ਅੰਮ੍ਰਿਤਸਰ, 2 ਮਈ- ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਬੁਲਾਰੇ ਤੇ ਵਧੀਕ ਸਕੱਤਰ ਸ. ਦਿਲਜੀਤ ਸਿੰਘ ਬੇਦੀ ਨੇ ਅੱਜ ਇਕ ਪ੍ਰੈਸ ਬਿਆਨ ਰਾਹੀਂ ਸਪੱਸ਼ਟ ਕੀਤਾ ਹੈ ਕਿ ਸਬ-ਕਮੇਟੀ ਦੀ ਰਿਪੋਰਟ ਤੋਂ ਬਾਅਦ ਅੰਤ੍ਰਿੰਗ ਕਮੇਟੀ ਵੱਲੋਂ ਫਾਰਗ ਕੀਤੇ ਗਏ ਮੁਲਾਜ਼ਮਾਂ ਨੂੰ ਹਾਈ ਕੋਰਟ ਵੱਲੋਂ ਸਟੇਅ ਦੀ ਖ਼ਬਰ ਗਲਤ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਸਾਰੇ ਮੁਲਾਜ਼ਮਾਂ ਨੂੰ ਨਹੀ ਸਗੋਂ ਕੇਵਲ ਇਕ ਮੇਜਰ ਸਿੰਘ ਨਾਂ ਦੇ ਮੁਲਾਜ਼ਮ ਨੂੰ ਹੀ ਰਾਹਤ ਮਿਲੀ ਹੈ। ਉਨ੍ਹਾਂ ਖਬਰ ਦਾ ਖੰਡਨ ਕਰਦਿਆਂ ਕਿਹਾ ਕਿ ਅਦਾਲਤ ਵੱਲੋਂ ਸ਼੍ਰੋਮਣੀ ਕਮੇਟੀ ਨੂੰ ਕੋਈ ਆਰਡਰ ਅਜਿਹਾ ਨਹੀਂ ਮਿਲਿਆ। ਕੁਝ ਸ਼ਰਾਰਤੀ ਕਿਸਮ ਦੇ ਲੋਕ ਜਾਣ-ਬੁਝ ਕੇ ਮੀਡੀਏ ਨੂੰ ਗਲਤ ਜਾਣਕਾਰੀ ਦੇ ਰਹੇ ਹਨ। ਉਨ੍ਹਾਂ ਆਖਿਆ ਕਿ ਸਬੰਧਤ ਮੁਲਾਜਮ ਮੇਜਰ ਸਿੰਘ ਤੋਂ ਇਲਾਵਾ ਅਜੇ ਤਕ ਹੋਰ ਕਿਸੇ ਵੀ ਮੁਲਾਜਮ ਨੂੰ ਕੋਈ ਰਾਹਤ ਨਹੀਂ ਮਿਲੀ ਹੈ।