10-copyਅੰਮ੍ਰਿਤਸਰ ੧ ਦਸੰਬਰ (      ) ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਸ. ਤਰਵਿੰਦਰ ਸਿੰਘ ਨੂੰ ਸੇਵਾ-ਮੁਕਤ ਹੋਣ ਸਮੇਂ ਸ਼੍ਰੋਮਣੀ ਕਮੇਟੀ ਅਧਿਕਾਰੀਆਂ ਅਤੇ ਕਰਮਚਾਰੀਆਂ ਵੱਲੋਂ ਨਿੱਘੀ ਵਿਦਾਇਗੀ ਦਿੱਤੀ ਗਈ।ਉਨ੍ਹਾਂ ਦੀ ਵਿਦਾਇਗੀ ਸਮੇਂ ਸ. ਹਰਭਜਨ ਸਿੰਘ ਮਨਾਵਾਂ ਵਧੀਕ ਸਕੱਤਰ, ਸ੍ਰ: ਸੁਖਦੇਵ ਸਿੰਘ ਭੂਰਾਕੋਹਨਾ ਨਿਜੀ ਸਕੱਤਰ ਤੇ ਸ੍ਰ: ਰਣਜੀਤ ਸਿੰਘ ਵਧੀਕ ਸਕੱਤਰ ਨੇ ਸਾਂਝੇ ਤੌਰ ਤੇ ਕਿਹਾ ਕਿ ਸ੍ਰ: ਤਰਵਿੰਦਰ ਸਿੰਘ ਨੇ ੩੭ ਸਾਲ ਤੋਂ ਉੱਪਰ ਵੱਖ-ਵੱਖ ਅਹੁਦਿਆਂ ਤੇ ਰਹਿੰਦਿਆਂ ਬੜੀ ਲਗਨ ਤੇ ਮਿਹਨਤ ਨਾਲ ਸੇਵਾ ਨਿਭਾਈ।ਉਨ੍ਹਾਂ ਕਿਹਾ ਕਿ ਉਨ੍ਹਾਂ ਆਪਣੇ ਸਮੇਂ ਦੌਰਾਨ ਬਤੌਰ ਸੁਪਰਵਾਈਜ਼ਰ ਅਮਲਾ, ਇੰਚਾਰਜ ਅਮਲਾ ਤੇ ਫਿਰ ਬਤੌਰ ਮੀਤ ਸਕੱਤਰ ਅਮਲਾ ਵਿਭਾਗ ਵਜੋਂ ਸੇਵਾ ਮੁਕਤ ਹੋਏ।ਇਸ ਉਪਰੰਤ ਸ੍ਰ: ਤਰਵਿੰਦਰ ਸਿੰਘ ਨੂੰ ਸ੍ਰ: ਹਰਭਜਨ ਸਿੰਘ ਮਨਾਵਾਂ ਵਧੀਕ ਸਕੱਤਰ, ਸ੍ਰ: ਸੁਖਦੇਵ ਸਿੰਘ ਭੂਰਾਕੋਹਨਾ ਨਿਜੀ ਸਕੱਤਰ ਤੇ ਹੋਰ ਅਧਿਕਾਰੀਆਂ ਵੱਲੋਂ ਸਿਰੋਪਾਓ, ਲੋਈ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਤਸਵੀਰ ਦੇ ਕੇ ਸਨਮਾਨਿਤ ਕੀਤਾ ਗਿਆ।
ਇਸ ਮੌਕੇ ਸ੍ਰ: ਕੇਵਲ ਸਿੰਘ, ਸ. ਮਹਿੰਦਰ ਸਿੰਘ ਆਹਲੀ, ਸ੍ਰ: ਬਲਵਿੰਦਰ ਸਿੰਘ ਜੌੜਾਸਿੰਘਾ ਤੇ ਸ੍ਰ: ਬਿਜੈ ਸਿੰਘ ਵਧੀਕ ਸਕੱਤਰ, ਸ. ਸਕੱਤਰ ਸਿੰਘ, ਸ. ਜਗਜੀਤ ਸਿੰਘ, ਸ. ਸਤਿੰਦਰ ਸਿੰਘ, ਸ. ਜਸਵਿੰਦਰ ਸਿੰਘ ਦੀਨਪੁਰ, ਸ. ਹਰਿੰਦਰਪਾਲ ਸਿੰਘ, ਸ. ਚਾਨਣ ਸਿੰਘ, ਸ੍ਰ: ਬਲਵਿੰਦਰ ਸਿੰਘ, ਸ੍ਰ: ਹਰਜਿੰਦਰ ਸਿੰਘ ਤੇ ਸ. ਮਹਿੰਦਰ ਸਿੰਘ ਮੀਤ ਸਕੱਤਰ, ਸ. ਪ੍ਰੀਤਪਾਲ ਸਿੰਘ ਐਲ ਏ, ਸ. ਗੁਰਨਾਮ ਸਿੰਘ ਸੁਪ੍ਰਿੰਟੈਂਡੈਂਟ ਅਤੇ ਸ. ਮਲਕੀਤ ਸਿੰਘ ਬਹਿੜਵਾਲ ਸਹਾਇਕ ਸੁਪ੍ਰਿੰਟੈਂਡੈਂਟ, ਸ. ਦੀਪ ਇੰਦਰ ਸਿੰਘ, ਸ. ਮਨਜੀਤ ਸਿੰਘ, ਸ. ਸਤਨਾਮ ਸਿੰਘ, ਸ. ਬਲਕਾਰ ਸਿੰਘ, ਸ. ਪਲਵਿੰਦਰ ਸਿੰਘ ਇੰਚਾਰਜ, ਸ. ਪਰਜਿੰਦਰ ਸਿੰਘ ਸੁਪਰਵਾਈਜ਼ਰ ਅਤੇ ਹੋਰ ਸਟਾਫ਼ ਹਾਜ਼ਰ ਸੀ।