ਅੰਮ੍ਰਿਤਸਰ, ੩੧ ਜਨਵਰੀ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਗੁਰਦੁਆਰਾ ਇੰਸਪੈਕਟਰ ਸ. ਗੁਰਵੇਲ ਸਿੰਘ ਮੁੰਡਾ ਪਿੰਡ ਅਤੇ ਸ਼੍ਰੋਮਣੀ ਕਮੇਟੀ ਦਫਤਰ ਦੇ ਮੁੱਖ ਗੇਟ ਵਿਖੇ ਸੁਰੱਖਿਆ ਇੰਚਾਰਜ ਸ. ਬਲਵੰਤ ਸਿੰਘ ਨੂੰ ਸੇਵਾ ਮੁਕਤ ਹੋਣ ‘ਤੇ ਨਿੱਘੀ ਵਿਦਾਇਗੀ ਦਿੱਤੀ ਗਈ। ਸੇਵਾ ਮੁਕਤ ਹੋਏ ਇਨ੍ਹਾਂ ਮੁਲਾਜਮਾਂ ਨੂੰ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ, ਸਕੱਤਰ ਸ. ਮਨਜੀਤ ਸਿੰਘ ਚੀਮਾ ਬਾਠ ਅਤੇ ਵਧੀਕ ਸਕੱਤਰ ਸ. ਦਿਲਜੀਤ ਸਿੰਘ ਬੇਦੀ ਤੇ ਸ. ਪ੍ਰਤਾਪ ਸਿੰਘ ਨੇ ਸਿਰੋਪਾਓ, ਲੋਈ ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਤਸਵੀਰ ਦੇ ਕੇ ਸਨਮਾਨਿਤ ਕੀਤਾ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਜਿਥੇ ਸੇਵਾ ਮੁਕਤ ਹੋਏ ਮੁਲਾਜਮਾਂ ਵੱਲੋਂ ਨਿਭਾਈਆਂ ਗਈਆਂ ਸੇਵਾਵਾਂ ਦੀ ਸ਼ਲਾਘਾ ਕੀਤੀ ਉਥੇ ਹੀ ਉਨ੍ਹਾਂ ਦੇ ਚੰਗੇ ਭਵਿੱਖ ਦੀ ਵੀ ਕਾਮਨਾ ਕੀਤੀ। ਇਸ ਮੌਕੇ ਸਕੱਤਰ ਸ. ਮਨਜੀਤ ਸਿੰਘ ਚੀਮਾ ਬਾਠ ਨੇ ਵੀ ਸੇਵਾ ਮੁਕਤ ਮੁਲਾਜਮਾਂ ਨਾਲ ਜੁੜੇ ਆਪਣੇ ਅਨੁਭਵਾਂ ਨੂੰ ਸਾਂਝਾ ਕੀਤਾ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਵਧੀਕ ਸਕੱਤਰ ਸ. ਦਿਲਜੀਤ ਸਿੰਘ ਬੇਦੀ, ਸ. ਪ੍ਰਤਾਪ ਸਿੰਘ, ਸ. ਜਗਜੀਤ ਸਿੰਘ ਜੱਗੀ ਨਿੱਜੀ ਸਹਾਇਕ, ਸ. ਤੇਜਿੰਦਰ ਸਿੰਘ ਪੱਡਾ ਮੀਤ ਸਕੱਤਰ, ਸ. ਕੁਲਵੰਤ ਸਿੰਘ ਸਾਬਕਾ ਸਕੱਤਰ, ਸ. ਸਤਨਾਮ ਸਿੰਘ ਸੁਪ੍ਰਿੰਟੈਂਡੈਂਟ, ਸ ਮਲਕੀਤ ਸਿੰਘ ਬਹੜਿਵਾਲ ਸਹਾਇਕ ਸੁਪ੍ਰਿੰਟੈਂਡੈਂਟ, ਸ. ਮੁਖਤਿਆਰ ਸਿੰਘ ਚੀਫ ਗੁਰਦੁਆਰਾ ਇੰਸਪੈਕਟਰ, ਸ. ਸਤਨਾਮ ਸਿੰਘ ਰਿਆੜ, ਸ. ਜਤਿੰਦਰਪਾਲ ਸਿੰਘ ਲਦੇਹ ਤੇ ਸ. ਸਤਨਾਮ ਸਿੰਘ ਸਰਹਾਲੀ ਐਡੀਸ਼ਨਲ ਚੀਫ, ਸ. ਪਰਵਿੰਦਰ ਸਿੰਘ ਡੰਡੀ, ਸ. ਜੱਸਾ ਸਿੰਘ ਮੁੰਡਾ ਪਿੰਡ, ਸ. ਰਣਜੀਤ ਸਿੰਘ ਭੋਮਾ, ਸ. ਪ੍ਰਭਜੋਤ ਸਿੰਘ, ਮਨਜੀਤ ਸਿੰਘ, ਬਿਕਰਮਜੀਤ ਸਿੰਘ, ਗੁਰਮੇਜ ਸਿੰਘ ਸਮੇਤ ਸੇਵਾ ਮੁਕਤ ਹੋਏ ਮੁਲਾਜਮਾਂ ਦੇ ਪਰਿਵਾਰਕ ਮੈਂਬਰ ਮੌਜੂਦ ਸਨ।