ਮੁੱਖਵਾਕ - ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ Arrow Right ਧਨਾਸਰੀ ਮਹਲਾ ੩ ॥ ਨਾਵੈ ਕੀ ਕੀਮਤਿ ਮਿਤਿ ਕਹੀ ਨ ਜਾਇ ॥ ਸੇ ਜਨ ਧੰਨੁ ਜਿਨ ਇਕ ਨਾਮਿ ਲਿਵ ਲਾਇ ॥ ਗੁਰਮਤਿ ਸਾਚੀ ਸਾਚਾ ਵੀਚਾਰੁ ॥ ਆਪੇ ਬਖਸੇ ਦੇ ਵੀਚਾਰੁ ॥੧॥ ਐਤਵਾਰ, ੮ ਵੈਸਾਖ (ਸੰਮਤ ੫੫੭ ਨਾਨਕਸ਼ਾਹੀ) ੨੦ ਅਪ੍ਰੈਲ, ੨੦੨੫ (ਅੰਗ: ੬੬੬)

** ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਯੋਗਤਾ, ਨਿਯੁਕਤੀ, ਕਾਰਜ ਖੇਤਰ, ਜ਼ਿੰਮੇਵਾਰੀਆਂ ਅਤੇ ਸੇਵਾ ਮੁਕਤੀ ਸਬੰਧੀ ਨਿਯਮ ਨਿਰਧਾਰਤ ਕਰਨ ਲਈ ਸਿੱਖ ਪੰਥ ਦੀਆਂ ਸਮੂਹ ਜਥੇਬੰਦੀਆਂ, ਦਮਦਮੀ ਟਕਸਾਲ, ਨਿਹੰਗ ਸਿੰਘ ਦਲਾਂ, ਆਲਮੀ ਸਿੱਖ ਸੰਸਥਾਵਾਂ, ਸਿੰਘ ਸਭਾਵਾਂ, ਦੀਵਾਨਾਂ, ਸਭਾ ਸੁਸਾਇਟੀਆਂ ਅਤੇ ਦੇਸ਼ ਵਿਦੇਸ਼ ਵਿਚ ਵੱਸਦੇ ਵਿਦਵਾਨਾਂ ਤੇ ਬੁੱਧੀਜੀਵੀਆਂ ਨੂੰ ਆਪਣੇ ਸੁਝਾਅ ਭੇਜਣ ਦੀ ਅਪੀਲ ਕੀਤੀ ਹੈ। ** ਇਸ ਲਈ 20 ਅਪ੍ਰੈਲ 2025 ਤਕ ਸ਼੍ਰੋਮਣੀ ਕਮੇਟੀ ਪਾਸ ਆਪਣੇ ਸੁਝਾਅ ਭੇਜੇ ਜਾਣ ਤਾਂ ਜੋ ਇਨ੍ਹਾਂ ਨੂੰ ਵਿਚਾਰ ਕੇ ਸੇਵਾ ਨਿਯਮਾਂ ਵਾਸਤੇ ਇੱਕ ਸਾਂਝੀ ਕੌਮੀ ਰਾਇ ਬਣਾਈ ਜਾ ਸਕੇ। ** ਇਹ ਸੁਝਾਅ ਸ਼੍ਰੋਮਣੀ ਕਮੇਟੀ ਨੂੰ ਦਸਤੀ ਰੂਪ ਵਿਚ ਜਾਂ ਅਧਿਕਾਰਤ ਈਮੇਲ [email protected] ਅਤੇ ਵਟਸਐਪ ਨੰਬਰ 7710136200 ਉਤੇ ਭੇਜੇ ਜਾਣ।

ਅੰਮ੍ਰਿਤਸਰ, 29 ਅਪ੍ਰੈਲ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਿਖੇ ਲੰਮਾ ਸਮਾਂ ਸੇਵਾਵਾਂ ਕਰਨ ਵਾਲੇ ਮੁਲਾਜ਼ਮਾਂ ਸ. ਰੇਸ਼ਮ ਸਿੰਘ ਗੁਰਦੁਆਰਾ ਇੰਸਪੈਕਟਰ-87, ਸ. ਬੰਤਾ ਸਿੰਘ ਇੰਚਾਰਜ ਗੱਡੀਆਂ ਤੇ ਸ. ਸੁਖਦੇਵ ਸਿੰਘ ਸੇਵਾਦਾਰ ਸ੍ਰੀ ਦਰਬਾਰ ਸਾਹਿਬ ਨੂੰ ਦਫਤਰ ਸ਼੍ਰੋਮਣੀ ਕਮੇਟੀ ਵਿਖੇ ਨਿੱਘੀ ਵਿਦਾਇਗੀ ਦਿੱਤੀ ਗਈ। ਇਸ ਸਮੇਂ ਮੁੱਖ ਸਕੱਤਰ ਸ. ਹਰਚਰਨ ਸਿੰਘ, ਐਡੀਸ਼ਨਲ ਸਕੱਤਰ ਸ. ਬਲਵਿੰਦਰ ਸਿੰਘ ਜੌੜਾ ਸਿੰਘਾ, ਸ. ਬਿਜੈ ਸਿੰਘ, ਸ. ਪ੍ਰਤਾਪ ਸਿੰਘ ਤੇ ਸ. ਰਘਬੀਰ ਸਿੰਘ ਮੰਡ ਮੈਨੇਜਰ ਨੇ ਸੇਵਾ ਮੁਕਤ ਹੋਏ ਮੁਲਾਜ਼ਮਾਂ ਦੀਆਂ ਸੇਵਾਵਾਂ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਦੇ ਚੰਗੇਰੇ ਭਵਿੱਖ ਦੀ ਕਾਮਨਾ ਕੀਤੀ। ਇਸ ਮੌਕੇ ਸੇਵਾ ਮੁਕਤ ਹੋਏ ਮੁਲਾਜ਼ਮਾਂ ਨੂੰ ਲੋਈ, ਸ੍ਰੀ ਸਾਹਿਬ ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀਆਂ ਤਸਵੀਰਾਂ ਨਾਲ ਸਨਮਾਨਿਤ ਕੀਤਾ ਗਿਆ।

ਇਸ ਮੌਕੇ ਸ. ਸਕੱਤਰ ਸਿੰਘ ਤੇ ਸ. ਜਸਵਿੰਦਰ ਸਿੰਘ ਦੀਨਪੁਰ ਮੀਤ ਸਕੱਤਰ, ਸ. ਨਿਸ਼ਾਨ ਸਿੰਘ ਸੁਪ੍ਰਿੰਟੈਂਡੈਂਟ ਧਰਮ ਪ੍ਰਚਾਰ ਕਮੇਟੀ, ਸ. ਕੁਲਦੀਪ ਸਿੰਘ ਰੋਡੇ ਇੰਚਾਰਜ, ਸ. ਮੁਖਤਾਰ ਸਿੰਘ ਚੀਫ ਗੁਰਦੁਆਰਾ ਇੰਸਪੈਕਟਰ 85, ਸ. ਜਤਿੰਦਰਪਾਲ ਸਿੰਘ ਚੀਫ ਗੁਰਦੁਆਰਾ ਇੰਸਪੈਕਟਰ 87, ਸ. ਪਰਮਜੀਤ ਸਿੰਘ ਤੇ ਸ. ਸਤਨਾਮ ਸਿੰਘ ਮਾਂਗਾਸਰਾਏ ਐਡੀਸ਼ਨਲ ਮੈਨੇਜਰ, ਸ. ਹਰਜਿੰਦਰ ਸਿੰਘ ਸਹਾਇਕ ਸੁਪ੍ਰਿੰਟੈਂਡੈਂਟ, ਸ. ਤੇਜਿੰਦਰ ਸਿੰਘ ਐਡੀਸ਼ਨਲ ਚੀਫ, ਸ. ਰਣਜੀਤ ਸਿੰਘ ਭੋਮਾ, ਸ. ਗੁਰਮੇਜ ਸਿੰਘ, ਸ. ਬਲਦੇਵ ਸਿੰਘ, ਸ. ਬਲਕਾਰ ਸਿੰਘ ਤੇ ਸੇਵਾ ਮੁਕਤ ਹੋਏ ਮੁਲਾਜ਼ਮਾਂ ਦੇ ਨਜ਼ਦੀਕੀ ਰਿਸ਼ਤੇਦਾਰ ਆਦਿ ਹਾਜ਼ਰ ਸਨ।