ਅੰਮ੍ਰਿਤਸਰ 29 ਫ਼ਰਵਰੀ-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸੁਪ੍ਰਿੰਟੈਂਡੈਂਟ ਸ. ਸਤਨਾਮ ਸਿੰਘ ਅਤੇ ਧਰਮ ਪ੍ਰਚਾਰ ਕਮੇਟੀ ਦੀ ਅਮਲਾ ਸ਼ਾਖਾ ਦੇ ਇੰਚਾਰਜ ਸ. ਗੁਰਿੰਦਰਪਾਲ ਸਿੰਘ ਠਰੂ ਅੱਜ ਸੇਵਾ ਮੁਕਤ ਹੋ ਗਏ। ਉਨ੍ਹਾਂ ਨੂੰ ਸ਼੍ਰੋਮਣੀ ਕਮੇਟੀ ਦੇ ਦਫ਼ਤਰ ਵਿਖੇ ਵਿਦਾਇਗੀ ਸਮਾਰੋਹ ਦੌਰਾਨ ਸ਼੍ਰੋਮਣੀ ਕਮੇਟੀ ਅਧਿਕਾਰੀਆਂ ਨੇ ਨਿੱਘੀ ਵਿਦਾਇਗੀ ਦਿੱੱਤੀ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਮਨਜੀਤ ਸਿੰਘ ਬਾਠ ਨੇ ਸ. ਸਤਨਾਮ ਸਿੰਘ ਤੇ ਸ. ਗੁਰਿੰਦਰਪਾਲ ਸਿੰਘ ਵੱਲੋਂ ਨਿਭਾਈਆਂ ਗਈਆਂ ਸੇਵਾਵਾਂ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਦੇ ਚੰਗੇ ਭਵਿੱਖ ਦੀ ਕਾਮਨਾ ਕੀਤੀ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਸਿੱਖ ਪੰਥ ਦੀ ਸਿਰਮੌਰ ਧਾਰਮਿਕ ਸੰਸਥਾ ਹੈ, ਜਿਸ ਵਿਚ ਸੇਵਾ ਦਾ ਮੌਕਾ ਮਿਲਣਾ ਖੁਸ਼ਕਿਸਮਤੀ ਵਾਲੀ ਗੱਲ ਹੈ। ਉਨ੍ਹਾਂ ਆਖਿਆ ਕਿ ਦੋਹਾਂ ਅਧਿਕਾਰੀਆਂ ਨੇ ਹਮੇਸ਼ਾ ਹੀ ਸੰਸਥਾ ਦੀ ਬਿਹਤਰੀ ਲਈ ਕੰਮ ਕੀਤਾ ਹੈ। ਇਨ੍ਹਾਂ ਦੇ ਤਜ਼ਰਬੇ ਤੋਂ ਨਵੇਂ ਮੁਲਾਜ਼ਮਾਂ ਨੂੰ ਸੇਧ ਲੈਣੀ ਚਾਹੀਦੀ ਹੈ।
ਇਸ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਸ. ਸੁਖਦੇਵ ਸਿੰਘ ਭੂਰਾਕੋਹਨਾ, ਡਾ. ਪਰਮਜੀਤ ਸਿੰਘ ਸਰੋਆ ਤੇ ਸ. ਪ੍ਰਤਾਪ ਸਿੰਘ ਨੇ ਵੀ ਨੇ ਵਿਚਾਰ ਸਾਂਝੇ ਕੀਤੇ ਅਤੇ ਸ. ਸਤਨਾਮ ਸਿੰਘ ਤੇ ਸ. ਗੁਰਿੰਦਰਪਾਲ ਸਿੰਘ ਠਰੂ ਦੀਆਂ ਸੇਵਾਵਾਂ ਨੂੰ ਵਡਿਆਇਆ। ਇਸ ਸਮੇਂ ਸ. ਸਤਨਾਮ ਸਿੰਘ ਤੇ ਸ. ਗੁਰਿੰਦਰਪਾਲ ਸਿੰਘ ਠਰੂ ਨੂੰ ਸ਼੍ਰੋਮਣੀ ਕਮੇਟੀ ਅਧਿਕਾਰੀਆਂ ਵੱਲੋਂ ਗੁਰੂ ਬਖ਼ਸ਼ਿਸ਼ ਸਿਰੋਪਾਓ, ਲੋਈ, ਸ੍ਰੀ ਸਾਹਿਬ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਮਾਡਲ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਤੋਂ ਇਲਾਵਾ ਵੱਖ-ਵੱਖ ਗੁਰਦੁਆਰਾ ਸਾਹਿਬਾਨ ਤੇ ਸਭਾ-ਸੁਸਾਇਟੀਆਂ ਵੱਲੋਂ ਵੀ ਸੇਵਾ ਮੁਕਤ ਮੁਲਾਜ਼ਮਾਂ ਨੂੰ ਸਨਮਾਨ ਦਿੱਤੇ ਗਏ।
ਇਸ ਮੌਕੇ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਜਸਵਿੰਦਰ ਸਿੰਘ ਦੀਨਪੁਰ, ਸ਼੍ਰੋਮਣੀ ਕਮੇਟੀ ਦੇ ਬੁਲਾਰੇ ਸ. ਕੁਲਵਿੰਦਰ ਸਿੰਘ ਰਮਦਾਸ, ਮੀਤ ਸਕੱਤਰ ਸ. ਹਰਜੀਤ ਸਿੰਘ ਲਾਲੂਘੁੰਮਣ, ਸ. ਸਕੱਤਰ ਸਿੰਘ, ਸ. ਹਰਜਿੰਦਰ ਸਿੰਘ ਕੈਰੋਂਵਾਲ, ਸ. ਗੁਰਮੀਤ ਸਿੰਘ ਬੁੱਟਰ, ਸ. ਤੇਜਿੰਦਰ ਸਿੰਘ ਪੱਡਾ, ਸੁਪ੍ਰਿੰਟੈਂਡੈਂਟ ਸ. ਮਲਕੀਤ ਸਿੰਘ ਬਹਿੜਾਲ, ਸ. ਪਲਵਿੰਦਰ ਸਿੰਘ ਚਿੱਟਾ, ਇੰਚਾਰਜ ਸ. ਨਿਰਵੈਲ ਸਿੰਘ, ਸ. ਸ਼ਾਹਬਾਜ਼ ਸਿੰਘ, ਬੀਬੀ ਮਨਮੋਹਨ ਕੌਰ, ਪ੍ਰੋ. ਸੁਖਦੇਵ ਸਿੰਘ, ਸ. ਨਿਰਮਲ ਸਿੰਘ ਇੰਚਾਰਜ ਗੱਡੀਆਂ, ਸ. ਅਜ਼ਾਦਦੀਪ ਸਿੰਘ, ਸ. ਸੁਖਬੀਰ ਸਿੰਘ, ਸ. ਲਖਬੀਰ ਸਿੰਘ, ਸ. ਮਨਜੀਤ ਸਿੰਘ, ਪ੍ਰਿੰ: ਰਾਜਪਾਲ ਸਿੰਘ, ਭਾਈ ਜਗਦੇਵ ਸਿੰਘ, ਸਾਬਕਾ ਮੀਤ ਸਕੱਤਰ ਸ. ਚਾਨਣ ਸਿੰਘ, ਸ. ਤਰਵਿੰਦਰ ਸਿੰਘ, ਸ. ਜਤਿੰਦਰਪਾਲ ਸਿੰਘ, ਸਮੇਤ ਸੇਵਾ ਮੁਕਤ ਹੋਏ ਅਧਿਕਾਰੀਆਂ ਦੇ ਪਰਿਵਾਰਕ ਮੈਂਬਰ ਤੇ ਰਿਸ਼ਤੇਦਾਰ ਮੌਜੂਦ ਸਨ।