ਮੁੱਖਵਾਕ - ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ Arrow Right ਧਨਾਸਰੀ ਮਹਲਾ ੪ ॥ ਕਲਿਜੁਗ ਕਾ ਧਰਮੁ ਕਹਹੁ ਤੁਮ ਭਾਈ ਕਿਵ ਛੂਟਹ ਹਮ ਛੁਟਕਾਕੀ ॥ ਹਰਿ ਹਰਿ ਜਪੁ ਬੇੜੀ ਹਰਿ ਤੁਲਹਾ ਹਰਿ ਜਪਿਓ ਤਰੈ ਤਰਾਕੀ ॥੧॥ ਮੰਗਲਵਾਰ, ੧੦ ਵੈਸਾਖ (ਸੰਮਤ ੫੫੭ ਨਾਨਕਸ਼ਾਹੀ) ੨੨ ਅਪ੍ਰੈਲ, ੨੦੨੫ (ਅੰਗ: ੬੬੮)

** ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਯੋਗਤਾ, ਨਿਯੁਕਤੀ, ਕਾਰਜ ਖੇਤਰ, ਜ਼ਿੰਮੇਵਾਰੀਆਂ ਅਤੇ ਸੇਵਾ ਮੁਕਤੀ ਸਬੰਧੀ ਨਿਯਮ ਨਿਰਧਾਰਤ ਕਰਨ ਲਈ ਸਿੱਖ ਪੰਥ ਦੀਆਂ ਸਮੂਹ ਜਥੇਬੰਦੀਆਂ, ਦਮਦਮੀ ਟਕਸਾਲ, ਨਿਹੰਗ ਸਿੰਘ ਦਲਾਂ, ਆਲਮੀ ਸਿੱਖ ਸੰਸਥਾਵਾਂ, ਸਿੰਘ ਸਭਾਵਾਂ, ਦੀਵਾਨਾਂ, ਸਭਾ ਸੁਸਾਇਟੀਆਂ ਅਤੇ ਦੇਸ਼ ਵਿਦੇਸ਼ ਵਿਚ ਵੱਸਦੇ ਵਿਦਵਾਨਾਂ ਤੇ ਬੁੱਧੀਜੀਵੀਆਂ ਨੂੰ ਆਪਣੇ ਸੁਝਾਅ ਭੇਜਣ ਦੀ ਅਪੀਲ ਕੀਤੀ ਹੈ। ** ਇਸ ਲਈ 30 ਮਈ 2025 ਤਕ ਸ਼੍ਰੋਮਣੀ ਕਮੇਟੀ ਪਾਸ ਆਪਣੇ ਸੁਝਾਅ ਭੇਜੇ ਜਾਣ ਤਾਂ ਜੋ ਇਨ੍ਹਾਂ ਨੂੰ ਵਿਚਾਰ ਕੇ ਸੇਵਾ ਨਿਯਮਾਂ ਵਾਸਤੇ ਇੱਕ ਸਾਂਝੀ ਕੌਮੀ ਰਾਇ ਬਣਾਈ ਜਾ ਸਕੇ। ** ਇਹ ਸੁਝਾਅ ਸ਼੍ਰੋਮਣੀ ਕਮੇਟੀ ਨੂੰ ਦਸਤੀ ਰੂਪ ਵਿਚ ਜਾਂ ਅਧਿਕਾਰਤ ਈਮੇਲ [email protected] ਅਤੇ ਵਟਸਐਪ ਨੰਬਰ 7710136200 ਉਤੇ ਭੇਜੇ ਜਾਣ।

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਦਿੱਲੀ ਵਿਖੇ ਕਿਸਾਨ ਸੰਘਰਸ਼ ਵਿਚ ਸ਼ਾਮਲ ਬੀਬੀਆਂ ਲਈ ਫਲੱਸ਼ਾਂ ਅਤੇ ਬਾਥਰੂਮਾਂ ਦੀ ਵਿਵਸਥਾ ਕਰਨ ਦੇ ਐਲਾਨ ਨੂੰ ਅਮਲ ਵਿਚ ਲਿਆਂਦਾ ਗਿਆ ਹੈ। ਦਿੱਲੀ ਸਥਿਤ ਸਿੰਘੂ ਬਾਰਡਰ ਵਿਖੇ ਸ਼੍ਰੋਮਣੀ ਕਮੇਟੀ ਵੱਲੋਂ ਵਿਸ਼ੇਸ਼ ਬੱਸਾਂ, ਜਿਸ ਵਿਚ ਇਹ ਸਹੂਲਤ ਮੌਜੂਦ ਹੈ, ਮੁਹੱਈਆ ਕਰਵਾਈਆਂ ਗਈਆਂ ਹਨ। ਸ਼੍ਰੋਮਣੀ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਇਥੇ ਦੱਸਿਆ ਕਿ ਬੀਤੇ ਦਿਨੀਂ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਵਿਚ ਇਹ ਫੈਸਲਾ ਕੀਤਾ ਗਿਆ ਸੀ, ਜਿਸ ਨੂੰ ਲਾਗੂ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਬੀਤੇ ਕੱਲ੍ਹ ਤੋਂ ਦੋ ਬੱਸਾਂ ਲਗਾ ਦਿੱਤੀਆਂ ਗਈਆਂ ਸਨ ਅਤੇ ਅੱਜ ਹੋਰ ਬੱਸਾਂ ਦਾ ਪ੍ਰਬੰਧ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਦੋ ਸੌ ਵੱਧ ਤੋਂ ਫਲੱਸ਼ਾਂ ਤੇ ਬਾਥਰੂਮ ਦੀ ਸਹੂਲਤ ਦਿੱਤੀ ਗਈ ਹੈ। ਇਸ ਦੇ ਨਾਲ ਹੀ ਸ਼੍ਰੋਮਣੀ ਕਮੇਟੀ ਵੱਲੋਂ ਤਿੰਨ ਮੈਡੀਕਲ ਵੈਨਾਂ ਲਗਾਤਾਰ ਕਾਰਜਸ਼ੀਲ ਹਨ ਅਤੇ ਲੰਗਰ ਦੇ ਨਾਲ-ਨਾਲ ਸੰਗਤਾਂ ਦੇ ਠਹਿਰਣ ਅਤੇ ਰਾਤ ਵਿਸ਼ਰਾਮ ਕਰਨ ਲਈ ਵੀ ਪ੍ਰਬੰਧ ਕੀਤੇ ਗਏ ਹਨ। ਬੀਬੀ ਜਗੀਰ ਕੌਰ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਦੇ ਹਰਿਆਣਾ ਸਥਿਤ ਗੁਰਦੁਆਰਾ ਸਾਹਿਬਾਨ ਦੀਆਂ ਟੀਮਾਂ ਕਿਸਾਨਾਂ ਦੀ ਸੇਵਾ ਲਈ ਲਗਾਤਾਰ ਕਾਰਜਸ਼ੀਲ ਹਨ ਅਤੇ ਸ੍ਰੀ ਗੁਰੂ ਰਾਮਦਾਸ ਮੈਡੀਕਲ ਕਾਲਜ ਸ੍ਰੀ ਅੰਮ੍ਰਿਤਸਰ ਤੇ ਮੀਰੀ ਪੀਰੀ ਮੈਡੀਕਲ ਕਾਲਜ ਸ਼ਾਹਬਾਦ ਮਾਰਕੰਡਾ ਦੀਆਂ ਮੈਡੀਕਲ ਸੇਵਾਵਾਂ ਵੀ ਜਾਰੀ ਹਨ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਕਿਸਾਨ ਸੰਘਰਸ਼ ਵਿਚ ਹਰ ਪੱਧਰ ’ਤੇ ਸਹਿਯੋਗ ਦਿੰਦੀ ਰਹੇਗੀ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਇਹ ਵੀ ਦੱਸਿਆ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀਆਂ ਵੱਲੋਂ ਸੰਘਰਸ਼ ਵਿਚ ਸ਼ਮੂਲੀਅਤ ਕੀਤੀ ਗਈ ਹੈ ਅਤੇ ਬਹੁਤ ਸਾਰੇ ਮੁਲਾਜ਼ਮ ਵੀ ਪਹੁੰਚੇ ਹੋਏ ਹਨ। ਉਨ੍ਹਾਂ ਕਿਹਾ ਕਿ ਹਜ਼ੂਰੀ ਰਾਗੀਆਂ ਨੂੰ ਇਕ ਸੁਝਾਅ ਦਿੱਤਾ ਗਿਆ ਹੈ ਕਿ ਜੇਕਰ ਉਥੇ ਵਾਰੀ ਸਿਰ ਜਥਿਆਂ ਵੱਲੋਂ ਗੁਰਬਾਣੀ ਕੀਰਤਨ ਕੀਤਾ ਜਾਵੇ, ਤਾਂ ਸੰਗਤਾਂ ਨੂੰ ਸੰਘਰਸ਼ ਕਰਨ ਲਈ ਹੋਰ ਬਲ ਮਿਲੇਗਾ।