ਅੰਮ੍ਰਿਤਸਰ, 5 ਨਵੰਬਰ  (             )- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਆਪਣੇ ਪ੍ਰਬੰਧ ਅਧੀਨ ਚੱਲ ਰਹੀਆਂ ਵਿੱਦਿਅਕ ਸੰਸਥਾਵਾਂ ਦੇ ਕੰਮਾਂ ਨੂੰ ਹੋਰ ਸੁਚਾਰੂ ਤੇ ਚੁਸਤ ਦਰੁੱਸਤ ਬਣਾਉਣ ਲਈ ਵੱਖ-ਵੱਖ ਕਮੇਟੀਆਂ ਦਾ ਗਠਨ ਕੀਤਾ ਗਿਆ ਹੈ ਤਾਂ ਜੋ ਵਿੱਦਿਅਕ ਅਦਾਰਿਆਂ ਨੂੰ ਸਮੇਂ ਦੇ ਹਾਣ ਦੀਆਂ ਹੋਰ ਸੁਵਿਧਾਵਾਂ ਪ੍ਰਧਾਨ ਕੀਤੀਆਂ ਜਾ ਸਕਣ। ਇਨ•ਾਂ ਵਿਚਾਰਾਂ ਦਾ ਪ੍ਰਗਟਾਵਾ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਪ੍ਰੋ. ਕ੍ਰਿਪਾਲ ਸਿੰਘ ਬਡੂੰਗਰ ਨੇ ਗੁਰਦੁਆਰਾ ਸ਼੍ਰੀ ਮੰਜੀ ਸਾਹਿਬ ਕੋਟਾ ਵਿਖੇ ਸ਼੍ਰੋਮਣੀ ਕਮੇਟੀ ਦੇ ਵਿੱਦਿਆ ਪ੍ਰਬੰਧਾਂ ਦੀ ਮੀਟਿੰਗ ਕਰਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆ ਕੀਤਾ। ਪ੍ਰੋ. ਬਡੂੰਗਰ ਨੇ ਕਿਹਾ ਕਿ ਜਿਵੇਂ ਸ਼੍ਰੋਮਣੀ ਕਮੇਟੀ ਦੇ ਸੇਵਾਦਾਰਾਂ, ਰਾਗੀਆਂ, ਢਾਡੀਆਂ, ਗੰ੍ਰਥੀਆਂ ਤੇ ਕਥਾਵਾਚਕਾਂ ਦੇ ਬਹਾਦਰਗੜ• ਪਟਿਆਲਾ ਵਿਖੇ ਰਿਫਰੈਸ਼ਰ ਕੋਰਸ ਕਰਵਾਏ ਜਾ ਰਹੇ ਹਨ, ਉਸੇ ਤਰ•ਾਂ ਹੁਣ ਸ਼੍ਰੋਮਣੀ ਕਮੇਟੀ ਦੇ ਸਕੂਲਾਂ-ਕਾਲਜਾਂ ਦੇ ਟੀਚਿੰਗ ਸਟਾਫ ਦੇ ਅਧਿਆਪਕਾਂ, ਪ੍ਰੋਫੈਸਰਾਂ ਤੇ ਪ੍ਰਿੰਸੀਪਲਾਂ ਸਾਹਿਬਾਨ ਦੇ ਗਰੁੱਪਾਂ ਵਿਚ ਰੀਫਰੈਸ਼ਰ ਕੋਰਸ ਸ਼ੁਰੂ ਕੀਤੇ ਜਾਣਗੇ ਤਾਂ ਜੋ ਸਿੱਖਿਆ ਖੇਤਰ ਵਿਚ ਨਵੀਆਂ ਹੋ ਰਹੀਆਂ ਖੋਜਾਂ ਸਬੰਧੀ ਜਾਂ ਆ ਰਹੀ ਖੜੋਤ ਨੂੰ ਵਾਚ ਕੇ ਸੁਧਾਰ ਕੀਤਾ ਜਾ ਸਕੇ। ਉਨ•ਾਂ ਕਿਹਾ ਕਿ ਇਸ ਦੇ ਨਾਲ ਹੀ ਸਕੂਲਾਂ-ਕਾਲਜਾਂ ਵਿਚ ਵਿੱਦਿਆਰਥੀਆਂ ਦੀ ਗਿਣਤੀ ਘਟਣ ਅਤੇ ਅਧਿਆਪਕਾਂ ਦੀ ਵਾਧ-ਘਾਟ ਦੇ ਕਾਰਨਾਂ ਦਾ ਅਕੈਡਮਿਕ ਆਡਿਟ ਕਰਵਾ ਕੇ ਇਸ ਦਾ ਪੂਰਾ ਵਿਸ਼ਲੇਸ਼ਨ ਕੀਤਾ ਜਾਵੇਗਾ । ਉਨ•ਾਂ ਦੱਸਿਆ ਕਿ ਇਸ ਸਬੰਧੀ ਅਗਲੀ ਮੀਟਿੰਗ 25 ਨਵੰਬਰ ਦੀ ਰੱਖੀ ਹੈ ਤੇ ਵਿੱਦਿਅਕ ਅਦਾਰਿਆਂ ਸਬੰਧੀ ਅਗਲੀਆਂ ਸਾਰੀਆਂ ਮੀਟਿੰਗਾਂ ਡਾ. ਰੂਪ ਸਿੰਘ ਸਕੱਤਰ ਸ਼੍ਰੋਮਣੀ ਕਮੇਟੀ ਹੀ ਕਰਨਗੇ। ਉਨ•ਾਂ ਦੱਸਿਆ ਕਿ ਜਿਵੇਂ ਸ਼੍ਰੋਮਣੀ ਕਮੇਟੀ ਵਲੋਂ ਜਿੱਥੇ ਪਹਿਲਾਂ ਸਿੱਖਿਆਂ ਅਦਾਰਿਆਂ ਸਕੂਲਾਂ-ਕਾਲਜਾਂ ਦੀ ਬਿਹਤਰੀ ਲਈ ਅਕੈਡਮਿਕ ਆਡਿਟ ਕਰਨ ਲਈ 11 ਮੈਂਬਰੀ ਕਮੇਟੀ ਜਿਸ ਵਿਚ ਡਾ. ਰੂਪ ਸਿੰਘ ਸਕੱਤਰ ਸ਼੍ਰੋਮਣੀ ਕਮੇਟੀ, ਦਰਬਾਰਾ ਸਿੰਘ ਗੁਰੂ ਅਤੇ ਅਮਰਜੀਤ ਸਿੰਘ ਸਿੱਧੂ ਰਿਟਾ. ਆਈ.ਏ.ਐੱਸ., ਡਾ. ਜਤਿੰਦਰ ਸਿੰਘ ਸਿੱਧੂ ਡਾਇਰੈਕਟਰ ਸਿੱਖਿਆ ਸ਼੍ਰੋਮਣੀ ਕਮੇਟੀ, ਬੀਬੀ ਸਤਵੰਤ ਕੋਰ ਸਹਾਇਕ ਡਾਇਰੈਕਟਰ ਸਕੂਲਾਂ, ਡਾ. ਕੁਲਦੀਪ ਕੋਰ ਪ੍ਰਿੰਸੀਪਲ ਮਾਤਾ ਗੰਗਾ ਖਾਲਸਾ ਕਾਲਜ ਫਾਰ ਗਰਲਜ਼ ਮੰਜੀ ਸਾਹਿਬ ਕੋਟਾ, ਇੰਜੀ. ਕੁਲਬੀਰ ਸਿੰਘ ਸ਼ੇਰਗਿੱਲ, ਬੀਬੀ ਕੰਵਲਜੀਤ ਕੋਰ ਪਿੰ੍ਰਸੀਪਲ ਸਾਹਿਬਜਾਦਾ ਜੋਰਾਵਰ ਸਿੰਘ ਪਬਲਿਕ ਸਕੂਲ ਨਡਾਲਾ, ਬਲਹਾਰ ਸਿੰਘ ਪ੍ਰਿੰਸੀਪਲ ਗੁਰੂ ਗੋਬਿੰਦ ਸਿੰਘ ਸੀਨੀਅਰ ਸੈਕੰਡਰੀ ਸਕੂਲ ਖੰਨਾ, ਡਾ. ਧਰਮਿੰਦਰ ਸਿੰਘ ਉੱਭਾ ਪ੍ਰਿੰਸੀਪਲ ਖਾਲਸਾ ਕਾਲਜ ਪਟਿਆਲਾ ਅਤੇ ਇੰਦਰਜੀਤ ਸਿੰਘ ਗੋਗੋਆਣੀ ਤੇ ਅਧਾਰਿਤ ਕਮੇਟੀ ਬਣਾਈ ਗਈ ਹੈ, ਉਥੇ ਹੀ ਹੁਣ ਸ਼੍ਰੋਮਣੀ ਕਮੇਟੀ ਦੇ ਸ਼੍ਰੀ ਗੁਰੂ ਰਾਮਦਾਸ ਮੈਡੀਕਲ ਕਾਲਜ, ਡੈਂਟਲ ਕਾਲਜ਼ ਤੇ ਯੂਨੀਵਰਸਿਟੀ ਲਈ ਚਾਰ ਮੈਂਬਰੀ ਕਮੇਟੀ ਬਣਾਈ ਗਈ ਹੈ, ਜਿਸ ਵਿਚ ਡਾ. ਕੇ.ਕੇ ਤਲਵਾੜ ਸਾਬਕਾ ਡਾਇਰੈਕਟਰ ਪੀ.ਜੀ.ਆਈ ਚੰਡੀਗੜ•, ਡਾ. ਹਰਦਾਸ ਸਿੰਘ ਸੰਧੂ, ਡਾ. ਗੁਰਪ੍ਰੀਤ ਸਿੰਘ ਵਾਂਡਰ ਤੇ ਡਾ. ਸੁਧੀਰ ਵਰਮਾ ਅਤੇ ਪੰਜਵੇਂ ਮੈਂਬਰ ਡਾ. ਰੂਪ ਸਿੰਘ ਸਕੱਤਰ ਸ਼੍ਰੋਮਣੀ ਕਮੇਟੀ ਨੂੰ ਸਾਮਲ ਕੀਤਾ ਗਿਆ ਜਦਕਿ ਇਜੀਨੀਅਰਿੰਗ ਤੇ ਪੋਲੀਟੈਕਨਿਕ ਕਾਲਜਾਂ ਦੇ ਕੰਮਾਂ ਵਧੀਆਂ ਬਣਾਉਣ ਲਈ ਮੋਜੂਦਾ ਟਰੱਸਟ ਦੇ ਸਕੱਤਰਾਂ ਸਮੇਤ ਦੋ ਰਿਟਾ. ਚੀਫ ਇੰਜੀਨੀਅਰ ਅਮਰਜੀਤ ਸਿੰਘ ਦੁੱਲਟ ਤੇ ਕੁਲਬੀਰ ਸਿੰਘ ਸੇਰਗਿੱਲ ਦੀ ਕਮੇਟੀ ਬਣਾਈ ਗਈ ਹੈ। ਪ੍ਰੋ. ਬਡੂੰਗਰ ਨੇ ਦੱਸਿਆ ਕਿ ਇਸ ਮੀਟਿੰਗ ਵਿਚ ਫੈਸਲਾ ਕੀਤਾ ਗਿਆ ਕਿ ਡਾਇਰੈਕਟਰ ਸਿੱਖਿਆ ਸ਼੍ਰੋਮਣੀ ਕਮੇਟੀ ਹਰ ਮਹੀਨੇ ਕਾਲਜਾਂ-ਸਕੂਲਾਂ ਦੇ ਪ੍ਰਿੰਸੀਪਲਾਂ ਨਾਲ ਮੀਟਿੰਗਾਂ ਕਰਨਗੇ ਤੇ ਤਿੰਨ ਮਹੀਨੇ ਬਾਅਦ ਸਕੱਤਰ ਰੂਪ ਸਿੰਘ ਮੀਟਿੰਗ ਕਰਕੇ ਲੋੜੀਂਦੀ ਕਾਰਵਾਈ ਦੀ ਰਿਪੋਰਟ ਸ਼੍ਰੋਮਣੀ ਕਮੇਟੀ ਪ੍ਰਧਾਨ ਨੂੰ ਸੌਂਪਣਗੇ ਤਾਂ ਜੋ ਅੰਤ੍ਰਿਗ ਕਮੇਟੀ ਦੀ ਮੀਟਿੰਗ ਵਿਚ ਰਿਪੋਰਟ ਪੇਸ਼ ਕਰਕੇ ਯੋਗ ਉਪਰਾਲੇ ਕੀਤੇ ਜਾ ਸਕਣ। ਇਸ ਮੋਕੇ ਹੋਰਨਾ ਤੋਂ ਇਲਾਵਾ ਸੰਤਾ ਸਿੰਘ ਉਮੈਦਪੁਰੀ, ਨਿੱਜੀ ਸਕੱਤਰ ਭਗਵੰਤ ਸਿੰਘ ਧੰਗੇੜਾ, ਜਸਵਿੰਦਰ ਸਿੰਘ ਮੈਨੇਜ਼ਰ ਗੁਰੂਦੁਆਰਾ ਮੰਜੀ ਸਾਹਿਬ ਕੋਟਾ, ਬਲਜਿੰਦਰ ਸਿੰਘ ਡਡਹੇੜੀ, ਪ੍ਰਿੰਸੀਪਲ ਸੁਖਦੇਵ ਸਿੰਘ ਪੰਜੋਖਰਾ ਸਾਹਿਬ ਸਮੇਤ ਹੋਰ ਸਖਸੀਅਤਾਂ ਵੀ ਹਾਜਰ ਸਨ।