ਅੰਮ੍ਰਿਤਸਰ, ੧੫ ਦਸੰਬਰ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸੇਵਾ ਮੁਕਤ ਹੋਏ ੧੨ ਮੁਲਾਜ਼ਮਾਂ ਨੂੰ ਮੁਲਾਜ਼ਮ ਭਲਾਈ ਸਕੀਮ ਤਹਿਤ ਅੱਜ ਸਥਾਨਕ ਭਾਈ ਗੁਰਦਾਸ ਹਾਲ ਵਿਖੇ ਇੱਕ ਵਿਦਾਇਗੀ ਸਮਾਗਮ ਦੌਰਾਨ ਉਨ੍ਹਾਂ ਦੀਆਂ ਲੰਮੀਆਂ ਸੇਵਾਵਾਂ ਬਦਲੇ ਸਨਮਾਨਿਤ ਕੀਤਾ ਗਿਆ। ਇਨ੍ਹਾਂ ਮੁਲਾਜ਼ਮਾਂ ਵਿਚ ਸ. ਜਸਵਿੰਦਰ ਸਿੰਘ ਤੇ ਸ. ਬਲਕਾਰ ਸਿੰਘ ਮੀਤ ਸਕੱਤਰ, ਸ. ਬਲਵਿੰਦਰ ਸਿੰਘ, ਸ. ਜਗੀਰ ਸਿੰਘ, ਸ. ਸੁਖਵੰਤ ਸਿੰਘ ਤੇ ਸ. ਸੁਖਜਿੰਦਰ ਸਿੰਘ ਸੁਪਰਵਾਈਜ਼ਰ, ਸ. ਭੁਪਿੰਦਰ ਸਿੰਘ ਡਰਾਈਵਰ, ਸ. ਗੁਰਮੁਖ ਸਿੰਘ, ਸ. ਹਰਭੇਜ ਸਿੰਘ, ਸ. ਮੇਜਰ ਸਿੰਘ ਸੇਵਾਦਾਰ, ਸ੍ਰੀ ਗੁਰਦੇਵ ਚੰਦ ਸਫਾਈ ਸੇਵਾਦਾਰ ਆਦਿ ਸ਼ਾਮਲ ਸਨ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਅਵਤਾਰ ਸਿੰਘ ਸੈਂਪਲਾ ਅਤੇ ਵਧੀਕ ਸਕੱਤਰ ਸ. ਸੁਖਦੇਵ ਸਿੰਘ ਭੂਰਾ ਕੋਹਨਾ ਨੇ ਕਿਹਾ ਕਿ ਇਹ ਮੁਲਾਜ਼ਮ ਆਪਣੀ ਜ਼ਿੰਦਗੀ ਦਾ ਲੰਮਾ ਸਮਾਂ ਇਸ ਮਹਾਨ ਸੰਸਥਾ ਵਿਚ ਸੇਵਾ ਕਰਨ ਉਪਰੰਤ ਸੇਵਾ-ਮੁਕਤ ਹੋਏ ਹਨ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਿੱਚ ਨੌਕਰੀ ਕਰਨ ਦਾ ਸੁਭਾਗ ਵੱਡੇ ਭਾਗਾਂ ਨਾਲ ਪ੍ਰਾਪਤ ਹੁੰਦਾ ਹੈ। ਇਨ੍ਹਾਂ ਮੁਲਾਜ਼ਮਾਂ ਨੇ ਆਪਣੇ ਜ਼ਿੰਮੇ ਲੱਗੀ ਸੇਵਾ ਪੂਰੀ ਤਨਦੇਹੀ, ਲਗਨ ਤੇ ਮਿਹਨਤ ਨਾਲ ਨਿਭਾਈ ਹੈ। ਉਨ੍ਹਾਂ ਕਿਹਾ ਕਿ ਇਮਾਨਦਾਰੀ ਨਾਲ ਕੀਤੀ ਗਈ ਸੇਵਾ ਦੂਸਰਿਆਂ ਲਈ ਮਿਸਾਲ ਬਣਦੀ ਹੈ ਅਤੇ ਨਵੇਂ ਮੁਲਾਜ਼ਮਾਂ ਨੂੰ ਇਨ੍ਹਾਂ ਦੇ ਤਜ਼ਰਬੇ ਅਤੇ ਸੇਵਾਵਾਂ ਤੋਂ ਸੇਧ ਪ੍ਰਾਪਤ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਪਰਮਾਤਮਾ ਇਨ੍ਹਾਂ ਮੁਲਾਜ਼ਮਾਂ ਨੂੰ ਚੜ੍ਹਦੀ ਕਲਾ ‘ਚ ਰੱਖਣ, ਤੰਦਰੁਸਤੀ ਬਖ਼ਸ਼ਣ। ਇਨ੍ਹਾਂ ਸੇਵਾ ਮੁਕਤ ਮੁਲਾਜ਼ਮਾਂ ਨੂੰ ਸਿਰੋਪਾਓ, ਲੋਈ, ਸ੍ਰੀ ਸਾਹਿਬ ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਤਸਵੀਰ ਦੇ ਕੇ ਸਨਮਾਨਿਤ ਕੀਤਾ ਗਿਆ।
ਇਸ ਮੌਕੇ ਧਰਮ ਪ੍ਰਚਾਰ ਕਮੇਟੀ ਦੇ ਵਧੀਕ ਸਕੱਤਰ ਪ੍ਰੋ: ਬਲਵਿੰਦਰ ਸਿੰਘ ਜੌੜਾਸਿੰਘਾ, ਸ. ਬਿਜੈ ਸਿੰਘ ਐਡੀਸ਼ਨਲ ਸਕੱਤਰ, ਸ. ਜਗਜੀਤ ਸਿੰਘ ਜੱਗੀ ਨਿੱਜੀ ਸਹਾਇਕ, ਸ. ਕੁਲਵਿੰਦਰ ਸਿੰਘ ਰਮਦਾਸ, ਸ. ਜਸਵਿੰਦਰ ਸਿੰਘ ਦੀਨਪੁਰ ਤੇ ਸ. ਤਜਿੰਦਰ ਸਿੰਘ ਪੱਡਾ ਮੀਤ ਸਕੱਤਰ, ਸ. ਸੁਲੱਖਣ ਸਿੰਘ ਭੰਗਾਲੀ ਮੈਨੇਜਰ ਸ੍ਰੀ ਦਰਬਾਰ ਸਾਹਿਬ, ਸ. ਬਲਵਿੰਦਰ ਸਿੰਘ ਖੈਰਾਬਾਦ, ਸ. ਕਰਮਬੀਰ ਸਿੰਘ ਕਿਆਮਪੁਰ, ਸ. ਨਿਰਵੈਲ ਸਿੰਘ, ਸ. ਗੁਰਚਰਨ ਸਿੰਘ ਕੋਹਾਲਾ, ਸ. ਗੁਰਮੀਤ ਸਿੰਘ, ਸ. ਮਨਜੀਤ ਸਿੰਘ, ਸ. ਪਰਮਿੰਦਰ ਸਿੰਘ ਤੇ ਸ. ਸੁਖਬੀਰ ਸਿੰਘ ਇੰਚਾਰਜ, ਸ. ਮਿਲਖਾ ਸਿੰਘ ਤੇ ਸ. ਮੁਖਤਾਰ ਸਿੰਘ ਕੋਹਾੜਕਾ, ਸ. ਸੁਖਰਾਜ ਸਿੰਘ ਤੇ ਸ. ਰਾਜਿੰਦਰ ਸਿੰਘ ਅਟਾਰੀ, ਸ. ਸਤਨਾਮ ਸਿੰਘ ਮਾਂਗਾਸਰਾਏ, ਸ. ਲਖਵਿੰਦਰ ਸਿੰਘ ਬੱਦੋਵਾਲ ਐਡੀਸ਼ਨਲ ਮੈਨੇਜਰ ਅਤੇ ਸੇਵਾ ਮੁਕਤ ਮੁਲਾਜ਼ਮਾਂ ਦੇ ਪਰਿਵਾਰਕ ਮੈਂਬਰ ਤੇ ਰਿਸ਼ਤੇਦਾਰ ਹਾਜ਼ਰ ਸਨ।