ਮੁੱਖਵਾਕ - ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ Arrow Right ਧਨਾਸਰੀ ਮਹਲਾ ੧ ॥ ਸਹਜਿ ਮਿਲੈ ਮਿਲਿਆ ਪਰਵਾਣੁ ॥ ਨਾ ਤਿਸੁ ਮਰਣੁ ਨ ਆਵਣੁ ਜਾਣੁ ॥ ਠਾਕੁਰ ਮਹਿ ਦਾਸੁ ਦਾਸ ਮਹਿ ਸੋਇ ॥ ਜਹ ਦੇਖਾ ਤਹ ਅਵਰੁ ਨ ਕੋਇ ॥੧॥ ਐਤਵਾਰ, ੨੨ ਵੈਸਾਖ (ਸੰਮਤ ੫੫੭ ਨਾਨਕਸ਼ਾਹੀ) ੪ ਮਈ, ੨੦੨੫ (ਅੰਗ: ੬੮੬)

** ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਯੋਗਤਾ, ਨਿਯੁਕਤੀ, ਕਾਰਜ ਖੇਤਰ, ਜ਼ਿੰਮੇਵਾਰੀਆਂ ਅਤੇ ਸੇਵਾ ਮੁਕਤੀ ਸਬੰਧੀ ਨਿਯਮ ਨਿਰਧਾਰਤ ਕਰਨ ਲਈ ਸਿੱਖ ਪੰਥ ਦੀਆਂ ਸਮੂਹ ਜਥੇਬੰਦੀਆਂ, ਦਮਦਮੀ ਟਕਸਾਲ, ਨਿਹੰਗ ਸਿੰਘ ਦਲਾਂ, ਆਲਮੀ ਸਿੱਖ ਸੰਸਥਾਵਾਂ, ਸਿੰਘ ਸਭਾਵਾਂ, ਦੀਵਾਨਾਂ, ਸਭਾ ਸੁਸਾਇਟੀਆਂ ਅਤੇ ਦੇਸ਼ ਵਿਦੇਸ਼ ਵਿਚ ਵੱਸਦੇ ਵਿਦਵਾਨਾਂ ਤੇ ਬੁੱਧੀਜੀਵੀਆਂ ਨੂੰ ਆਪਣੇ ਸੁਝਾਅ ਭੇਜਣ ਦੀ ਅਪੀਲ ਕੀਤੀ ਹੈ। ** ਇਸ ਲਈ 20 ਮਈ 2025 ਤਕ ਸ਼੍ਰੋਮਣੀ ਕਮੇਟੀ ਪਾਸ ਆਪਣੇ ਸੁਝਾਅ ਭੇਜੇ ਜਾਣ ਤਾਂ ਜੋ ਇਨ੍ਹਾਂ ਨੂੰ ਵਿਚਾਰ ਕੇ ਸੇਵਾ ਨਿਯਮਾਂ ਵਾਸਤੇ ਇੱਕ ਸਾਂਝੀ ਕੌਮੀ ਰਾਇ ਬਣਾਈ ਜਾ ਸਕੇ। ** ਇਹ ਸੁਝਾਅ ਸ਼੍ਰੋਮਣੀ ਕਮੇਟੀ ਨੂੰ ਦਸਤੀ ਰੂਪ ਵਿਚ ਜਾਂ ਅਧਿਕਾਰਤ ਈਮੇਲ [email protected] ਅਤੇ ਵਟਸਐਪ ਨੰਬਰ 7710136200 ਉਤੇ ਭੇਜੇ ਜਾਣ।

16-07-2016ਅੰਮ੍ਰਿਤਸਰ : 16 ਜੁਲਾਈ (        ) ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ਼ਹੀਦ ਭਾਈ ਤਾਰੂ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸੰਗਤਾਂ ਦੇ ਸਹਿਯੋਗ ਸਦਕਾ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਜਸਪਿੰਦਰ ਸਿੰਘ ਦੇ ਜਥੇ ਵੱਲੋਂ ਇਲਾਹੀ ਬਾਣੀ ਦੇ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ ਗਿਆ। ਅਰਦਾਸ ਭਾਈ ਸਲਵਿੰਦਰ ਸਿੰਘ ਨੇ ਕੀਤੀ ਤੇ ਹੁਕਮਨਾਮਾ ਸਿੰਘ ਸਾਹਿਬ ਗਿਆਨੀ ਬਲਵਿੰਦਰ ਸਿੰਘ ਗ੍ਰੰਥੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੇ ਲਿਆ।
ਸੰਗਤਾਂ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਪਾਉਂਦਿਆਂ ਸਿੰਘ ਸਾਹਿਬ ਗਿਆਨੀ ਬਲਵਿੰਦਰ ਸਿੰਘ ਨੇ ਕਿਹਾ ਕਿ ਸਿੱਖਾਂ ਦੀ ਸਿਰਮੌਰ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਭਾਈ ਤਾਰੂ ਸਿੰਘ ਜੀ ਦਾ ਸਹੀਦੀ ਦਿਹਾੜਾ ਮਨਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਿਸ਼ਾ-ਨਿਰਦੇਸ਼ਾਂ ਹੇਠ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ਼ਹੀਦਾਂ ਦੇ ਦਿਹਾੜੇ ਮਨਾਏ ਜਾਂਦੇ ਹਨ। ਉਨ੍ਹਾਂ ਭਾਈ ਤਾਰੂ ਸਿੰਘ ਜੀ ਦੇ ਜੀਵਨ ‘ਤੇ ਚਾਨਣਾ ਪਾਉਂਦਿਆਂ ਕਿਹਾ ਕਿ ਜ਼ਕਰੀਆ ਖਾਨ ਨੇ ਜ਼ੁਲਮ ਦੀ ਹੱਦ ਕਰਦਿਆਂ ਮਹਾਨ ਸਿਦਕੀ ਸਿੱਖ ਭਾਈ ਤਾਰੂ ਸਿੰਘ ਦੀ ਖੋਪਰੀ ਉਤਰਵਾ ਦਿੱਤੀ ਸੀ, ਪਰ ਉਨ੍ਹਾਂ ਦਾ ਸਿਦਕ ਡੋਲਿਆ ਨਹੀਂ ਤੇ ਸਿੱਖੀ ਕੇਸਾਂ ਸਵਾਸਾਂ ਸੰਗ ਨਿਭਾਈ। ਭਾਈ ਤਾਰੂ ਸਿੰਘ ਜੀ ਖੋਪਰੀ ਉਤਾਰੇ ਜਾਣ ਤੋਂ ਬਾਅਦ ਵੀ ਬਹੁਤ ਦਿਨ ਜੀਵਤ ਰਹੇ ਤੇ ਜ਼ਕਰੀਆ ਖਾਨ ਦੀ ਮੌਤ ਤੋਂ ਬਾਅਦ ਸ਼ਹੀਦੀ ਪ੍ਰਾਪਤ ਕਰ ਗਏ। ਉਨ੍ਹਾਂ ਕਿਹਾ ਕਿ ਅਜਿਹੇ ਮਹਾਨ ਸ਼ਹੀਦ ਦੇ ਜੀਵਨ ਤੋਂ ਪ੍ਰੇਰਨਾ ਲੈਂਦੇ ਹੋਏ ਸਾਨੂੰ ਖੰਡੇ ਬਾਟੇ ਦੀ ਪਾਹੁਲ ਛਕ ਬਾਣੀ ਅਤੇ ਬਾਣੇ ਦੇ ਧਾਰਨੀ ਬਣਨਾ ਚਾਹੀਦਾ ਹੈ।
ਉਪਰੰਤ ਸਜੇ ਧਾਰਮਿਕ ਦੀਵਾਨ ਵਿੱਚ ਭਾਈ ਹਰਪਾਲ ਸਿੰਘ ਦੇ ਢਾਡੀ ਜਥੇ ਵੱਲੋਂ ਸ਼ਹੀਦ ਭਾਈ ਤਾਰੂ ਸਿੰਘ ਜੀ ਦੀ ਸ਼ਹੀਦੀ ਤੋਂ ਸੰਗਤਾਂ ਨੂੰ ਜਾਣੂ ਕਰਵਾਇਆ ਗਿਆ । ਸਟੇਜ ਸਕੱਤਰ ਦੀ ਸੇਵਾ ਭਾਈ ਤਰਸੇਮ ਸਿੰਘ ਪ੍ਰਚਾਰਕ ਨੇ ਨਿਭਾਈ।
ਇਸ ਮੌਕੇ ਡਾ: ਰੂਪ ਸਿੰਘ ਸਕੱਤਰ, ਸ੍ਰ: ਬਲਵਿੰਦਰ ਸਿੰਘ ਜੌੜਾਸਿੰਘਾ ਤੇ ਸ੍ਰ: ਸੁਖਦੇਵ ਸਿੰਘ ਭੂਰਾਕੋਹਨਾ ਵਧੀਕ ਸਕੱਤਰ, ਸ੍ਰ: ਬਲਵਿੰਦਰ ਸਿੰਘ, ਸ੍ਰ: ਸਕੱਤਰ ਸਿੰਘ ਤੇ ਸ੍ਰ: ਚਾਨਣ ਸਿੰਘ ਮੀਤ ਸਕੱਤਰ, ਸ੍ਰ: ਸੁਲੱਖਣ ਸਿੰਘ, ਸ੍ਰ: ਗੁਰਿੰਦਰ ਸਿੰਘ ਤੇ ਸ੍ਰ: ਰਘਬੀਰ ਸਿੰਘ ਮੰਡ ਮੈਨੇਜਰ, ਸ੍ਰ: ਬਘੇਲ ਸਿੰਘ ਵਧੀਕ ਮੈਨੇਜਰ, ਸ੍ਰ: ਲਖਬੀਰ ਸਿੰਘ ਮੀਤ ਮੈਨੇਜਰ, ਸ੍ਰ: ਹਰਜਿੰਦਰ ਸਿੰਘ ਸੁਪ੍ਰਿੰਟੈਂਡੈਂਟ, ਸ੍ਰ: ਮਲਕੀਤ ਸਿੰਘ ਬਹਿੜਵਾਲ ਸਹਾਇਕ ਸੁਪ੍ਰਿੰਟੈਂਡੈਂਟ, ਸ੍ਰ: ਗੁਰਦਿਆਲ ਸਿੰਘ ਤੇ ਸ੍ਰ: ਜਸਵਿੰਦਰ ਸਿੰਘ ਦੀਪ ਇੰਚਾਰਜ, ਸ਼੍ਰੋਮਣੀ ਕਮੇਟੀ, ਧਰਮ ਪ੍ਰਚਾਰ ਕਮੇਟੀ ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਟਾਫ਼ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਸੰਗਤਾਂ ਹਾਜ਼ਰ ਸਨ।