ਭਾਈ ਲੌਂਗੋਵਾਲ, ਡਾ. ਰੂਪ ਸਿੰਘ ਸਮੇਤ ਹੋਰਨਾਂ ਨੇ ਦੁਖ ਪ੍ਰਗਟਾਇਆ

ਅੰਮ੍ਰਿਤਸਰ, 25 ਮਾਰਚ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਸ. ਬਲਵਿੰਦਰ ਸਿੰਘ ਜੌੜਾਸਿੰਘਾ ਨੂੰ ਉਨ੍ਹਾਂ ਦੇ ਪਿਤਾ ਸ. ਮਹਿੰਦਰ ਸਿੰਘ (80) ਦੇ ਅਕਾਲ ਚਲਾਣਾ ਕਰ ਜਾਣ ’ਤੇ ਗਹਿਰਾ ਸਦਮਾ ਪੁੱਜਾ ਹੈ। ਸ. ਮਹਿੰਦਰ ਸਿੰਘ ਨੂੰ ਦਿਲ ਦਾ ਦੌਰਾ ਪਿਆ ਜੋ ਜਾਨ-ਲੇਵਾ ਸਾਬਤ ਹੋਇਆ। ਸ. ਮਹਿੰਦਰ ਸਿੰਘ ਦੇ ਅਕਾਲ ਚਲਾਣੇ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਸ. ਬਲਵਿੰਦਰ ਸਿੰਘ ਜੌੜਾਸਿੰਘਾ ਨਾਲ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ। ਭਾਈ ਲੌਂਗੋਵਾਲ ਨੇ ਸ. ਮਹਿੰਦਰ ਸਿੰਘ ਦੀ ਆਤਮਿਕ ਸ਼ਾਂਤੀ ਦੀ ਅਰਦਾਸ ਕਰਦਿਆਂ ਕਿਹਾ ਕਿ ਮਾਪਿਆਂ ਦਾ ਸਾਇਆ ਮਨੁੱਖ ਲਈ ਵੱਡੇ ਅਰਥ ਰੱਖਦਾ ਹੈ, ਪਰ ਕਰਤਾ ਪੁਰਖ ਦਾ ਭਾਣਾ ਵੀ ਟਾਲਿਆ ਨਹੀਂ ਜਾ ਸਕਦਾ। ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ, ਸਕੱਤਰ ਸ. ਮਨਜੀਤ ਸਿੰਘ ਬਾਠ, ਸ. ਅਵਤਾਰ ਸਿੰਘ ਸੈਂਪਲਾ, ਸ. ਮਹਿੰਦਰ ਸਿੰਘ ਆਹਲੀ, ਸ. ਕੇਵਲ ਸਿੰਘ ਗਿੱਲ, ਨਿੱਜੀ ਸਕੱਤਰ ਇੰਜ: ਸੁਖਮਿੰਦਰ ਸਿੰਘ, ਵਧੀਕ ਸਕੱਤਰ ਸ. ਸੁਖਦੇਵ ਸਿੰਘ ਭੂਰਾਕੋਹਨਾ, ਸ. ਪਰਮਜੀਤ ਸਿੰਘ ਸਰੋਆ, ਸ. ਪ੍ਰਤਾਪ ਸਿੰਘ, ਸ. ਬਿਜੈ ਸਿੰਘ, ਮੈਨੇਜਰ ਸ. ਜਸਵਿੰਦਰ ਸਿੰਘ ਦੀਨਪੁਰ ਨੇ ਸ. ਜੌੜਾਸਿੰਘਾ ਨਾਲ ਅਫ਼ਸੋਸ ਪ੍ਰਗਟ ਕੀਤਾ।
ਸ. ਮਹਿੰਦਰ ਸਿੰਘ ਦਾ ਅੰਤਮ ਸੰਸਕਾਰ ਉਨ੍ਹਾਂ ਦੇ ਜੱਦੀ ਪਿੰਡ ਜੌੜਾਸਿੰਘਾ ਜ਼ਿਲ੍ਹਾ ਗੁਰਦਾਸਪੁਰ ਵਿਖੇ ਕੀਤਾ ਗਿਆ, ਜਿਥੇ ਉਨ੍ਹਾਂ ਦੀ ਮ੍ਰਿਤਕ ਦੇਹ ’ਤੇ ਸ਼੍ਰੋਮਣੀ ਕਮੇਟੀ, ਸ੍ਰੀ ਦਰਬਾਰ ਸਾਹਿਬ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਮੁੱਖ ਸਕੱਤਰ ਡਾ. ਰੂਪ ਸਿੰਘ, ਸ਼੍ਰੋਮਣੀ ਕਮੇਟੀ ਤੇ ਧਰਮ ਪ੍ਰਚਾਰ ਕਮੇਟੀ ਦੇ ਮੈਂਬਰਾਂ ਸਮੇਤ ਹੋਰ ਅਧਿਕਾਰੀਆਂ ਨੇ ਦੋਸ਼ਾਲੇ ਭੇਟ ਕੀਤੇ। ਅੰਤਿਮ ਸੰਸਕਾਰ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਅਰਦਾਸੀਏ ਭਾਈ ਰਾਜਦੀਪ ਸਿੰਘ ਨੇ ਅਰਦਾਸ ਕੀਤ।
ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਸ. ਗੁਰਿੰਦਰਪਾਲ ਸਿੰਘ ਗੋਰਾ, ਸ. ਰਤਨ ਸਿੰਘ ਜੱਫਰਵਾਲ, ਸ. ਗੁਰਨਾਮ ਸਿੰਘ ਜੱਸਲ, ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਭਾਈ ਅਜਾਇਬ ਸਿੰਘ ਅਭਿਆਸੀ, ਸ. ਅਵਤਾਰ ਸਿੰਘ ਵਣਵਾਲਾ, ਸ. ਸੁਖਵਰਸ਼ ਸਿੰਘ ਪੰਨੂ, ਸਾਬਕਾ ਮੈਂਬਰ ਸ. ਗੁਰਵਿੰਦਰ ਸਿੰਘ ਸ਼ਾਮਪੁਰਾ ਤੇ ਸ. ਜਸਵਿੰਦਰ ਸਿੰਘ ਐਡਵੋਕੇਟ, ਬਾਬਾ ਬੁੱਧ ਸਿੰਘ ਨਿੱਕੇਘੁੰਮਣ, ਸਕੱਤਰ ਸ. ਮਨਜੀਤ ਸਿੰਘ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਜਸਵਿੰਦਰ ਸਿੰਘ ਦੀਨਪੁਰ, ਮੀਤ ਸਕੱਤਰ ਸ. ਕੁਲਵਿੰਦਰ ਸਿੰਘ ਰਮਦਾਸ, ਸ. ਤੇਜਿੰਦਰ ਸਿੰਘ ਪੱਡਾ, ਸ. ਸਕੱਤਰ ਸਿੰਘ, ਸ. ਸੁਲੱਖਣ ਸਿੰਘ ਭੰਗਾਲੀ, ਸ. ਲਖਵਿੰਦਰ ਸਿੰਘ ਘੁੰਮਣ, ਸ੍ਰੀ ਦਰਬਾਰ ਸਾਹਿਬ ਦੇ ਵਧੀਕ ਮੈਨੇਜਰ ਸ. ਲਖਬੀਰ ਸਿੰਘ, ਸ. ਨਿਰਮਲ ਸਿੰਘ ਇੰਚਾਰਜ ਗੱਡੀਆਂ, ਮੀਤ ਮੈਨੇਜਰ ਸ. ਜਸਪਾਲ ਸਿੰਘ ਢੱਡੇ, ਹੈੱਡ ਪ੍ਰਚਾਰਕ ਭਾਈ ਜਗਦੇਵ ਸਿੰਘ, ਸ. ਕੁਲਜੀਤ ਸਿੰਘ ‘ਸਿੰਘ ਬ੍ਰਦਰਜ’, ਭਾਈ ਜਸਵਿੰਦਰ ਸਿੰਘ ਸ਼ਹੂਰ, ਸ. ਹਰਜੀਤ ਸਿੰਘ, ਪ੍ਰੋਫੈਸਰ ਭੁਪਿੰਦਰ ਸਿੰਘ, ਪ੍ਰਿੰਸੀਪਲ ਗਗਨਦੀਪ ਸਿੰਘ ਗੁਰੂ ਨਾਨਕ ਕਾਲਜ ਬਟਾਲਾ ਸਮੇਤ ਸ਼੍ਰੋਮਣੀ ਕਮੇਟੀ ਦੇ ਵੱਖ-ਵੱਖ ਅਧਿਕਾਰੀਆਂ, ਕਰਮਚਾਰੀਆਂ ਤੇ ਸਮਾਜਿਕ, ਰਾਜਨੀਤਕ ਤੇ ਧਾਰਮਿਕ ਸ਼ਖ਼ਸੀਅਤਾਂ ਮੌਜੂਦ ਸਨ।