ਅੰਮ੍ਰਿਤਸਰ 30 ਜੂਨ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਧੀਕ ਸਕੱਤਰ ਸ. ਹਰਭਜਨ ਸਿੰਘ ਮਨਾਵਾਂ, ਮੀਤ ਸਕੱਤਰ ਸ. ਚਾਨਣ ਸਿੰਘ, ਇੰਚਾਰਜ ਸ. ਪ੍ਰਮਿੰਦਰ ਸਿੰਘ ਅਤੇ ਸ੍ਰੀ ਦਰਬਾਰ ਸਾਹਿਬ ਦੇ ਖ਼ਜ਼ਾਨਚੀ ਸ. ਬੁੱਢਾ ਸਿੰਘ ਨੂੰ ਸੇਵਾਮੁਕਤ ਹੋਣ ‘ਤੇ ਸ਼੍ਰੋਮਣੀ ਕਮੇਟੀ ਅਧਿਕਾਰੀਆਂ ਅਤੇ ਕਰਮਚਾਰੀਆਂ ਵੱਲੋਂ ਨਿੱਘੀ ਵਿਦਾਇਗੀ ਦਿੱਤੀ ਗਈ। ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਮਨਜੀਤ ਸਿੰਘ, ਭਾਈ ਅਮਰਜੀਤ ਸਿੰਘ ਚਾਵਲਾ, ਭਾਈ ਚਰਨਜੀਤ ਸਿੰਘ ਜੱਸੋਵਾਲ, ਸਕੱਤਰ ਸ. ਮਨਜੀਤ ਸਿੰਘ ਬਾਠ, ਵਧੀਕ ਸਕੱਤਰ ਸ. ਦਿਲਜੀਤ ਸਿੰਘ ਬੇਦੀ, ਸ. ਮਹਿੰਦਰ ਸਿੰਘ ਆਹਲੀ, ਸ. ਸੁਖਦੇਵ ਸਿੰਘ ਭੂਰਾਕੋਹਨਾ, ਸ. ਕੇਵਲ ਸਿੰਘ ਗਿੱਲ, ਮੈਨੇਜਰ ਸ. ਜਸਵਿੰਦਰ ਸਿੰਘ ਦੀਨਪੁਰ ਅਤੇ ਸਾਬਕਾ ਸਕੱਤਰ ਸ. ਜੋਗਿੰਦਰ ਸਿੰਘ ਅਦਲੀਵਾਲ ਨੇ ਸੇਵਾਮੁਕਤਾ ਹੋਏ ਅਧਿਕਾਰੀਆਂ ਵੱਲੋਂ ਨਿਭਾਈਆਂ ਗਈਆਂ ਸੇਵਾਵਾਂ ਦੀ ਸ਼ਲਾਘਾ ਕੀਤੀ ਅਤੇ ਉਨ੍ਹਾਂ ਦੇ ਚੰਗੇ ਭਵਿੱਖ ਦੀ ਕਾਮਨਾ ਕੀਤੀ। ਇਸ ਦੌਰਾਨ ਸੇਵਾਮੁਕਤ ਹੋਏ ਸਮੁੱਚੇ ਮੁਲਾਮਜ਼ਾਂ ਵੱਲੋਂ ਮੀਤ ਸਕੱਤਰ ਸ. ਚਾਨਣ ਸਿੰਘ ਨੇ ਸਭ ਦਾ ਧੰਨਵਾਦ ਕੀਤਾ। ਸੇਵਾਮੁਕਤ ਹੋਏ ਮੁਲਾਜ਼ਮਾਂ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਹਾਜ਼ਰ ਮੈਂਬਰ ਸਾਹਿਬਾਨ ਅਤੇ ਅਧਿਕਾਰੀਆਂ ਨੇ ਗੁਰੂ ਬਖ਼ਸ਼ਿਸ਼ ਸਿਰੋਪਾਓ, ਲੋਈ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਸੁਨਹਿਰੀ ਮਾਡਲ ਅਤੇ ਸ੍ਰੀ ਦਰਬਾਰ ਸਾਹਿਬ ਦੀ ਤਸਵੀਰ ਦੇ ਕੇ ਸਨਮਾਨਿਤ ਕੀਤਾ।
ਇਸ ਮੌਕੇ ਬਾਬਾ ਸਵਰਨਜੀਤ ਸਿੰਘ ਤਰਨਾ ਦਲ, ਵਧੀਕ ਸਕੱਤਰ ਸ. ਪ੍ਰਤਾਪ ਸਿੰਘ, ਮੀਤ ਸਕੱਤਰ ਸ. ਕੁਲਵਿੰਦਰ ਸਿੰਘ ਰਮਦਾਸ, ਸ. ਸਕੱਤਰ ਸਿੰਘ, ਸ. ਤੇਜਿੰਦਰ ਸਿੰਘ ਪੱਡਾ, ਸ. ਹਰਜੀਤ ਸਿੰਘ ਲਾਲੂਘੁੰਮਣ ਤੇ ਸ. ਸੁਲੱਖਣ ਸਿੰਘ ਭੰਗਾਲੀ, ਸ. ਸਤਨਾਮ ਸਿੰਘ ਸੁਪ੍ਰਿੰਟੈਂਡੈਂਟ, ਸਾਬਕਾ ਮੀਤ ਸਕੱਤਰ ਸ. ਰਾਮ ਸਿੰਘ ਭਿੰਡਰ, ਸ. ਹਰਿੰਦਰਪਾਲ ਸਿੰਘ ਤੇ ਸ. ਤਰਵਿੰਦਰ ਸਿੰਘ, ਵਧੀਕ ਮੈਨੇਜਰ ਸ. ਸੁਖਰਾਜ ਸਿੰਘ, ਸ. ਸਤਨਾਮ ਸਿੰਘ ਮਾਂਗਾਸਰਾਏ ਤੇ ਸ. ਗੁਰਾ ਸਿੰਘ, ਇੰਚਾਰਜ ਸ. ਕੁਲਦੀਪ ਸਿੰਘ ਰੋਡੇ, ਸ. ਗੁਰਨਾਮ ਸਿੰਘ, ਸ. ਕਰਨਜੀਤ ਸਿੰਘ, ਪ੍ਰੋ. ਸੁਖਦੇਵ ਸਿੰਘ, ਸ. ਦੀਪਇੰਦਰ ਸਿੰਘ ਤੇ ਬੀਬੀ ਮਨਮੋਹਨ ਕੌਰ, ਮੀਤ ਮੈਨੇਜਰ ਸ. ਜਗਤਾਰ ਸਿੰਘ ਸ਼ਹੂਰਾ ਤੇ ਸ. ਗੁਰਪ੍ਰੀਤ ਸਿੰਘ, ਸ. ਬਲਦੇਵ ਸਿੰਘ ਸਾਬਕਾ ਐਡੀਸ਼ਨਲ ਮੈਨੇਜਰ ਸਮੇਤ ਵੱਡੀ ਗਿਣਤੀ ਵਿਚ ਮੁਲਾਜ਼ਮ ਅਤੇ ਸੇਵਾ ਮੁਕਤਾ ਹੋਏ ਮੁਲਾਜ਼ਮਾਂ ਦੇ ਪਰਿਵਾਰਕ ਮੈਂਬਰ ਅਤੇ ਰਿਸ਼ਤੇਦਾਰ ਮੌਜੂਦ ਸਨ।