ਅੰਮ੍ਰਿਤਸਰ, 27 ਅਪ੍ਰੈਲ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੀਤ ਸਕੱਤਰ ਸ. ਸਤਿੰਦਰ ਸਿੰਘ ਦੇ ਪਿਤਾ ਸ. ਹਰਜੀਤ ਸਿੰਘ ਜੋ ਬੀਤੇ ਦਿਨੀਂ ਅਕਾਲ ਚਲਾਣਾ ਕਰ ਗਏ ਸਨ ਦੀ ਅੰਤਮ ਅਰਦਾਸ ਇਥੇ ਸ਼ਹੀਦ ਊਧਮ ਸਿੰਘ ਯਾਦਗਾਰੀ ਭਵਨ ਭਗਤਾਂ ਵਾਲਾ ਗੇਟ ਵਿਖੇ ਹੋਈ। ਇਸ ਤੋਂ ਪਹਿਲਾਂ ਉਨ੍ਹਾਂ ਦੇ ਗ੍ਰਹਿ ਵਿਖੇ ਸ੍ਰੀ ਅਖੰਡਪਾਠ ਸਾਹਿਬ ਦੇ ਭੋਗ ਪਾਏ ਗਏ। ਅੰਤਿਮ ਅਰਦਾਸ ਸਮਾਗਮ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਸਤਿੰਦਰਬੀਰ ਸਿੰਘ ਦੇ ਜਥੇ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਭਾਈ ਸੁਲਤਾਨ ਸਿੰਘ ਨੇ ਅਰਦਾਸ ਕੀਤੀ। ਇਸ ਮੌਕੇ ਪਹੁੰਚੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਬਲਵਿੰਦਰ ਸਿੰਘ ਨੇ ਸੰਗਤ ਨੂੰ ਗੁਰਮਤਿ ਵਿਚਾਰਾਂ ਨਾਲ ਜੋੜਦਿਆਂ ਮਨੁੱਖਾ ਜੀਵਨ ਦੇ ਮਨੋਰਥ ਬਾਰੇ ਵਿਸਥਾਰ ਵਿਚ ਚਾਨਣਾ ਪਾਇਆ। ਇਸ ਮੌਕੇ ਸਿੰਘ ਸਾਹਿਬ ਗਿਆਨੀ ਬਲਵਿੰਦਰ ਸਿੰਘ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵੱਲੋਂ ਅਤੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ. ਸਤਿੰਦਰ ਸਿੰਘ ਤੇ ਉਨ੍ਹਾਂ ਦੇ ਵੱਡੇ ਭਰਾ ਸ. ਤਰਲੋਕ ਸਿੰਘ ਨੂੰ ਦਸਤਾਰ ਅਤੇ ਸਿਰੋਪਾਓ ਭੇਟ ਕੀਤਾ। ਇਸ ਤੋਂ ਇਲਾਵਾ ਵੱਖ-ਵੱਖ ਗੁਰਦੁਆਰਾ ਸਾਹਿਬਾਨ ਸਮੇਤ ਹੋਰ ਪ੍ਰਮੁੱਖ ਸ਼ਖਸੀਅਤਾਂ ਵੱਲੋਂ ਵੀ ਦਸਤਾਰਾਂ ਭੇਟ ਕੀਤੀਆਂ ਗਈਆਂ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੈਂਬਰ ਭਾਈ ਰਜਿੰਦਰ ਸਿੰਘ ਮਹਿਤਾ, ਭਾਈ ਰਾਮ ਸਿੰਘ, ਸ. ਬਾਵਾ ਸਿੰਘ ਗੁਮਾਨਪੁਰਾ, ਸ. ਮੰਗਵਿੰਦਰ ਸਿੰਘ ਖਾਪੜਖੇੜੀ, ਸ. ਸੱਜਣ ਸਿੰਘ ਬੱਜੂਮਾਨ, ਅਕਾਲੀ ਆਗੂ ਸ. ਤਲਬੀਰ ਸਿੰਘ ਗਿੱਲ, ਸਕੱਤਰ ਸ. ਮਨਜੀਤ ਸਿੰਘ ਬਾਠ ਤੇ ਸ. ਬਲਵਿੰਦਰ ਸਿੰਘ ਜੌੜਾਸਿੰਘਾ, ਸਾਬਕਾ ਸਕੱਤਰ ਸ. ਰਘਬੀਰ ਸਿੰਘ ਰਾਜਾਸਾਂਸੀ, ਸ. ਜੋਗਿੰਦਰ ਸਿੰਘ ਅਦਲੀਵਾਲ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਜਸਵਿੰਦਰ ਸਿੰਘ ਦੀਨਪੁਰ, ਵਧੀਕ ਸਕੱਤਰ ਸ. ਪ੍ਰਤਾਪ ਸਿੰਘ, ਮੀਤ ਸਕੱਤਰ ਸ. ਸਕੱਤਰ ਸਿੰਘ, ਸ. ਕੁਲਵਿੰਦਰ ਸਿੰਘ ਰਮਦਾਸ, ਸ. ਹਰਜੀਤ ਸਿੰਘ ਲਾਲੂਘੁੰਮਣ, ਸ. ਹਰਜਿੰਦਰ ਸਿੰਘ ਕੈਰੋਂਵਾਲ, ਸ. ਗੁਰਬਚਨ ਸਿੰਘ ਲੇਹਲ, ਮੈਨੇਜਰ ਸ. ਮੁਖਤਾਰ ਸਿੰਘ, ਵਧੀਕ ਮੈਨੇਜਰ ਸ. ਰਾਜਿੰਦਰ ਸਿੰਘ ਰੂਬੀ, ਸ. ਹਰਪ੍ਰੀਤ ਸਿੰਘ, ਸ. ਲਖਬੀਰ ਸਿੰਘ, ਸਹਾਇਕ ਸੁਪ੍ਰਿੰਟੈਂਡੈਂਟ ਸ. ਮਲਕੀਤ ਸਿੰਘ ਬਹਿੜਵਾਲ, ਸ. ਗੁਰਾ ਸਿੰਘ, ਡਾ. ਬਲਜੀਤ ਸਿੰਘ, ਸ. ਜਸਵਿੰਦਰ ਸਿੰਘ ਦੀਪ, ਸ. ਦਿਲਬਾਗ ਸਿੰਘ ਸਾਬਕਾ ਵਧੀਕ ਸਕੱਤਰ, ਪ੍ਰਿੰ. ਸਾਹਿਬ ਸਿੰਘ ਆਦਿ ਮੌਜੂਦ ਸਨ।