ਅੰਮ੍ਰਿਤਸਰ 31 ਅਗਸਤ-
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ’ਚ ਧਰਮ ਪ੍ਰਚਾਰ ਕਮੇਟੀ ਦੇ ਮੀਤ ਸਕੱਤਰ ਵੱਜੋਂ ਸੇਵਾ ਨਿਭਾਅ ਰਹੇ ਸ. ਭੁਪਿੰਦਰ ਸਿੰਘ ਝਬਾਲ ਨੂੰ ਸੇਵਾ ਮੁਕਤ ਹੋਣ ’ਤੇ ਅੱਜ ਨਿੱਘੀ ਵਿਦਾਇਗੀ ਦਿੱੱਤੀ ਗਈ। ਸ਼੍ਰੋਮਣੀ ਕਮੇਟੀ ਮੁੱਖ ਦਫ਼ਤਰ ਦੇ ਇਕੱਤਰਤਾ ਹਾਲ ਵਿਖੇ ਇਸ ਸਬੰਧ ਵਿਚ ਕੀਤੇ ਗਏ ਇਕ ਸਮਾਗਮ ਦੌਰਾਨ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਸ. ਗੁਰਤੇਜ ਸਿੰਘ ਢੱਡੇ, ਸਾਬਕਾ ਮੈਂਬਰ ਸ. ਸੁਖਵਿੰਦਰ ਸਿੰਘ ਝਬਾਲ, ਸਕੱਤਰ ਸ. ਦਿਲਜੀਤ ਸਿੰਘ ਬੇਦੀ ਤੇ ਸ. ਬਲਵਿੰਦਰ ਸਿੰਘ ਜੌੜਾਸਿੰਘਾ, ਨਿੱਜੀ ਸਕੱਤਰ ਸ. ਜਗਜੀਤ ਸਿੰਘ ਜੱਗੀ, ਮੈਨੇਜਰ ਸ. ਜਸਵਿੰਦਰ ਸਿੰਘ ਦੀਨਪੁਰ, ਵਧੀਕ ਸਕੱਤਰ ਸ. ਸੁਖਦੇਵ ਸਿੰਘ ਭੂਰਾਕੋਹਨਾ, ਸ. ਮਹਿੰਦਰ ਸਿੰਘ ਆਹਲੀ ਅਤੇ ਸਮੇਤ ਹੋਰਨਾਂ ਅਧਿਕਾਰੀਆਂ ਨੇ ਸ. ਭੁਪਿੰਦਰ ਸਿੰਘ ਝਬਾਲ ਨੂੰ ਗੁਰੂ ਬਖ਼ਸ਼ਿਸ਼ ਸਿਰੋਪਾਓ, ਲੋਈ, ਸ੍ਰੀ ਸਾਹਿਬ ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਤਸਵੀਰ ਦੇ ਕੇ ਸਨਮਾਨਿਤ ਕੀਤਾ।
ਇਸ ਮੌਕੇ ਅੰਤ੍ਰਿੰਗ ਕਮੇਟੀ ਮੈਂਬਰ ਸ. ਗੁਰਤੇਜ ਸਿੰਘ ਢੱਡੇ ਨੇ ਸ. ਭੁਪਿੰਦਰ ਸਿੰਘ ਝਬਾਲ ਵੱਲੋਂ ਨਿਭਾਈਆਂ ਗਈਆਂ ਸੇਵਾਵਾਂ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਦੇ ਚੰਗੇ ਭਵਿੱਖ ਦੀ ਕਾਮਨਾ ਕੀਤੀ। ਉਨ੍ਹਾਂ ਕਿਹਾ ਕਿ ਪੁਰਾਣੇ ਮੁਲਾਜ਼ਮਾਂ ਕੋਲ ਸੰਸਥਾ ਦੇ ਪ੍ਰਬੰਧਾਂ ਸਬੰਧੀ ਵਿਸ਼ਾਲ ਤਜ਼ਰਬਾ ਹੁੰਦਾ ਹੈ ਜਿਸ ਤੋਂ ਨਵੇਂ ਮੁਲਾਜ਼ਮਾਂ ਨੂੰ ਸੇਧ ਲੈਣੀ ਚਾਹੀਦੀ ਹੈ। ਇਸ ਮੌਕੇ ਸਾਬਕਾ ਮੈਂਬਰ ਸ. ਸੁਖਵਿੰਦਰ ਸਿੰਘ ਝਬਾਲ ਨੇ ਸ. ਭੁਪਿੰਦਰ ਸਿੰਘ ਨਾਲ ਜੁੜੇ ਆਪਣੇ ਅਨੁਭਵਾਂ ਨੂੰ ਵੀ ਸਾਂਝਾ ਕੀਤਾ। ਇਸ ਤੋਂ ਇਲਾਵਾ ਸਕੱਤਰ ਸ. ਬਲਵਿੰਦਰ ਸਿੰਘ ਜੌੜਾਸਿੰਘਾ, ਵਧੀਕ ਸਕੱਤਰ ਸ. ਸੁਖਦੇਵ ਸਿੰਘ ਭੂਰਾਕੋਹਨਾ ਅਤੇ ਮੀਤ ਸਕੱਤਰ ਸ. ਕੁਲਵਿੰਦਰ ਸਿੰਘ ਰਮਦਾਸ ਨੇ ਵੀ ਆਪਣੇ ਵਿਚਾਰ ਪ੍ਰਗਟ ਕੀਤੇ। ਇਸ ਮੌਕੇ ਹੋਰਨਾਂ ਤੋਂ ਇਲਾਵਾ ਮੀਤ ਸਕੱਤਰ ਸ. ਸੁਲੱਖਣ ਸਿੰਘ ਭੰਗਾਲੀ, ਸ. ਹਰਜੀਤ ਸਿੰਘ ਲਾਲੂਘੁੰਮਣ, ਸ. ਕਰਮਬੀਰ ਸਿੰਘ ਕਿਆਮਪੁਰ, ਸ. ਗੁਰਮੀਤ ਸਿੰਘ ਬੁੱਟਰ, ਪ੍ਰਿੰਸੀਪਲ ਬਲਦੇਵ ਸਿੰਘ, ਸ. ਬਲਵਿੰਦਰ ਸਿੰਘ ਸੁਪ੍ਰਿੰਟੈਂਡੈਂਟ, ਸ. ਗੁਰਿੰਦਰਪਾਲ ਸਿੰਘ ਠਰੂ, ਸ. ਕਰਨਜੀਤ ਸਿੰਘ, ਸ. ਕਰਤਾਰ ਸਿੰਘ, ਸ. ਭੁਪਿੰਦਰ ਸਿੰਘ ਸੀਨੀਅਰ ਕੰਪਿਊਟਰ ਡਿਜ਼ਾਈਨਰ ਸਮੇਤ ਹੋਰ ਮੌਜੂਦ ਸਨ।