8ਅੰਮ੍ਰਿਤਸਰ 8 ਅਕਤੂਬਰ (           )  ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਚੌਥੇ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਕੂਲੀ ਬੱਚਿਆਂ ਦੇ ਕਵੀਸ਼ਰੀ ਗਾਇਨ ਮੁਕਾਬਲੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ. ਬਲਵਿੰਦਰ ਸਿੰਘ ਜੌੜਾਸਿੰਘਾ ਵਧੀਕ ਸਕੱਤਰ ਧਰਮ ਪ੍ਰਚਾਰ ਕਮੇਟੀ ਦੀ ਨਿਗਰਾਨੀ ਹੇਠ ਕਰਵਾਏ ਗਏ।
ਇਸ ਮੌਕੇ ਸ. ਬਲਵਿੰਦਰ ਸਿੰਘ ਜੌੜਾਸਿੰਘਾ ਵਧੀਕ ਸਕੱਤਰ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਕਵੀਸ਼ਰੀ ਗਾਇਨ ਮੁਕਾਬਲੇ ਵਿੱਚ ਬੱਚਿਆਂ ਨੂੰ ‘ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸਤਿਕਾਰ’ ਤੇ ‘ਇਤਿਹਾਸ ਸ੍ਰੀ ਗੁਰੂ ਗੋਬਿੰਦ ਸਿੰਘ ਮਹਾਰਾਜ’ ਦਾ ਵਿਸ਼ਾ ਦਿੱਤਾ ਗਿਆ ਹੈ।ਬੱਚਿਆਂ ਨੂੰ ਪਰਖਣ ਲਈ ਸ. ਗੁਰਪਾਲ ਸਿੰਘ ਕਲਾਨੌਰ, ਸ. ਸੁਰਿੰਦਰ ਸਿੰਘ ਨਿਮਾਣਾ ਤੇ ਸ. ਗੁਰਿੰਦਰਪਾਲ ਸਿੰਘ ਬੈਂਕਾ ਨੇ ਮੁੱਖ ਜੱਜ ਵਜੋਂ ਭੂਮਿਕਾ ਨਿਭਾਈ।ਹਰੇਕ ਬੱਚੇ ਨੂੰ ੮ ਤੋਂ ੧੦ ਮਿੰਟ ਦਾ ਸਮਾਂ ਦਿੱਤਾ ਗਿਆ।ਇਨ੍ਹਾਂ ਮੁਕਾਬਲਿਆਂ ‘ਚ ਪੰਜਾਬ ਭਰ ‘ਚੋਂ ਤਕਰੀਬਨ ੨੪ ਸਕੂਲਾਂ ਦੇ ਲਗਭੱਗ ੭੨ ਬੱਚਿਆਂ ਨੇ ਭਾਗ ਲਿਆ। ਸਟੇਜ ਸਕੱਤਰ ਦੀ ਸੇਵਾ ਭਾਈ ਸੁਰਜੀਤ ਸਿੰਘ ਪ੍ਰਚਾਰਕ ਨੇ ਨਿਭਾਈ।
ਇਨ੍ਹਾਂ ਸਾਰੇ ਵਿਦਿਆਰਥੀਆਂ ਨੂੰ ੧੭ ਅਕਤੂਬਰ ਨੂੰ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਵਾਲੇ ਦਿਨ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸਨਮਾਨ ਚਿੰਨ੍ਹ ਤੇ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਜਾਵੇਗਾ।ਇਸ ਮੌਕੇ ਸ. ਸੁਲੱਖਣ ਸਿੰਘ ਮੈਨੇਜਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰ: ਬਘੇਲ ਸਿੰਘ ਵਧੀਕ ਮੈਨੇਜਰ, ਸ੍ਰ: ਗੁਰਭੇਜ ਸਿੰਘ ਖਜਾਨਚੀ, ਸ੍ਰ: ਕਾਬਲ ਸਿੰਘ ਤੇ ਸ੍ਰ: ਜਸਪਾਲ ਸਿੰਘ ਸੁਪਰਵਾਈਜ਼ਰ, ਬੀਬੀ ਰਣਜੀਤ ਕੌਰ, ਬੀਬੀ ਕਿਰਨਦੀਪ ਕੌਰ ਤੇ ਬੀਬੀ ਗੁਰਮੀਤ ਕੌਰ ਤੇ ਬੀਬੀ ਪ੍ਰਮੀਤ ਕੌਰ ਰੀਸਰਚ ਸਕਾਲਰ ਦੇ ਇਲਾਵਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਸਟਾਫ਼ ਅਤੇ ਭਾਰੀ ਗਿਣਤੀ ਵਿੱਚ ਸੰਗਤਾਂ ਹਾਜ਼ਰ ਸਨ।