21-4-2015ਅੰਮ੍ਰਿਤਸਰ : 21 ਅਪ੍ਰੈਲ (      ) ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਭਗਤ ਧੰਨਾ ਜੀ ਦਾ ਜਨਮ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਸ੍ਰੀ ਅਖੰਡ ਪਾਠ ਜੀ ਦੇ ਭੋਗ ਉਪਰੰਤ ਭਾਈ ਕਾਰਜ ਸਿੰਘ ਹਜ਼ੂਰੀ ਰਾਗੀ ਜਥਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੇ ਇਲਾਹੀ ਬਾਣੀ ਦੇ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ।ਅਰਦਾਸ ਭਾਈ ਕੁਲਵਿੰਦਰ ਸਿੰਘ ਅਰਦਾਸੀਏ ਨੇ ਕੀਤੀ ਤੇ ਹੁਕਮਨਾਮਾ ਸਿੰਘ ਸਾਹਿਬ ਗਿਆਨੀ ਅਮਰਜੀਤ ਸਿੰਘ ਗ੍ਰੰਥੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੇ ਲਿਆ।
ਭਗਤ ਜੀ ਦੇ ਜੀਵਨ ਤੇ ਰੌਸ਼ਨੀ ਪਾਉਂਦਿਆਂ ਸਿੰਘ ਸਾਹਿਬ ਗਿਆਨੀ ਅਮਰਜੀਤ ਸਿੰਘ ਗ੍ਰੰਥੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੇ ਕਿਹਾ ਕਿ ਭਗਤ ਜੀ ਦਾ ਜਨਮ ੧੪੧੬ ਈਸਵੀ ਨੂੰ ਰਾਜਸਥਾਨ ‘ਚ ਟਾਂਕ ਦੇ ਇਲਾਕੇ ਪਿੰਡ ਧੂਆਨ ਵਿੱਚ ਹੋਇਆ। ਉਨ੍ਹਾਂ ਦੱਸਿਆ ਕਿ ਭਗਤ ਧੰਨਾ ਜੀ ਵੱਲੋਂ ਉਚਾਰਨ ਕੀਤੇ ਤਿੰਨ ਸ਼ਬਦ ਜੁਗੋ ਜੁਗ ਅਟੱਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿੱਚ ਦਰਜ ਹਨ।ਉਨ੍ਹਾਂ ਦਾ ਜੀਵਨ ਬਿਨਾ ਕਿਸੇ ਮੋਹ-ਮਾਇਆ ਦੇ ਇਕਾਗਰ ਚਿੱਤ ਹੋ ਕੇ ਪ੍ਰਭੂ ਨਾਲ ਜੁੜਨ ਦੀ ਸੇਧ ਦਿੰਦਾ ਹੈ।ਕਿਰਤ ਕਰਨੀ, ਨਾਮ ਜਪਣਾ ਅਤੇ ਪ੍ਰਭੂ ‘ਤੇ ਭਰੋਸਾ ਰੱਖਣਾ ਇਹ ਭਗਤ ਜੀ ਦਾ ਸਾਰੀ ਲੋਕਾਈ ਨੂੰ ਸੰਦੇਸ਼ ਹੈ।ਉਨ੍ਹਾਂ ਕਿਹਾ ਕਿ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਆਦੇਸ਼ਾਂ ਮੁਤਾਬਿਕ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸਿੱਖ ਗੁਰੂ ਸਾਹਿਬਾਨ ਦੇ ਨਾਲ-ਨਾਲ ਭਗਤਾਂ ਦੇ ਦਿਹਾੜੇ ਵੀ ਮਨਾਉਂਦੀ ਹੈ।ਉਨ੍ਹਾਂ ਭਗਤ ਜੀ ਦੇ ਜਨਮ ਦਿਹਾੜੇ ਮੌਕੇ ਦੇਸ਼-ਵਿਦੇਸ਼ ਦੀਆਂ ਸੰਗਤਾਂ ਨੂੰ ਵਧਾਈ ਵੀ ਦਿੱਤੀ ।
ਇਸ ਮੌਕੇ ਸ੍ਰ: ਦਲਮੇਘ ਸਿੰਘ ਸਕੱਤਰ, ਸ੍ਰ: ਦਿਲਜੀਤ ਸਿੰਘ ਬੇਦੀ, ਸ੍ਰ: ਹਰਭਜਨ ਸਿੰਘ ਮਨਾਵਾਂ ਤੇ ਸ੍ਰ: ਮਹਿੰਦਰ ਸਿੰਘ ਆਹਲੀ ਵਧੀਕ ਸਕੱਤਰ, ਸ੍ਰ: ਸਤਿੰਦਰ ਸਿੰਘ ਨਿਜੀ ਸਹਾਇਕ, ਸ੍ਰ: ਸੁਖਦੇਵ ਸਿੰਘ ਭੂਰਾ ਕੋਹਨਾ ਮੀਤ ਸਕੱਤਰ, ਸ੍ਰ: ਪ੍ਰਤਾਪ ਸਿੰਘ ਮੈਨੇਜਰ, ਸ੍ਰ: ਕੁਲਵਿੰਦਰ ਸਿੰਘ ਇੰਚਾਰਜ ਪਬਲੀਸਿਟੀ, ਸ੍ਰ: ਹਰਜੀਤ ਸਿੰਘ ਲਾਲੂ ਘੁੰਮਣ, ਸ੍ਰ: ਜਸਵਿੰਦਰ ਸਿੰਘ ਦੀਪ ਤੇ ਸ੍ਰ: ਚਾਨਣ ਸਿੰਘ ਇੰਚਾਰਜ, ਸ੍ਰ: ਸਤਨਾਮ ਸਿੰਘ ਸੁਪ੍ਰਿੰਟੈਂਡੈਂਟ, ਸ੍ਰ: ਮਲਕੀਤ ਸਿੰਘ ਸਹਾਇਕ ਸੁਪ੍ਰਿੰਟੈਂਡੈਂਟ, ਸ੍ਰ: ਅਰਵਿੰਦਰ ਸਿੰਘ ਏ ਪੀ ਆਰ ਓ, ਸ੍ਰ: ਸੁਖਰਾਜ ਸਿੰਘ, ਸ੍ਰ: ਹਰਜਿੰਦਰ ਸਿੰਘ ਤੇ ਸ੍ਰ: ਜਤਿੰਦਰ ਸਿੰਘ ਵਧੀਕ ਮੈਨੇਜਰ, ਸ਼੍ਰੋਮਣੀ ਕਮੇਟੀ, ਧਰਮ ਪ੍ਰਚਾਰ ਕਮੇਟੀ ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਸਮੁੱਚਾ ਸਟਾਫ਼ ਅਤੇ ਵੱਡੀ ਗਿਣਤੀ ‘ਚ ਸੰਗਤਾਂ ਹਾਜ਼ਰ ਸਨ।