ਮੁੱਖਵਾਕ - ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ Arrow Right ਸੋਰਠਿ ਮਹਲਾ ੩ ਦੁਤੁਕੀ ॥ ਨਿਗੁਣਿਆ ਨੋ ਆਪੇ ਬਖਸਿ ਲਏ ਭਾਈ ਸਤਿਗੁਰ ਕੀ ਸੇਵਾ ਲਾਇ ॥ ਸਤਿਗੁਰ ਕੀ ਸੇਵਾ ਊਤਮ ਹੈ ਭਾਈ ਰਾਮ ਨਾਮਿ ਚਿਤੁ ਲਾਇ ॥੧॥ ਸ਼ਨਿਚਰਵਾਰ, ੧੪ ਵੈਸਾਖ (ਸੰਮਤ ੫੫੭ ਨਾਨਕਸ਼ਾਹੀ) ੨੬ ਅਪ੍ਰੈਲ, ੨੦੨੫ (ਅੰਗ: ੬੩੮)

** ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਯੋਗਤਾ, ਨਿਯੁਕਤੀ, ਕਾਰਜ ਖੇਤਰ, ਜ਼ਿੰਮੇਵਾਰੀਆਂ ਅਤੇ ਸੇਵਾ ਮੁਕਤੀ ਸਬੰਧੀ ਨਿਯਮ ਨਿਰਧਾਰਤ ਕਰਨ ਲਈ ਸਿੱਖ ਪੰਥ ਦੀਆਂ ਸਮੂਹ ਜਥੇਬੰਦੀਆਂ, ਦਮਦਮੀ ਟਕਸਾਲ, ਨਿਹੰਗ ਸਿੰਘ ਦਲਾਂ, ਆਲਮੀ ਸਿੱਖ ਸੰਸਥਾਵਾਂ, ਸਿੰਘ ਸਭਾਵਾਂ, ਦੀਵਾਨਾਂ, ਸਭਾ ਸੁਸਾਇਟੀਆਂ ਅਤੇ ਦੇਸ਼ ਵਿਦੇਸ਼ ਵਿਚ ਵੱਸਦੇ ਵਿਦਵਾਨਾਂ ਤੇ ਬੁੱਧੀਜੀਵੀਆਂ ਨੂੰ ਆਪਣੇ ਸੁਝਾਅ ਭੇਜਣ ਦੀ ਅਪੀਲ ਕੀਤੀ ਹੈ। ** ਇਸ ਲਈ 30 ਮਈ 2025 ਤਕ ਸ਼੍ਰੋਮਣੀ ਕਮੇਟੀ ਪਾਸ ਆਪਣੇ ਸੁਝਾਅ ਭੇਜੇ ਜਾਣ ਤਾਂ ਜੋ ਇਨ੍ਹਾਂ ਨੂੰ ਵਿਚਾਰ ਕੇ ਸੇਵਾ ਨਿਯਮਾਂ ਵਾਸਤੇ ਇੱਕ ਸਾਂਝੀ ਕੌਮੀ ਰਾਇ ਬਣਾਈ ਜਾ ਸਕੇ। ** ਇਹ ਸੁਝਾਅ ਸ਼੍ਰੋਮਣੀ ਕਮੇਟੀ ਨੂੰ ਦਸਤੀ ਰੂਪ ਵਿਚ ਜਾਂ ਅਧਿਕਾਰਤ ਈਮੇਲ [email protected] ਅਤੇ ਵਟਸਐਪ ਨੰਬਰ 7710136200 ਉਤੇ ਭੇਜੇ ਜਾਣ।

ਅੰਮ੍ਰਿਤਸਰ, 21 ਅਪ੍ਰੈਲ- ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਭਗਤ ਧੰਨਾ ਜੀ ਦਾ ਜਨਮ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਇਸ ਸਬੰਧੀ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਮਗਰੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਹਰਦੀਪ ਸਿੰਘ ਦੇ ਜਥੇ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਅਰਦਾਸ ਭਾਈ ਬਲਜੀਤ ਸਿੰਘ ਨੇ ਕੀਤੀ। 
ਇਸ ਮੌਕੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੇ ਕਥਾਵਾਚਕ ਭਾਈ ਹਰਮਿੱਤਰ ਸਿੰਘ ਨੇ ਸੰਗਤਾਂ ਨਾਲ ਵਿਚਾਰ ਸਾਂਝੇ ਕਰਦਿਆਂ ਭਗਤ ਧੰਨਾ ਜੀ ਦੇ ਜੀਵਨ ਇਤਿਹਾਸ ਤੋਂ ਜਾਣੂ ਕਰਵਾਇਆ। ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵਕੇਟ ਹਰਜਿੰਦਰ ਸਿੰਘ ਧਾਮੀ ਨੇ ਭਗਤ ਧੰਨਾ ਜੀ ਦੇ ਜਨਮ ਦਿਹਾੜੇ ਦੀ ਸੰਗਤਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਉਨ੍ਹਾਂ ਦਾ ਜੀਵਨ ਸੱਚੀ ਕਿਰਤ ਅਤੇ ਪਰਮਾਤਮਾ ’ਤੇ ਭਰੋਸੇ ਦੀ ਪ੍ਰੇਰਣਾ ਦਿੰਦਾ ਹੈ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਸ. ਹਰਜਾਪ ਸਿੰਘ ਸੁਲਤਾਨਵਿੰਡ, ਮੈਂਬਰ ਸ. ਸੁਰਜੀਤ ਸਿੰਘ ਭਿੱਟੇਵੱਡ, ਸ. ਮੰਗਵਿੰਦਰ ਸਿੰਘ ਖਾਪੜਖੇੜੀ, ਬੀਬੀ ਸਰਵਨ ਕੌਰ ਤੇੜਾ, ਸ. ਕੁਲਦੀਪ ਸਿੰਘ ਤੇੜਾ, ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਮਹਿੰਦਰ ਸਿੰਘ ਆਹਲੀ, ਵਧੀਕ ਸਕੱਤਰ ਸ. ਪ੍ਰਤਾਪ ਸਿੰਘ, ਸ. ਸੁਖਮਿੰਦਰ ਸਿੰਘ, ਸ. ਬਿਜੈ ਸਿੰਘ, ਮੀਤ ਸਕੱਤਰ ਸ. ਕੁਲਵਿੰਦਰ ਸਿੰਘ ਰਮਦਾਸ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਸੁਲੱਖਣ ਸਿੰਘ ਭੰਗਾਲੀ, ਮੀਤ ਸਕੱਤਰ ਸ. ਗੁਰਮੀਤ ਸਿੰਘ ਬੁੱਟਰ, ਤੇਜਿੰਦਰ ਸਿੰਘ ਪੱਡਾ, ਸ. ਨਿਰਵੈਲ ਸਿੰਘ, ਸੁਪ੍ਰਿੰਟੈਂਡੈਂਟ ਸ. ਮਲਕੀਤ ਸਿੰਘ ਬਹਿੜਵਾਲ, ਵਧੀਕ ਮੈਨੇਜਰ ਸ. ਇਕਬਾਲ ਸਿੰਘ ਸਮੇਤ ਸੰਗਤਾਂ ਹਾਜ਼ਰ ਸਨ।