈ ਦਿਲਬਾਗ ਸਿੰਘ ਭੰਗਾਲੀ, ਭਾਈ ਇੰਦਰਜੀਤ ਸਿੰਘ ਵੇਰਕਾ, ਭਾਈ ਮਲਕੀਤ ਸਿੰਘ ਸਖੀਰਾ, ਭਾਈ ਸਤਵੰਤ ਸਿੰਘ, ਕਵੀਸ਼ਰ ਭਾਈ ਗੁਰਿੰਦਰਪਾਲ ਸਿੰਘ ਬੈਂਕਾ, ਭਾਈ ਦਵਿੰਦਰ ਸਿੰਘ, ਢਾਡੀ ਭਾਈ ਗੁਰਪ੍ਰੀਤ ਸਿੰਘ ਭੰਗੂ ਆਦਿ ਮੌਜੂਦ ਸਨ।