ਅੰਮ੍ਰਿਤਸਰ, 30 ਜੂਨ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ’ਚ ਮੀਤ ਸਕੱਤਰ ਵਜੋਂ ਸੇਵਾ ਨਿਭਾਅ ਰਹੇ ਸ. ਸਕੱਤਰ ਸਿੰਘ ਨੂੰ ਸੇਵਾ ਮੁਕਤ ਹੋਣ ’ਤੇ ਵਿਦਾਇਗੀ ਦਿੱਤੀ ਗਈ। ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਸ. ਸਕੱਤਰ ਸਿੰਘ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ, ਸ਼੍ਰੋਮਣੀ ਕਮੇਟੀ ਦੇ ਸਾਬਕਾ ਸੀਨੀਅਰ ਮੀਤ ਪ੍ਰਧਾਨ ਸ. ਸੁਰਜੀਤ ਸਿੰਘ ਭਿੱਟੇਵੱਡ, ਸਕੱਤਰ ਸ. ਪ੍ਰਤਾਪ ਸਿੰਘ ਤੇ ਹੋਰ ਅਧਿਕਾਰੀਆਂ ਨੇ ਗੁਰੂ ਬਖਸ਼ਿਸ਼ ਸਿਰੋਪਾਓ, ਸ੍ਰੀ ਸਾਹਿਬ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਸੁਨਹਿਰੀ ਮਾਡਲ ਦੇ ਕੇ ਸਨਮਾਨਿਤ ਕੀਤਾ।
ਇਸ ਮੌਕੇ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ, ਸ਼੍ਰੋਮਣੀ ਕਮੇਟੀ ਮੈਂਬਰ ਸ. ਸੁਰਜੀਤ ਸਿੰਘ ਭਿੱਟੇਵੱਡ, ਸਕੱਤਰ ਸ. ਪ੍ਰਤਾਪ ਸਿੰਘ, ਮੀਤ ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ, ਸਾਬਕਾ ਸਕੱਤਰ ਸ. ਕੇਵਲ ਸਿੰਘ ਗਿੱਲ ਤੇ ਸ. ਸੁਖਦੇਵ ਸਿੰਘ ਭੂਰਾਕੋਹਨਾ ਨੇ ਸੇਵਾ ਮੁਕਤ ਹੋਏ ਸ. ਸਕੱਤਰ ਸਿੰਘ ਦੀਆਂ ਸਿੱਖ ਸੰਸਥਾ ’ਚ ਲੰਮੀਆਂ ਸੇਵਾਵਾਂ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਦੇ ਚੰਗੇ ਭਵਿੱਖ ਦੀ ਕਾਮਨਾ ਕੀਤੀ।
ਇਸ ਮੌਕੇ ਵਧੀਕ ਸਕੱਤਰ ਸ. ਬਿਜੈ ਸਿੰਘ, ਮੀਤ ਸਕੱਤਰ ਮੀਡੀਆ ਸ. ਕੁਲਵਿੰਦਰ ਸਿੰਘ ਰਮਦਾਸ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਸੁਲੱਖਣ ਸਿੰਘ ਭੰਗਾਲੀ, ਮੀਤ ਸਕੱਤਰ ਸ. ਹਰਜੀਤ ਸਿੰਘ ਲਾਲੂਘੁੰਮਣ, ਸ. ਹਰਜਿੰਦਰ ਸਿੰਘ ਕੈਰੋਂਵਾਲ, ਸ. ਗੁਰਿੰਦਰ ਸਿੰਘ ਮਥਰੇਵਾਲ, ਸ. ਗੁਰਮੀਤ ਸਿੰਘ ਬੁੱਟਰ, ਸ. ਨਿਰਵੈਲ ਸਿੰਘ, ਸ. ਗੁਰਚਰਨ ਸਿੰਘ ਕੁਹਾਲਾ, ਸ. ਲਖਬੀਰ ਸਿੰਘ, ਸੁਪ੍ਰਿੰਟੈਂਡੈਂਟ ਸ. ਮਲਕੀਤ ਸਿੰਘ ਬਹਿੜਵਾਲ, ਬਾਬਾ ਸੰਤੋਖ ਸਿੰਘ ਰੱਬ ਜੀ ਸਮੇਤ ਸ. ਸਕੱਤਰ ਸਿੰਘ ਦੇ ਪਰਿਵਾਰਕ ਮੈਂਬਰ ਅਤੇ ਹੋਰ ਰਿਸ਼ਤੇਦਾਰ ਮੌਜੂਦ ਸਨ।
ਇਸੇ ਦੌਰਾਨ ਧਰਮ ਪ੍ਰਚਾਰ ਕਮੇਟੀ ਦੀ ਧਾਰਮਿਕ ਪ੍ਰੀਖਿਆ ਬ੍ਰਾਂਚ ’ਚ ਕਾਰਜ਼ਸ਼ੀਲ ਕਲਰਕ ਬੀਬੀ ਨਵਜੀਤ ਕੌਰ ਨੂੰ ਵੀ ਸੇਵਾ ਮੁਕਤ ਹੋਣ ’ਤੇ ਸਨਮਾਨਿਤ ਕੀਤਾ ਗਿਆ।