ਅੰਮ੍ਰਿਤਸਰ, 31 ਜੁਲਾਈ-
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਿਚ ਸੇਵਾ ਨਿਭਾਅ ਰਹੇ ਸ. ਬਲਬੀਰ ਸਿੰਘ, ਸ. ਦਲੀਪ ਸਿੰਘ ਤੇ ਸ. ਭਾਨ ਸਿੰਘ ਨੂੰ ਸੇਵਾਮੁਕਤਾ ਹੋਣ ‘ਤੇ ਅੱਜ ਨਿੱਘੀ ਵਿਦਾਇਗੀ ਦਿੱਤੀ ਗਈ। ਸ਼੍ਰੋਮਣੀ ਕਮੇਟੀ ਦੇ ਇਕੱਤਰਤਾ ਹਾਲ ਵਿਖੇ ਇਸ ਸਬੰਧ ਵਿਚ ਕੀਤੇ ਗਏ ਇਕ ਸਮਾਗਮ ਦੌਰਾਨ ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਭਾਈ ਅਜਾਇਬ ਸਿੰਘ ਅਭਿਆਸੀ, ਸ਼੍ਰੋਮਣੀ ਕਮੇਟੀ ਸਕੱਤਰ ਸ. ਮਨਜੀਤ ਸਿੰਘ ਬਾਠ, ਸ. ਬਲਵਿੰਦਰ ਸਿੰਘ ਜੌੜਾਸਿੰਘਾ ਸਮੇਤ ਹੋਰਨਾਂ ਅਧਿਕਾਰੀਆਂ ਨੇ ਸੇਵਾਮੁਕਤ ਹੋਏ ਮੁਲਾਜ਼ਮਾਂ ਨੂੰ ਗੁਰੂ ਬਖ਼ਸ਼ਿਸ਼ ਸਿਰੋਪਾਓ, ਲੋਈ, ਸ੍ਰੀ ਸਾਹਿਬ ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਤਸਵੀਰ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਸਕੱਤਰ ਸ. ਮਨਜੀਤ ਸਿੰਘ ਬਾਠ ਤੇ ਸ. ਬਲਵਿੰਦਰ ਸਿੰਘ ਜੌੜਾਸਿੰਘਾ ਨੇ ਸੇਵਾ ਮੁਕਤ ਹੋਏ ਸ. ਬਲਬੀਰ ਸਿੰਘ, ਸ. ਦਲੀਪ ਸਿੰਘ ਤੇ ਸ. ਭਾਨ ਸਿੰਘ ਵੱਲੋਂ ਨਿਭਾਈਆਂ ਗਈਆਂ ਸੇਵਾਵਾਂ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਦੇ ਚੰਗੇ ਭਵਿੱਖ ਦੀ ਕਾਮਨਾ ਕੀਤੀ। ਉਨ੍ਹਾਂ ਨੇ ਸ. ਬਲਬੀਰ ਸਿੰਘ, ਸ. ਦਲੀਪ ਸਿੰਘ ਤੇ ਸ. ਭਾਨ ਸਿੰਘ ਨਾਲ ਜੁੜੇ ਆਪਣੇ ਅਨੁਭਵਾਂ ਨੂੰ ਵੀ ਸਾਂਝਾ ਕੀਤਾ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਸ. ਮਹਿੰਦਰ ਸਿੰਘ ਆਹਲੀ, ਸਾਬਕਾ ਸਕੱਤਰ ਸ. ਸਤਬੀਰ ਸਿੰਘ ਧਾਮੀ ਅਤੇ ਸਾਬਕਾ ਵਧੀਕ ਸਕੱਤਰ ਸ. ਰਣਜੀਤ ਸਿੰਘ ਨੇ ਵੀ ਆਪਣੇ ਵਿਚਾਰ ਪ੍ਰਗਟ ਕੀਤੇ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਸ. ਅਜਾਇਬ ਸਿੰਘ ਅਭਿਆਸੀ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਜਸਵਿੰਦਰ ਸਿੰਘ ਦੀਨਪੁਰ, ਸਾਬਕਾ ਸਕੱਤਰ ਸ. ਕੁਲਵੰਤ ਸਿੰਘ ਤੇ ਸ. ਸਤਬੀਰ ਸਿੰਘ ਧਾਮੀ, ਸਾਬਕਾ ਵਧੀਕ ਸਕੱੱਤਰ ਸ. ਰਣਜੀਤ ਸਿੰਘ, ਮੀਤ ਸਕੱਤਰ ਸ. ਕੁਲਵਿੰਦਰ ਸਿੰਘ ਰਮਦਾਸ, ਸ. ਭੁਪਿੰਦਰ ਸਿੰਘ ਝਬਾਲ, ਸ. ਨਿਸ਼ਾਨ ਸਿੰਘ, ਸ. ਦਰਸ਼ਨ ਸਿੰਘ ਲੌਂਗੋਵਾਲ ਪੀ.ਏ., ਸਾਬਕਾ ਮੀਤ ਸਕੱਤਰ ਸ. ਤਲਵਿੰਦਰ ਸਿੰਘ, ਸਾਬਕਾ ਵਧੀਕ ਸਕੱਤਰ ਸ. ਹਰਿੰਦਰਪਾਲ ਸਿੰਘ, ਸ. ਬਲਵਿੰਦਰ ਸਿੰਘ ਸੁਪ੍ਰਿੰਟੈਂਡੈਂਟ, ਇੰਚਾਰਜ ਪ੍ਰੋਫੇਸਰ ਸੁਖਦੇਵ ਸਿੰਘ, ਸ. ਮਨਜੀਤ ਸਿੰਘ, ਬੀਬੀ ਮਨਮੋਹਨ ਕੌਰ, ਸ. ਗੁਰਿੰਦਰਪਾਲ ਸਿੰਘ ਠਰੂ, ਸ. ਕਰਤਾਰ ਸਿੰਘ, ਸ. ਹਰਜਿੰਦਰ ਸਿੰਘ ਸਹਾਇਕ ਸੁਪ੍ਰਿੰਟੈਂਡੈਂਟ, ਸ. ਮਲਕੀਤ ਸਿੰਘ ਸਹਾਇਕ ਸੁਪ੍ਰਿੰਟੈਂਡੈਂਟ, ਪ੍ਰਚਾਰਕ ਭਾਈ ਸਰਬਜੀਤ ਸਿੰਘ ਢੋਟੀਆਂ, ਸ. ਬਿਕਰਮਜੀਤ ਸਿੰਘ ਝੰਗੀ ਸਮੇਤ ਹੋਰ ਮੌਜੂਦ ਸਨ।