16-10-2015-1ਅੰਮ੍ਰਿਤਸਰ 16 ਅਕਤੂਬਰ- ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਿਸ਼ਾ-ਨਿਰਦੇਸ਼ਾਂ ਹੇਠ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵੱਲੋਂ ਚੌਥੇ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਰਾਮਦਾਸ ਜੀ ਦੇ ੨੯ ਅਕਤੂਬਰ ਨੂੰ ਮਨਾਏ ਜਾਣ ਵਾਲੇ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵੱਲੋਂ ਬੱਚਿਆਂ ਦੀ ਕਾਰਜ-ਕੁਸ਼ਲਤਾ ਨੂੰ ਨਿਖਾਰਨ ਲਈ ਸਥਾਨਕ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸਿੱਖ ਇਤਿਹਾਸ ‘ਤੇ ਲਿਖਤੀ ਮੁਕਾਬਲੇ ਕਰਵਾਏ ਗਏ।ਇਨ੍ਹਾਂ ਮੁਕਾਬਲਿਆਂ ‘ਚ ਪੰਜਾਬ ਭਰ ਤੋਂ ੩੩ ਸਕੂਲਾਂ ਦੇ ੧੬੫ ਬੱਚਿਆਂ ਨੇ ਹਿੱਸਾ ਲਿਆ।
ਇਥੋਂ ਜਾਰੀ ਪ੍ਰੈੱਸ ਬਿਆਨ ‘ਚ ਸ. ਪ੍ਰਤਾਪ ਸਿੰਘ ਮੈਨੇਜਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਨ੍ਹਾਂ ਮੁਕਾਬਲਿਆਂ ‘ਚ ਪਹਿਲਾ, ਦੂਜਾ ਤੇ ਤੀਜਾ ਦਰਜਾ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਪ੍ਰਕਾਸ਼ ਗੁਰਪੁਰਬ ਵਾਲੇ ਦਿਨ ੨੯ ਅਕਤੂਬਰ ਨੂੰ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸਨਮਾਨ ਚਿੰਨ੍ਹ, ਸਿਰੋਪਾਓ ਅਤੇ ਸਰਟੀਫਿਕੇਟ ਦੇ ਕੇ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸਨਮਾਨਿਤ ਕਰਨਗੇ।ਅੱਜ ਲਿਖਤੀ ਮੁਕਾਬਲੇ ਵਿੱਚ ਭਾਗ ਲੈਣ ਵਾਲੇ ਬੱਚਿਆਂ ਦੀ ਹੌਂਸਲਾ ਅਫ਼ਜਾਈ ਕਰਦਿਆਂ ਹਰੇਕ ਲੋਕਲ ਬੱਚੇ ਨੂੰ ੨੦੦ ਤੇ ਅੰਮ੍ਰਿਤਸਰ ਤੋਂ ਬਾਹਰੋਂ ਆਏ ਬੱਚਿਆਂ ਨੂੰ ੨੫੦ ਰੁਪਏ ਪ੍ਰਤੀ ਬੱਚੇ ਦੇ ਹਿਸਾਬ ਨਾਲ ਸ੍ਰੀ ਦਰਬਾਰ ਸਾਹਿਬ ਵੱਲੋਂ ਦਿੱਤੇ ਗਏ।
ਐਡੀਸ਼ਨਲ ਮੈਨੇਜਰ ਸ. ਬਘੇਲ ਸਿੰਘ ਦੀ ਨਿਗਰਾਨੀ ਹੇਠ ਹੋਏ ਇਨ੍ਹਾਂ ਮੁਕਾਬਲਿਆਂ ‘ਚ ਸ. ਕਾਬਲ ਸਿੰਘ ਲੁਹਾਰਕਾ ਸੁਪਰਵਾਈਜ਼ਰ, ਪ੍ਰੋਫੈਸਰ ਮਨਜੀਤ ਕੌਰ, ਬੀਬੀ ਅਮਰਜੀਤ ਕੌਰ, ਬੀਬੀ ਕਿਰਨਦੀਪ ਕੌਰ, ਬੀਬੀ ਰਣਜੀਤ ਕੌਰ ਤੇ ਸ.ਸਤਵਿੰਦਰ ਸਿੰਘ ਰੀਸਰਚ ਸਕਾਲਰ, ਬੀਬੀ ਮਨਜਿੰਦਰ ਕੌਰ, ਬੀਬੀ ਰਜਵੰਤ ਕੌਰ, ਬੀਬੀ ਪਰਮਜੀਤ ਕੌਰ, ਬੀਬੀ ਗੁਰਮੇਲ ਕੌਰ ਤੇ ਬੀਬੀ ਤਕਦੀਰ ਕੌਰ ਕਲਰਕ ਨੇ ਨਿਗਰਾਨ ਵਜੋਂ ਸੇਵਾ ਨਿਭਾਈ।