ਮੁੱਖਵਾਕ - ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ Arrow Right ਸੋਰਠਿ ਮਹਲਾ ੫ ॥ ਸੂਖ ਮੰਗਲ ਕਲਿਆਣ ਸਹਜ ਧੁਨਿ ਪ੍ਰਭ ਕੇ ਚਰਣ ਨਿਹਾਰਿਆ॥ ਰਾਖਨਹਾਰੈ ਰਾਖਿਓ ਬਾਰਿਕੁ ਸਤਿਗੁਰਿ ਤਾਪੁ ਉਤਾਰਿਆ॥ ੧॥ ਸੋਮਵਾਰ, ੯ ਵੈਸਾਖ (ਸੰਮਤ ੫੫੭ ਨਾਨਕਸ਼ਾਹੀ) ੨੧ ਅਪ੍ਰੈਲ, ੨੦੨੫ (ਅੰਗ: ੬੧੯)

** ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਯੋਗਤਾ, ਨਿਯੁਕਤੀ, ਕਾਰਜ ਖੇਤਰ, ਜ਼ਿੰਮੇਵਾਰੀਆਂ ਅਤੇ ਸੇਵਾ ਮੁਕਤੀ ਸਬੰਧੀ ਨਿਯਮ ਨਿਰਧਾਰਤ ਕਰਨ ਲਈ ਸਿੱਖ ਪੰਥ ਦੀਆਂ ਸਮੂਹ ਜਥੇਬੰਦੀਆਂ, ਦਮਦਮੀ ਟਕਸਾਲ, ਨਿਹੰਗ ਸਿੰਘ ਦਲਾਂ, ਆਲਮੀ ਸਿੱਖ ਸੰਸਥਾਵਾਂ, ਸਿੰਘ ਸਭਾਵਾਂ, ਦੀਵਾਨਾਂ, ਸਭਾ ਸੁਸਾਇਟੀਆਂ ਅਤੇ ਦੇਸ਼ ਵਿਦੇਸ਼ ਵਿਚ ਵੱਸਦੇ ਵਿਦਵਾਨਾਂ ਤੇ ਬੁੱਧੀਜੀਵੀਆਂ ਨੂੰ ਆਪਣੇ ਸੁਝਾਅ ਭੇਜਣ ਦੀ ਅਪੀਲ ਕੀਤੀ ਹੈ। ** ਇਸ ਲਈ 20 ਅਪ੍ਰੈਲ 2025 ਤਕ ਸ਼੍ਰੋਮਣੀ ਕਮੇਟੀ ਪਾਸ ਆਪਣੇ ਸੁਝਾਅ ਭੇਜੇ ਜਾਣ ਤਾਂ ਜੋ ਇਨ੍ਹਾਂ ਨੂੰ ਵਿਚਾਰ ਕੇ ਸੇਵਾ ਨਿਯਮਾਂ ਵਾਸਤੇ ਇੱਕ ਸਾਂਝੀ ਕੌਮੀ ਰਾਇ ਬਣਾਈ ਜਾ ਸਕੇ। ** ਇਹ ਸੁਝਾਅ ਸ਼੍ਰੋਮਣੀ ਕਮੇਟੀ ਨੂੰ ਦਸਤੀ ਰੂਪ ਵਿਚ ਜਾਂ ਅਧਿਕਾਰਤ ਈਮੇਲ [email protected] ਅਤੇ ਵਟਸਐਪ ਨੰਬਰ 7710136200 ਉਤੇ ਭੇਜੇ ਜਾਣ।

ਚਿੱਤਰਕਲਾ ਵਰਕਸ਼ਾਪ ਦੌਰਾਨ ੩੧ ਚਿੱਤਰਕਾਰਾਂ ਨੇ ਸ਼੍ਰੋਮਣੀ ਕਮੇਟੀ ਦੀ ਸਥਾਪਨਾ ਸਬੰਧੀ ਤਿਆਰ ਕੀਤੇ ਚਿੱਤਰ

ਭਾਈ ਲੌਂਗੋਵਾਲ ਨੇ ਚਿੱਤਰਕਾਰਾਂ ਨੂੰ ਕੀਤਾ ਸਨਮਾਨਿਤ, ਚਿੱਤਰਕਾਰਾਂ ਦੀ ਕਲਾ ਨੂੰ ਸਲਾਹਿਆ

ਅੰਮ੍ਰਿਤਸਰ, ੧੧ ਨਵੰਬਰ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸੌ ਸਾਲਾ ਸਥਾਪਨਾ ਦਿਵਸ ਨੂੰ ਸਮਰਪਿਤ ਸਥਾਨਕ ਭਾਈ ਗੁਰਦਾਸ ਹਾਲ ਵਿਖੇ ਲਗਾਈ ਗਈ ਚਿੱਤਰਕਲਾ ਵਰਕਸ਼ਾਪ ਦੌਰਾਨ ੩੧ ਚਿੱਤਰਕਾਰਾਂ ਵੱਲੋਂ ਸ਼੍ਰੋਮਣੀ ਕਮੇਟੀ ਦੀ ਸਥਾਪਨਾ ਦੇ ਕੁਰਬਾਨੀਆਂ ਭਰੇ ਇਤਿਹਾਸ ਨੂੰ ਰੂਪਮਾਨ ਕਰਦੇ ਚਿੱਤਰ ਬਣਾਏ ਗਏ ਹਨ। ਅੱਜ ਚਿੱਤਰਕਲਾ ਵਰਕਸ਼ਾਪ ਦੇ ਆਖ਼ਰੀ ਦਿਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਜਿਥੇ ਚਿੱਤਰਕਾਰਾਂ ਦੀ ਹੌਸਲਾ ਅਫ਼ਜਾਈ ਲਈ ਸਨਮਾਨਿਤ ਰਾਸ਼ੀ ਦੇ ਚੈੱਕ ਦੇ ਕੇ ਨਿਵਾਜਿਆ, ਉਥੇ ਹੀ ਚਿੱਤਰਕਾਰਾਂ ਵੱਲੋਂ ਤਿਆਰ ਕੀਤੇ ਗਏ ਚਿੱਤਰਾਂ ਦੀ ਭਰਵੀਂ ਸ਼ਲਾਘਾ ਕੀਤੀ। ਭਾਈ ਲੌਂਗੋਵਾਲ ਨੇ ਇਸ ਮੌਕੇ ਸੰਬੋਧਨ ਕਰਦਿਆਂ ਕਿਹਾ ਕਿ ਸਿੱਖ ਸੰਸਥਾ ਸ਼੍ਰੋਮਣੀ ਕਮੇਟੀ ਦੀ ਸਥਾਪਨਾ ਦਾ ਇਤਿਹਾਸ ਕੁਰਬਾਨੀਆਂ ਭਰਿਆ ਹੈ ਅਤੇ ਇਸ ਦੀਆਂ ਕੌਮ ਪ੍ਰਤੀ ਪ੍ਰਾਪਤੀਆਂ ਵੀ ਵੱਡੀਆਂ ਹਨ। ਉਨ੍ਹਾਂ ਕਿਹਾ ਕਿ ਸੌ ਸਾਲਾ ਸਥਾਪਨਾ ਦਿਵਸ ਮੌਕੇ ਇਨ੍ਹਾਂ ਚਿੱਤਰਕਾਰਾਂ ਵੱਲੋਂ ਤਿਆਰ ਕੀਤੀਆਂ ਤਸਵੀਰਾਂ ਦੀ ਚਿੱਤਰ ਪ੍ਰਦਰਸ਼ਨੀ ਸੰਗਤ ਲਈ ਵਿਸ਼ੇਸ਼ ਖਿੱਚ ਦਾ ਕੇਂਦਰ ਬਣੇਗੀ। ਉਨ੍ਹਾਂ ਆਖਿਆ ਕਿ ਇਤਿਹਾਸਕ ਘਟਨਾਵਾਂ ਨੂੰ ਤਰੀਕ ਅਤੇ ਸਾਲ ਮੁਤਾਬਿਕ ਚਿੱਤਰਾਂ ਵਿਚ ਢਾਲਣਾ ਚਿੱਤਰਕਾਰਾਂ ਦੀ ਕਰੜੀ ਮਿਹਨਤ ਦਾ ਨਤੀਜਾ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ੫੫੦ ਸਾਲਾ ਪ੍ਰਕਾਸ਼ ਪੁਰਬ ਮੌਕੇ ਪਹਿਲੀ ਵਾਰ ਇਹ ਉਪਰਾਲਾ ਕੀਤਾ ਗਿਆ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਇਤਿਹਾਸਕ ਚਿੱਤਰ ਤਿਆਰ ਕਰਕੇ ਪ੍ਰਦਰਸ਼ਤ ਕਰਨ ਦਾ ਮੰਤਵ ਅਜੋਕੀ ਪੀੜ੍ਹੀ ਅਤੇ ਨੌਜੁਆਨੀ ਨੂੰ ਸਿੱਖੀ ਦੇ ਕੁਰਬਾਨੀਆਂ ਭਰੇ ਵਿਰਸੇ ਦੇ ਰੂ-ਬ-ਰੂ ਕਰਵਾਉਣਾ ਹੈ। ਉਨ੍ਹਾਂ ਦੱਸਿਆ ਕਿ ਇਹ ਤਿਆਰ ਕੀਤੇ ਗਏ ਚਿੱਤਰ ਜਿਥੇ ਸ਼ਤਾਬਦੀ ਸਮਾਗਮਾਂ ਦੌਰਾਨ ਸਜਾਏ ਜਾਣਗੇ, ਉਥੇ ਹੀ ਪੰਜਾਬ ਅਤੇ ਹੋਰਨਾਂ ਸੂਬਿਆਂ ਦੇ ਵੱਖ-ਵੱਖ ਇਲਾਕਿਆਂ ਵਿਚ ਵੀ ਭਵਿੱਖ ਵਿਚ ਪ੍ਰਦਰਸ਼ਨੀ ਰੂਪ ਵਿਚ ਸੰਗਤ ਦੇ ਰੂ-ਬ-ਰੂ ਕੀਤੇ ਜਾਣਗੇ। ਇਸ ਦੌਰਾਨ ਭਾਈ ਲੌਂਗੋਵਾਲ ਨੇ ਪੰਜ ਵਧੀਆ ਚਿੱਤਰਕਾਰਾਂ ਨੂੰ ਵਿਸ਼ੇਸ਼ ਰੂਪ ਵਿਚ ਸਨਮਾਨਿਤ ਕਰਨ ਦਾ ਵੀ ਐਲਾਨ ਕੀਤਾ।
ਇਸ ਮੌਕੇ ਅੰਤ੍ਰਿੰਗ ਮੈਂਬਰ ਸ. ਮੰਗਵਿੰਦਰ ਸਿੰਘ ਖਾਪੜਖੇੜੀ, ਮੈਂਬਰ ਭਾਈ ਮਨਜੀਤ ਸਿੰਘ, ਭਾਈ ਰਾਮ ਸਿੰਘ, ਸ. ਹਰਜਾਪ ਸਿੰਘ ਸੁਲਤਾਨਵਿੰਡ, ਸ. ਹਰਵਿੰਦਰ ਸਿੰਘ ਖਾਲਸਾ, ਸਕੱਤਰ ਸ. ਮਹਿੰਦਰ ਸਿੰਘ ਆਹਲੀ, ਸ. ਸੁਖਦੇਵ ਸਿੰਘ ਭੂਰਾਕੋਹਨਾ, ਸ. ਕੁਲਵਿੰਦਰ ਸਿੰਘ ਰਮਦਾਸ, ਸ. ਸਕੱਤਰ ਸਿੰਘ, ਸ. ਬਲਵਿੰਦਰ ਸਿੰਘ ਕਾਹਲਵਾਂ, ਸ. ਨਰਿੰਦਰ ਸਿੰਘ ਮਥਰੇਵਾਲ, ਸ. ਇਕਬਾਲ ਸਿੰਘ ਮੁਖੀ, ਸ. ਬਲਵਿੰਦਰ ਸਿੰਘ ਜੌੜਾਸਿੰਘਾ, ਭਾਈ ਜਗਦੇਵ ਸਿੰਘ, ਸ. ਦਰਸ਼ਨ ਸਿੰਘ ਲੌਂਗੋਵਾਲ ਆਦਿ ਮੌਜੂਦ ਸਨ।

ਚਿੱਤਰਕਲਾ ਵਰਕਸ਼ਪ ਵਿਚ ਭਾਗ ਲੈਣ ਵਾਲੇ ਚਿੱਤਰਕਾਰ

ਸ਼੍ਰੋਮਣੀ ਕਮੇਟੀ ਦੇ ਸੌ ਸਾਲਾ ਸਥਾਪਨਾ ਦਿਵਸ ਸਬੰਧੀ ਲਗਾਈ ਗਈ ਚਿੱਤਰਕਲਾ ਵਰਕਸ਼ਾਪ ਵਿਚ ੩੧ ਚਿੱਤਰਕਾਰਾਂ ਅਤੇ ਤਿੰਨ ਸਹਿਯੋਗੀਆਂ ਨੇ ਭਾਗ ਲਿਆ। ਇਨ੍ਹਾਂ ਵਿਚ ਸ. ਅਮਰਜੀਤ ਸਿੰਘ ਬਠਿੰਡਾ, ਸ. ਹਰਦਰਸ਼ਨ ਸਿੰਘ ਸੋਹਲ ਬਠਿੰਡਾ, ਸ. ਅਮਰ ਸਿੰਘ ਲੁਧਿਆਣਾ, ਸ. ਗੁਰਵਿੰਦਰਪਾਲ ਸਿੰਘ ਅੰਮ੍ਰਿਤਸਰ, ਸ. ਕੁਲਵੰਤ ਸਿੰਘ ਅੰਮ੍ਰਿਤਸਰ, ਸ੍ਰੀ ਅਸ਼ਨਵੀ ਵਰਮਾ ਟਾਂਡਾ, ਸ. ਬਾਜ਼ ਸਿੰਘ ਮਲੋਟ, ਸ. ਗੁਰਪ੍ਰੀਤ ਸਿੰਘ ਨਾਮਧਾਰੀ ਨਾਭਾ, ਸ. ਗੋਬਿੰਦਰ ਸਿੰਘ ਸੋਹਲ ਪਟਿਆਲਾ, ਸ. ਐਚ. ਮਹਿੰਦਰ ਸਿੰਘ ਸਨਾਮ, ਸ. ਹਰਪ੍ਰੀਤ ਸਿੰਘ ਨਾਜ ਲੁਧਿਆਣਾ, ਸ. ਇੰਦਰਜੀਤ ਸਿੰਘ ਚਿੱਤਰਕਾਰ, ਬੀਬੀ ਮੋਹਨਜੀਤ ਕੌਰ ਲਹਿਰਾਗਾਗਾ, ਸ. ਗੁਰਜੀਤ ਸਿੰਘ ਬਠਿੰਡਾ, ਸ. ਸੁਖਵਿੰਦਰ ਸਿੰਘ ਅੰਮ੍ਰਿਤਸਰ, ਸ੍ਰੀ ਗੋਪਾਲ ਕਿਸ਼ਨ ਸ਼ਰਮਾ, ਸ. ਮਾਧੋਦਾਸ ਸਿੰਘ, ਸ. ਗੁਰਪ੍ਰੀਤ ਸਿੰਘ ਕੋਮਲ, ਸ. ਜਸਮਿੰਦਰ ਸਿੰਘ ਜਲੰਧਰ, ਸ੍ਰੀ ਕੁਲਦੀਪ ਸ਼ਰਮਾ, ਸ. ਦਲਜੀਤ ਸਿੰਘ ਚੰਡੀਗੜ੍ਹ, ਸ. ਗੁਰਸ਼ਰਨ ਸਿੰਘ ਅੰਮ੍ਰਿਤਸਰ, ਡਾ. ਮਨਵੀਰ ਕੌਰ ਪਟਿਆਲਾ, ਸ. ਹਰਜੀਤ ਸਿੰਘ ਮੋਰਿੰਡਾ, ਸ. ਸਤਨਾਮ ਸਿੰਘ ਮੋਗਾ, ਸ. ਰਜਿੰਦਰ ਸਿੰਘ ਭਾਗੀਕੇ, ਸ. ਸੁਖਵਿੰਦਰ ਸਿੰਘ ਲੁਧਿਆਣਾ, ਸ੍ਰੀ ਗੁਰਦੀਪ ਚੰਦ ਚੰਡੀਗੜ੍ਹ, ਸ. ਬਲਰਾਜ ਸਿੰਘ ਬਰਾੜ ਮਾਨਸਾ, ਸ੍ਰੀ ਬਲਵਿੰਦਰ ਕੁਮਾਰ ਸ਼ਰਮਾ ਨਾਭਾ, ਸ. ਹਰਿੰਦਰਪਾਲ ਸਿੰਘ ਮੁਕਤਸਰ ਸਾਹਿਬ, ਬੀਬੀ ਨਵਨੀਤ ਕੌਰ ਅੰਮ੍ਰਿਤਸਰ, ਸ. ਗੁਰਜੀਤ ਸਿੰਘ ਅਤੇ ਸ੍ਰੀ ਮਦਨ ਲਾਲ ਸ਼ਾਮਲ ਸਨ।