ਮੁੱਖਵਾਕ - ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ Arrow Right ਰਾਮਕਲੀ ਮਹਲਾ ੧ ਸਿਧ ਗੋਸਟਿ ੴ ਸਤਿਗੁਰ ਪ੍ਰਸਾਦਿ ॥ ਗੁਰਮੁਖਿ ਚੂਕੈ ਆਵਣ ਜਾਣੁ ॥ ਗੁਰਮੁਖਿ ਦਰਗਹ ਪਾਵੈ ਮਾਣੁ ॥ ਗੁਰਮੁਖਿ ਖੋਟੇ ਖਰੇ ਪਛਾਣੁ ॥ ਗੁਰਮੁਖਿ ਲਾਗੈ ਸਹਜਿ ਧਿਆਨੁ ॥ ਐਤਵਾਰ, ੧੫ ਵੈਸਾਖ (ਸੰਮਤ ੫੫੭ ਨਾਨਕਸ਼ਾਹੀ) ੨੭ ਅਪ੍ਰੈਲ, ੨੦੨੫ (ਅੰਗ: ੯੪੨)

** ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਯੋਗਤਾ, ਨਿਯੁਕਤੀ, ਕਾਰਜ ਖੇਤਰ, ਜ਼ਿੰਮੇਵਾਰੀਆਂ ਅਤੇ ਸੇਵਾ ਮੁਕਤੀ ਸਬੰਧੀ ਨਿਯਮ ਨਿਰਧਾਰਤ ਕਰਨ ਲਈ ਸਿੱਖ ਪੰਥ ਦੀਆਂ ਸਮੂਹ ਜਥੇਬੰਦੀਆਂ, ਦਮਦਮੀ ਟਕਸਾਲ, ਨਿਹੰਗ ਸਿੰਘ ਦਲਾਂ, ਆਲਮੀ ਸਿੱਖ ਸੰਸਥਾਵਾਂ, ਸਿੰਘ ਸਭਾਵਾਂ, ਦੀਵਾਨਾਂ, ਸਭਾ ਸੁਸਾਇਟੀਆਂ ਅਤੇ ਦੇਸ਼ ਵਿਦੇਸ਼ ਵਿਚ ਵੱਸਦੇ ਵਿਦਵਾਨਾਂ ਤੇ ਬੁੱਧੀਜੀਵੀਆਂ ਨੂੰ ਆਪਣੇ ਸੁਝਾਅ ਭੇਜਣ ਦੀ ਅਪੀਲ ਕੀਤੀ ਹੈ। ** ਇਸ ਲਈ 30 ਮਈ 2025 ਤਕ ਸ਼੍ਰੋਮਣੀ ਕਮੇਟੀ ਪਾਸ ਆਪਣੇ ਸੁਝਾਅ ਭੇਜੇ ਜਾਣ ਤਾਂ ਜੋ ਇਨ੍ਹਾਂ ਨੂੰ ਵਿਚਾਰ ਕੇ ਸੇਵਾ ਨਿਯਮਾਂ ਵਾਸਤੇ ਇੱਕ ਸਾਂਝੀ ਕੌਮੀ ਰਾਇ ਬਣਾਈ ਜਾ ਸਕੇ। ** ਇਹ ਸੁਝਾਅ ਸ਼੍ਰੋਮਣੀ ਕਮੇਟੀ ਨੂੰ ਦਸਤੀ ਰੂਪ ਵਿਚ ਜਾਂ ਅਧਿਕਾਰਤ ਈਮੇਲ [email protected] ਅਤੇ ਵਟਸਐਪ ਨੰਬਰ 7710136200 ਉਤੇ ਭੇਜੇ ਜਾਣ।

ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਇਮਾਰਤੀ ਕਾਰਜਾਂ ਸਬੰਧੀ ਬੈਠਕ ਕਰਕੇ ਲਿਆ ਜਾਇਜਾ
ਸਰਕਾਰੀ ਰਿਟਾਇਰ ਉੱਚ ਅਧਿਕਾਰੀਆਂ ਦੀਆਂ ਲਈਆਂ ਜਾਣਗੀਆਂ ਸੇਵਾਵਾਂ: ਪ੍ਰੋ. ਬਡੂੰਗਰ


ਪਟਿਆਲਾ 2 ਮਈ (      ) ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਇਮਾਰਤੀ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਉਸਾਰੀ ਦੇ ਚੱਲ ਰਹੇ ਕੰਮਾਂ ਦੇ ਵੇਰਵੇ ਲਏ।  ਇਸ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਇਮਾਰਤਾਂ ਨੂੰ ਹੋਰ ਵੱਧੀਆ ਢੰਗ ਨਾਲ ਤਿਆਰ ਕਰਵਾਉਣ ਲਈ ਤਕਨੀਕੀ ਟੀਮ ਬਣਾਉਣ ਦਾ ਐਲਾਨ ਕਰਦਿਆਂ ਕਿਹਾ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਅਧੀਨ ਆਉਂਦੇ ਗੁਰਦੁਆਰਾ ਸਾਹਿਬਾਨ, ਸਕੂਲ, ਕਾਲਜ ਅਤੇ ਹੋਰ ਸੰਸਥਾਵਾਂ ਦੀਆਂ ਨਵੀਆਂ ਤਿਆਰ ਹੋਣ ਵਾਲੀਆਂ ਇਮਾਰਤਾਂ ਨੂੰ ਤਕਨੀਕੀ ਵਿਧੀ ਰਾਹੀਂ ਤਿਆਰ ਕਰਵਾਇਆ ਜਾਵੇਗਾ। ਪ੍ਰੋ. ਬਡੂੰਗਰ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸੱਚਖੰਡ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਵਿਖੇ ਬਣਨ ਵਾਲੀਆਂ ਵੱਖ-ਵੱਖ ਇਮਾਰਤਾਂ ‘ਤੇ 25 ਕਰੋੜ ਖਰਚ ਕਰ ਰਹੀ ਹੈ। ਜਿਸ ਵਿਚ ਘੰਟਾ ਘਰ ਦੀ ਬਾਹਰੀ ਦਿੱਖ, ਜਰਨਲ ਲਾਇਬ੍ਰੇਰੀ, ਸੂਚਨਾ ਦਫ਼ਤਰ ਆਦਿ ਸ਼ਾਮਲ ਹਨ। ਉਹਨਾਂ ਦੱਸਿਆ ਕਿ ਸ੍ਰੀ ਅਨੰਦਪੁਰ ਸਾਹਿਬ ਵਿਖੇ ਭਾਈ ਬਚਿੱਤਰ ਸਿੰਘ ਨਿਵਾਸ ‘ਤੇ 22 ਕਰੋੜ ਖਰਚ ਕਰਕੇ ਨਿਰਮਾਣ ਕਾਰਜ ਕਰਵਾਇਆ ਜਾ ਰਿਹਾ ਹੈ। ਉਹਨਾਂ ਅੱਗੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ 10 ਕਰੋੜ ਰੁਪਏ ਦੀ ਲਾਗਤ ਨਾਲ ਗੁਰੂ ਨਾਨਕ ਦੇਵ ਜੀ ਕਾਲਜ ਬੁੱਢਲਾਡਾ ਵਿਖੇ ਭਾਈ ਨੰਦ ਲਾਲ ਜੀ ਬਲਾਕ ਤਿਆਰ ਕੀਤਾ ਜਾ ਰਿਹਾ ਹੈ। ਪ੍ਰੋ. ਬਡੂੰਗਰ ਨੇ ਦੱਸਿਆ ਕਿ ਤਿੰਨ ਮੈਂਬਰੀ ਟੈਕਨੀਕਲ ਟੀਮ ਬਣਾਈ ਜਾ ਰਹੀ ਹੈ। ਇਹ ਟੀਮ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਨਵੀਂਆਂ ਬਣਨ ਵਾਲੀਆਂ ਇਮਾਰਤਾਂ ਨੂੰ ਯੋਜਨਾਬੰਦ ਢੰਗ ਨਾਲ ਤਿਆਰ ਕਰਵਾਉਣ ‘ਚ ਆਪਣਾ ਅਹਿਮ ਯੋਗਦਾਨ ਪਾਵੇਗੀ। ਉਹਨਾਂ ਦੱਸਿਆ ਕਿ ਇਸ ਟੀਮ ਵਿਚ ਇਕ ਤਕਨੀਕੀ ਮੁੱਖ ਸਲਾਹਕਾਰ ਵੀ ਲਗਾਉਣ ਦੀ ਯੋਜਨਾ ਵਿਚਾਰ ਅਧੀਨ ਹੈ। ਪ੍ਰੋ. ਬਡੂੰਗਰ ਨੇ ਦੱਸਿਆ ਕਿ ਨਵੀਆਂ ਇਮਾਰਤਾਂ ਦੀ ਵਧੀਆ ਦਿੱਖ ਦੇਣ ਲਈ ਤਕਨੀਕੀ ਟੀਮ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਇਮਾਰਤੀ ਵਿਭਾਗ ਨਾਲ ਕੰਮ ਕਰੇਗੀ। ਉਹਨਾਂ ਦੱਸਿਆ ਕਿ ਇਮਾਰਤਾਂ ਵਿਚ ਵਰਤੀ ਜਾਣ ਵਾਲੀ ਸਮੱਗਰੀ ਦੀ ਗੁਣਵੱਤਾ ਸਬੰਧੀ ਨਿਰੱਖਣ ਲਈ ਇਹ ਟੀਮ ਸਹਾਈ ਹੋਵੇਗੀ। ਸ਼ੋਮਣੀ ਕਮੇਟੀ ਪ੍ਰਧਾਨ ਨੇ ਦੱਸਿਆ ਕਿ ਤਕਨੀਕੀ ਟੀਮ ਵਿਚ ਸਰਕਾਰੀ ਰਿਟਾਇਰਡ ਉੱਚ ਅਧਿਕਾਰੀਆਂ ਦੀਆਂ ਸੇਵਾਵਾਂ ਵੀ ਲਈਆਂ ਜਾਣਗੀਆਂ। ਉਹਨਾਂ ਦੱਸਿਆ ਕਿ ਸਰਕਾਰੀ ਵਿਭਾਗਾਂ ਦੇ ਰਿਟਾਇਰਡ ਚੀਫ ਇੰਜੀਨੀਅਰਿੰਗਜ਼ ਨਾਲ ਵਿਚਾਰ ਚਰਚਾ ਚੱਲ ਰਹੀ ਹੈ। ਇਤਿਹਾਸਕ ਗੁਰਦੁਆਰਾ ਸ੍ਰੀ ਦੂਖ ਨਿਵਾਰਨ ਸਾਹਿਬ ਪਟਿਆਲਾ ਵਿਖੇ ਹੋਈ ਮੀਟਿੰਗ ਮੌਕੇ ਲੋਕ ਨਿਰਮਾਣ ਵਿਭਾਗ ਦੇ ਰਿਟਾਇਰਡ ਚੀਫ ਇੰਜੀਨੀਅਰ ਕੁਲਬੀਰ ਸਿੰਘ, ਸ਼੍ਰੋਮਣੀ ਕਮੇਟੀ ਦੇ ਇਮਾਰਤੀ ਵਿਭਾਗ ਦੇ ਸੁਖਮਿੰਦਰ ਸਿੰਘ ਐਕਸੀਅਨ ਅਤੇ ਡਾ. ਪਰਮਜੀਤ ਸਿੰਘ ਸਰੋਆ ਆਦਿ ਹਾਜਰ ਸਨ।