ਮੁੱਖਵਾਕ - ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ Arrow Right ਧਨਾਸਰੀ ਮਹਲਾ ੩ ॥ ਨਾਵੈ ਕੀ ਕੀਮਤਿ ਮਿਤਿ ਕਹੀ ਨ ਜਾਇ ॥ ਸੇ ਜਨ ਧੰਨੁ ਜਿਨ ਇਕ ਨਾਮਿ ਲਿਵ ਲਾਇ ॥ ਗੁਰਮਤਿ ਸਾਚੀ ਸਾਚਾ ਵੀਚਾਰੁ ॥ ਆਪੇ ਬਖਸੇ ਦੇ ਵੀਚਾਰੁ ॥੧॥ ਐਤਵਾਰ, ੮ ਵੈਸਾਖ (ਸੰਮਤ ੫੫੭ ਨਾਨਕਸ਼ਾਹੀ) ੨੦ ਅਪ੍ਰੈਲ, ੨੦੨੫ (ਅੰਗ: ੬੬੬)

** ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਯੋਗਤਾ, ਨਿਯੁਕਤੀ, ਕਾਰਜ ਖੇਤਰ, ਜ਼ਿੰਮੇਵਾਰੀਆਂ ਅਤੇ ਸੇਵਾ ਮੁਕਤੀ ਸਬੰਧੀ ਨਿਯਮ ਨਿਰਧਾਰਤ ਕਰਨ ਲਈ ਸਿੱਖ ਪੰਥ ਦੀਆਂ ਸਮੂਹ ਜਥੇਬੰਦੀਆਂ, ਦਮਦਮੀ ਟਕਸਾਲ, ਨਿਹੰਗ ਸਿੰਘ ਦਲਾਂ, ਆਲਮੀ ਸਿੱਖ ਸੰਸਥਾਵਾਂ, ਸਿੰਘ ਸਭਾਵਾਂ, ਦੀਵਾਨਾਂ, ਸਭਾ ਸੁਸਾਇਟੀਆਂ ਅਤੇ ਦੇਸ਼ ਵਿਦੇਸ਼ ਵਿਚ ਵੱਸਦੇ ਵਿਦਵਾਨਾਂ ਤੇ ਬੁੱਧੀਜੀਵੀਆਂ ਨੂੰ ਆਪਣੇ ਸੁਝਾਅ ਭੇਜਣ ਦੀ ਅਪੀਲ ਕੀਤੀ ਹੈ। ** ਇਸ ਲਈ 20 ਅਪ੍ਰੈਲ 2025 ਤਕ ਸ਼੍ਰੋਮਣੀ ਕਮੇਟੀ ਪਾਸ ਆਪਣੇ ਸੁਝਾਅ ਭੇਜੇ ਜਾਣ ਤਾਂ ਜੋ ਇਨ੍ਹਾਂ ਨੂੰ ਵਿਚਾਰ ਕੇ ਸੇਵਾ ਨਿਯਮਾਂ ਵਾਸਤੇ ਇੱਕ ਸਾਂਝੀ ਕੌਮੀ ਰਾਇ ਬਣਾਈ ਜਾ ਸਕੇ। ** ਇਹ ਸੁਝਾਅ ਸ਼੍ਰੋਮਣੀ ਕਮੇਟੀ ਨੂੰ ਦਸਤੀ ਰੂਪ ਵਿਚ ਜਾਂ ਅਧਿਕਾਰਤ ਈਮੇਲ [email protected] ਅਤੇ ਵਟਸਐਪ ਨੰਬਰ 7710136200 ਉਤੇ ਭੇਜੇ ਜਾਣ।


ਅੰਮ੍ਰਿਤਸਰ, ੩੧ ਮਾਰਚ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਿਖੇ ਸਕੱਤਰ ਵਜੋਂ ਸੇਵਾ ਨਿਭਾਅ ਰਹੇ ਸ. ਕੇਵਲ ਸਿੰਘ ਗਿੱਲ ਨੂੰ ਸੇਵਾ ਮੁਕਤ ਹੋਣ ‘ਤੇ ਨਿੱਘੀ ਵਿਦਾਇਗੀ ਦਿੱੱਤੀ ਗਈ। ਸ਼੍ਰੋਮਣੀ ਕਮੇਟੀ ਮੁੱਖ ਦਫ਼ਤਰ ਦੇ ਇਕੱਤਰਤਾ ਹਾਲ ਵਿਖੇ ਇਸ ਸਬੰਧ ਵਿਚ ਕੀਤੇ ਗਏ ਇਕ ਸਾਦਾ ਸਮਾਗਮ ਦੌਰਾਨ ਅੰਤ੍ਰਿੰਗ ਮੈਂਬਰ ਭਾਈ ਮਨਜੀਤ ਸਿੰਘ, ਮੈਂਬਰ ਸ. ਸੁਰਜੀਤ ਸਿੰਘ ਭਿੱਟੇਵੱਡ, ਸ. ਦਵਿੰਦਰ ਸਿੰਘ ਖੱਟੜਾ, ਸ. ਸਤਵਿੰਦਰ ਸਿੰਘ ਟੌਹੜਾ, ਸਾਬਕਾ ਮੈਂਬਰ ਸ. ਸੁਖਵਿੰਦਰ ਸਿੰਘ ਝਬਾਲ, ਮੁੱਖ ਸਕੱਤਰ ਡਾ. ਰੂਪ ਸਿੰਘ, ਸਕੱਤਰ ਸ. ਮਨਜੀਤ ਸਿੰਘ ਬਾਠ, ਸ. ਅਵਤਾਰ ਸਿੰਘ ਸੈਂਪਲਾ, ਨਿੱਜੀ ਸਕੱਤਰ ਇੰਜ: ਸੁਖਮਿੰਦਰ ਸਿੰਘ, ਸ. ਸੁਖਦੇਵ ਸਿੰਘ ਭੂਰਾਕੋਹਨਾ ਤੇ ਮੈਨੇਜਰ ਸ. ਜਸਵਿੰਦਰ ਸਿੰਘ ਦੀਨਪੁਰ ਸਮੇਤ ਹੋਰਨਾਂ ਅਧਿਕਾਰੀਆਂ ਨੇ ਸ. ਕੇਵਲ ਸਿੰਘ ਗਿੱਲ ਨੂੰ ਗੁਰੂ ਬਖ਼ਸ਼ਿਸ਼ ਸਿਰੋਪਾਓ, ਲੋਈ, ਸ੍ਰੀ ਸਾਹਿਬ ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਤਸਵੀਰ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਅੰਤ੍ਰਿੰਗ ਮੈਂਬਰ ਭਾਈ ਮਨਜੀਤ ਸਿੰਘ ਨੇ ਸ. ਕੇਵਲ ਸਿੰਘ ਗਿੱਲ ਵੱਲੋਂ ਨਿਭਾਈਆਂ ਗਈਆਂ ਸੇਵਾਵਾਂ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਨੂੰ ਇਕ ਸਮਰੱਥ ਪ੍ਰਬੰਧਕ ਦੱਸਿਆ। ਉਨ੍ਹਾਂ ਕਿਹਾ ਕਿ ਸ. ਕੇਵਲ ਸਿੰਘ ਕੌਮੀ ਭਾਵਨਾ ਰੱਖਣ ਵਾਲੇ ਇਨਸਾਨ ਹਨ, ਜਿਨ੍ਹਾਂ ਦੇ ਤਜ਼ਰਬੇ ਤੋਂ ਨਵੇਂ ਮੁਲਾਜ਼ਮਾਂ ਨੂੰ ਸੇਧ ਪ੍ਰਾਪਤ ਕਰਨੀ ਚਾਹੀਦੀ ਹੈ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਕਿਹਾ ਕਿ ਸ. ਕੇਵਲ ਸਿੰਘ ਗੁਰੂ ਘਰਾਂ ਦੀ ਜਾਇਦਾਦਾਂ ਦੇ ਮਸਲਿਆਂ ਬਾਰੇ ਡੂੰਘੀ ਜਾਣਕਾਰੀ ਰੱਖਦੇ ਹਨ ਅਤੇ ਇਨ੍ਹਾਂ ਦੇ ਯਤਨਾਂ ਨਾਲ ਗੁਰੂ ਘਰ ਦੀਆਂ ਬਹੁਤ ਸਾਰੀਆਂ ਜਾਇਦਾਦਾਂ ਦੇ ਝਗੜੇ ਖ਼ਤਮ ਹੋਏ ਹਨ। ਇਸ ਤੋਂ ਇਲਾਵਾ ਸ. ਦਵਿੰਦਰ ਸਿੰਘ ਖੱਟੜਾ, ਸ. ਸਤਵਿੰਦਰ ਸਿੰਘ ਟੌਹੜਾ, ਸ. ਸੁਰਜੀਤ ਸਿੰਘ ਭਿੱਟੇਵਡ, ਸਾਬਕਾ ਮੈਂਬਰ ਸ. ਸੁਖਵਿੰਦਰ ਸਿੰਘ ਝਬਾਲ, ਸਕੱਤਰ ਸ. ਮਨਜੀਤ ਸਿੰਘ ਬਾਠ, ਸ. ਅਵਤਾਰ ਸਿੰਘ ਸੈਂਪਲਾ, ਨਿੱਜੀ ਸਕੱਤਰ ਇੰਜ: ਸੁਖਮਿੰਦਰ ਸਿੰਘ ਤੇ ਸ. ਸੁਖਦੇਵ ਸਿੰਘ ਭੂਰਾਕੋਹਨਾ ਨੇ ਵੀ ਸ. ਕੇਵਲ ਸਿੰਘ ਦੀ ਇਮਾਨਦਾਰੀ ਅਤੇ ਸਮਰਪਣ ਭਾਵਨਾ ਨਾਲ ਕੀਤੀ ਸੇਵਾ ਦੀ ਸ਼ਲਾਘਾਂ ਕੀਤੀ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਸ. ਕੁਲਵਿੰਦਰ ਸਿੰਘ, ਸ. ਸਕੱਤਰ ਸਿੰਘ, ਸ. ਤੇਜਿੰਦਰ ਸਿੰਘ ਪੱਡਾ, ਸ. ਬਲਵਿੰਦਰ ਸਿੰਘ ਕਾਹਲਵਾਂ, ਸ. ਕਰਮਬੀਰ ਸਿੰਘ ਕਿਆਮਪੁਰ, ਸ. ਨਿਸ਼ਾਨ ਸਿੰਘ, ਸ. ਸਤਿੰਦਰ ਸਿੰਘ, ਸ. ਸੁਲੱਖਣ ਸਿੰਘ ਭੰਗਾਲੀ, ਮੈਨੇਜਰ ਸ. ਮੁਖਤਾਰ ਸਿੰਘ, ਸ. ਸੂਰਤ ਸਿੰਘ ਸਾਬਕਾ ਮੈਂਬਰ, ਸ. ਸਤਨਾਮ ਸਿੰਘ ਸੁਪ੍ਰਿੰਟੈਂਡੈਂਟ, ਸ. ਮਲਕੀਤ ਸਿੰਘ ਬਹਿੜਵਾਲ ਸਹਾਇਕ ਸੁਪ੍ਰਿੰਟੈਂਡੈਂਟ, ਸਾਬਕਾ ਮੀਤ ਸਕੱਤਰ ਸ. ਚਾਨਣ ਸਿੰਘ, ਸਾਬਕਾ ਵਧੀਕ ਮੈਨੇਜਰ ਸ. ਬਲਦੇਵ ਸਿੰਘ, ਸ. ਗੁਰਮੀਤ ਸਿੰਘ ਅਤੇ ਸ. ਕੇਵਲ ਸਿੰਘ ਗਿੱਲ ਦੇ ਪਰਿਵਾਰਕ ਮੈਂਬਰ ਵੀ ਮੌਜੂਦ ਸਨ।