ਮੁੱਖਵਾਕ - ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ Arrow Right ਗੂਜਰੀ ਮਹਲਾ ੪ ॥ ਹੋਹੁ ਦਇਆਲ ਮੇਰਾ ਮਨੁ ਲਾਵਹੁ ਹਉ ਅਨਦਿਨੁ ਰਾਮ ਨਾਮੁ ਨਿਤ ਧਿਆਈ ॥ ਸਭਿ ਸੁਖ ਸਭਿ ਗੁਣ ਸਭਿ ਨਿਧਾਨ ਹਰਿ ਜਿਤੁ ਜਪਿਐ ਦੁਖ ਭੁਖ ਸਭ ਲਹਿ ਜਾਈ ॥੧॥ ਮੰਗਲਵਾਰ, ੧੭ ਵੈਸਾਖ (ਸੰਮਤ ੫੫੭ ਨਾਨਕਸ਼ਾਹੀ) ੨੯ ਅਪ੍ਰੈਲ, ੨੦੨੫ (ਅੰਗ: ੪੯੩)

** ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਯੋਗਤਾ, ਨਿਯੁਕਤੀ, ਕਾਰਜ ਖੇਤਰ, ਜ਼ਿੰਮੇਵਾਰੀਆਂ ਅਤੇ ਸੇਵਾ ਮੁਕਤੀ ਸਬੰਧੀ ਨਿਯਮ ਨਿਰਧਾਰਤ ਕਰਨ ਲਈ ਸਿੱਖ ਪੰਥ ਦੀਆਂ ਸਮੂਹ ਜਥੇਬੰਦੀਆਂ, ਦਮਦਮੀ ਟਕਸਾਲ, ਨਿਹੰਗ ਸਿੰਘ ਦਲਾਂ, ਆਲਮੀ ਸਿੱਖ ਸੰਸਥਾਵਾਂ, ਸਿੰਘ ਸਭਾਵਾਂ, ਦੀਵਾਨਾਂ, ਸਭਾ ਸੁਸਾਇਟੀਆਂ ਅਤੇ ਦੇਸ਼ ਵਿਦੇਸ਼ ਵਿਚ ਵੱਸਦੇ ਵਿਦਵਾਨਾਂ ਤੇ ਬੁੱਧੀਜੀਵੀਆਂ ਨੂੰ ਆਪਣੇ ਸੁਝਾਅ ਭੇਜਣ ਦੀ ਅਪੀਲ ਕੀਤੀ ਹੈ। ** ਇਸ ਲਈ 30 ਮਈ 2025 ਤਕ ਸ਼੍ਰੋਮਣੀ ਕਮੇਟੀ ਪਾਸ ਆਪਣੇ ਸੁਝਾਅ ਭੇਜੇ ਜਾਣ ਤਾਂ ਜੋ ਇਨ੍ਹਾਂ ਨੂੰ ਵਿਚਾਰ ਕੇ ਸੇਵਾ ਨਿਯਮਾਂ ਵਾਸਤੇ ਇੱਕ ਸਾਂਝੀ ਕੌਮੀ ਰਾਇ ਬਣਾਈ ਜਾ ਸਕੇ। ** ਇਹ ਸੁਝਾਅ ਸ਼੍ਰੋਮਣੀ ਕਮੇਟੀ ਨੂੰ ਦਸਤੀ ਰੂਪ ਵਿਚ ਜਾਂ ਅਧਿਕਾਰਤ ਈਮੇਲ [email protected] ਅਤੇ ਵਟਸਐਪ ਨੰਬਰ 7710136200 ਉਤੇ ਭੇਜੇ ਜਾਣ।

ਮੌਜੂਦਾ ਵਿਦਿਅਕ ਸਾਲ ਦੌਰਾਨ ਵਿਦਿਆਰਥੀਆਂ ਦੀ ਗਿਣਤੀ ’ਚ 11 ਹਜ਼ਾਰ ਦਾ ਵਾਧਾ

ਅੰਮ੍ਰਿਤਸਰ, 1 ਨਵੰਬਰ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਿਦਿਅਕ ਅਦਾਰੇ ਸਿੱਖਿਆ ਦਾ ਚਾਨਣ ਵੰਡਣ ਦੇ ਨਾਲ-ਨਾਲ ਖੇਡਾਂ, ਸਮਾਜਿਕ ਗਤੀਵਿਧੀਆਂ ਅਤੇ ਨੈਤਿਕ ਸਿੱਖਿਆ ਦੇ ਪ੍ਰਸਾਰ ਵਿਚ ਨਵੀਆਂ ਪੁਲਾਂਘਾਂ ਪੁੱਟ ਰਹੇ ਹਨ ਅਤੇ ਇਨ੍ਹਾਂ ਅੰਦਰ ਹਰ ਸਾਲ ਵਿਦਿਆਰਥੀਆਂ ਦੀ ਗਿਣਤੀ ਵਿਚ ਭਾਰੀ ਵਾਧਾ ਹੋ ਰਿਹਾ ਹੈ। ਇਹ ਪ੍ਰਗਟਾਵਾ ਸ਼੍ਰੋਮਣੀ ਕਮੇਟੀ ਦੇ ਸਿੱਖਿਆ ਸਕੱਤਰ ਸ. ਸੁਖਮਿੰਦਰ ਸਿੰਘ ਨੇ ਵਿਦਿਅਕ ਤਰਜੀਹਾਂ ਸਬੰਧੀ ਇਥੇ ਕੀਤੀ ਗਈ ਇਕ ਉੱਚ ਪੱਧਰੀ ਇਕੱਤਰਤਾ ਤੋਂ ਬਾਅਦ ਕੀਤਾ ਹੈ।
ਉਨ੍ਹਾਂ ਆਖਿਆ ਕਿ ਸ਼੍ਰੋਮਣੀ ਕਮੇਟੀ ਦੀ ਵਿਦਿਅਕ ਨੀਤੀ ਬਹੁਪੱਖੀ ਹੈ, ਜਿਸ ਤਹਿਤ ਅਕੈਡਮਿਕ ਤਰਜੀਹਾਂ ਤੋਂ ਇਲਾਵਾ ਵਿਦਿਆਰਥੀਆਂ ਅੰਦਰ ਸਮਾਜ ਦੇ ਚੰਗੇ ਨਾਗਰਿਕ ਬਣਨ ਪ੍ਰਤੀ ਰੁਚੀਆਂ ਪੈਦਾ ਕੀਤੀਆਂ ਜਾਂਦੀਆਂ ਹਨ। ਨੈਤਿਕ ਗੁਣਾਂ ਦੀ ਦ੍ਰਿੜ੍ਹਤਾ ਲਈ ਵੱਡੇ ਯਤਨ ਕੀਤੇ ਜਾਂਦੇ ਹਨ, ਤਾਂ ਜੋ ਵਿਦਿਆਰਥੀਆਂ ਅੰਦਰ ਮਾਨਵਤਾ ਅਤੇ ਸਮਾਜਿਕਤਾ ਦੇ ਗੁਣ ਪ੍ਰਬਲ ਹੋ ਸਕਣ। ਉਨ੍ਹਾਂ ਕਿਹਾ ਕਿ ਵਿਦਿਅਕ ਅਦਾਰਿਆਂ ਦੀ ਕਾਰਗੁਜ਼ਾਰੀ ਦੇ ਮੁਲਾਂਕਣ ਤਹਿਤ ਬੈਠਕਾਂ ਦਾ ਸਿਲਸਿਲਾ ਆਰੰਭਿਆ ਗਿਆ ਹੈ, ਜਿਸ ਵਿਚ ਆਏ ਸੁਝਾਵਾਂ ਅਨੁਸਾਰ ਲੋੜੀਂਦੇ ਪ੍ਰਬੰਧ ਕੀਤੇ ਜਾਣਗੇ।
ਸ. ਸੁਖਮਿੰਦਰ ਸਿੰਘ ਨੇ ਕਿਹਾ ਕਿ ਪੰਜਾਬ ਦੇ ਸਿੱਖਿਆ ਢਾਂਚੇ ਅੰਦਰ ਸ਼੍ਰੋਮਣੀ ਕਮੇਟੀ ਦੇ ਵਿਦਿਅਕ ਅਦਾਰਿਆਂ ਦਾ ਉੱਭਰਵਾਂ ਯੋਗਦਾਨ ਹੈ ਅਤੇ ਇਹ ਖਿੱਤੇ ਅੰਦਰ ਵੱਡੇ ਵਿਦਿਆਰਥੀ ਵਰਗ ਦੇ ਭਵਿੱਖ ਨੂੰ ਰੁਸ਼ਨਾ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਦੇ ਨਾਲ ਹੀ ਨੌਜੁਆਨੀ ਅੰਦਰ ਬੇਰੁਜ਼ਗਾਰੀ ਖ਼ਤਮ ਕਰਨ ਵਿਚ ਵੀ ਵਿਦਿਅਕ ਅਦਾਰਿਆਂ ਦਾ ਜ਼ਿਕਰਯੋਗ ਯੋਗਦਾਨ ਹੈ, ਕਿਉਂਕਿ ਇਨ੍ਹਾਂ ਅੰਦਰ ਹਜ਼ਾਰਾਂ ਨੌਜੁਆਨ ਰੁਜ਼ਗਾਰ ਪ੍ਰਾਪਤ ਕਰਕੇ ਆਪਣਾ ਨਿਰਬਾਅ ਕਰ ਰਹੇ ਹਨ।
ਸ਼੍ਰੋਮਣੀ ਕਮੇਟੀ ਦੇ ਸਿੱਖਿਆ ਸਕੱਤਰ ਨੇ ਕਿਹਾ ਕਿ ਇਸ ਸਾਲ ਸ਼੍ਰੋਮਣੀ ਕਮੇਟੀ ਸਕੂਲਾਂ ਅੰਦਰ 8 ਹਜ਼ਾਰ ਅਤੇ ਕਾਲਜਾਂ ਵਿਚ 3400 ਵਿਦਿਆਰਥੀਆਂ ਦਾ ਵਾਧਾ ਹੋਣਾ ਤਸੱਲੀ ਵਾਲੀ ਗੱਲ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸਿੱਖਿਆ ਸੰਸਥਾਵਾਂ ਦੀ ਬੇਹਤਰ ਕਾਰਗੁਜ਼ਾਰੀ ਲਈ ਨਿਰੰਤਰ ਕਾਰਜਸ਼ੀਲ ਹਨ ਅਤੇ ਉਨ੍ਹਾਂ ਦਾ ਆਦੇਸ਼ ਹੈ ਕਿ ਕਿਸੇ ਵੀ ਊਣਤਾਈ ਨੂੰ ਬਰਦਾਸ਼ਤ ਨਾ ਕੀਤਾ ਜਾਵੇ ਅਤੇ ਵਿਦਿਆਰਥੀਆਂ ਦੀ ਸ਼ਖ਼ਸੀਅਤ ਨਿਖਾਰਨ ਲਈ ਸਮੇਂ ਦੀ ਹਾਣ ਦੀ ਹਰ ਨੀਤੀ ਅਪਨਾਈ ਜਾਵੇ।
ਵਿਦਿਅਕ ਅਦਾਰਿਆਂ ਦੀ ਕਾਰਗੁਜ਼ਾਰੀ ਦਾ ਮੁਲਾਂਕਣ ਕਰਨ ਲਈ ਕੀਤੀ ਗਈ ਇਕੱਤਰਤਾ ਵਿਚ ਡਾਇਰੈਕਟਰ ਵਿਦਿਆ ਪ੍ਰਿੰਸੀਪਲ ਸਤਵੰਤ ਕੌਰ, ਇੰਚਾਰਜ ਵਿਦਿਆ ਸ. ਕਾਰਜ ਸਿੰਘ, ਸ. ਮਨਿੰਦਰਮੋਹਨ ਸਿੰਘ, ਪ੍ਰਿੰਸੀਪਲ ਡਾ. ਗਗਨਦੀਪ ਸਿੰਘ, ਪ੍ਰਿੰਸੀਪਲ ਡਾ. ਫੁਲਵਿੰਦਰਪਾਲ ਸਿੰਘ, ਡਾ. ਕੰਵਲਜੀਤ ਕੌਰ, ਡਾ. ਹਰਮਨਦੀਪ ਸਿੰਘ, ਪ੍ਰੋ. ਧਿਆਨ ਸਿੰਘ, ਡਾ. ਜਸਪਾਲ ਸਿੰਘ, ਡਾ. ਜਤਿੰਦਰ ਕੌਰ, ਪ੍ਰਿੰਸੀਪਲ ਅਮਨਦੀਪ ਕੌਰ, ਡਾ. ਪ੍ਰਭਦੀਪ ਕੌਰ, ਪ੍ਰਿੰਸੀਪਲ ਜਗਰੂਪ ਕੌਰ, ਪ੍ਰਿੰਸੀਪਲ ਮਨਿੰਦਰਪਾਲ ਕੌਰ ਸਮੇਤ ਵੱਖ-ਵੱਖ ਵਿਦਿਅਕ ਅਦਾਰਿਆਂ ਦੇ ਪ੍ਰਿੰਸੀਪਲ ਹਾਜ਼ਰ ਸਨ।