ਅੰਮ੍ਰਿਤਸਰ, ੧੪ ਜੂਨ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਸ਼੍ਰੋਮਣੀ ਕਮੇਟੀ ਵਿਚ ਐਕਸੀਅਨ ਵਜੋਂ ਸੇਵਾ ਨਿਭਾਅ ਰਹੇ ਸ. ਸੁਖਮਿੰਦਰ ਸਿੰਘ ਦੀ ਪਤਨੀ ਬੀਬੀ ਪਰਮਜੀਤ ਕੌਰ ਦੇ ਅਕਾਲ ਚਾਲਣਾ ਕਰ ਜਾਣ ‘ਤੇ ਡੂੰਘੇ ਅਫਸੋਸ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਸ. ਸੁਖਮਿੰਦਰ ਸਿੰਘ ਦੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਿਆਂ ਕਿਹਾ ਕਿ ਕਰਤਾ ਪੁਰਖ ਦੇ ਭਾਣੇ ਨੂੰ ਟਾਲਿਆ ਨਹੀਂ ਜਾ ਸਕਦਾ ਅਤੇ ਮੌਤ ਦਾ ਵਰਤਾਰਾ ਸਭ ‘ਤੇ ਲਾਗੂ ਹੁੰਦਾ ਹੈ। ਉਨ੍ਹਾਂ ਅਰਦਾਸ ਕੀਤੀ ਕਿ ਪਰਮਾਤਮਾ ਵਿਛੜੀ ਰੂਹ ਨੂੰ ਚਰਨਾਂ ‘ਚ ਨਿਵਾਸ ਬਖਸ਼ਣ ਅਤੇ ਪਰਿਵਾਰ ਤੇ ਸਨੇਹੀਆਂ ਨੂੰ ਭਾਣਾ ਮੰਨਣ ਦਾ ਬਲ ਪ੍ਰਦਾਨ ਕਰਨ।

ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ, ਸਕੱਤਰ ਸ. ਮਨਜੀਤ ਸਿੰਘ ਬਾਠ, ਸ. ਅਵਤਾਰ ਸਿੰਘ ਸੈਂਪਲਾ, ਸ਼੍ਰੋਮਣੀ ਕਮੇਟੀ ਪ੍ਰਧਾਨ ਦੇ ਨਿੱਜੀ ਸਕੱਤਰ ਸ. ਜਗਜੀਤ ਸਿੰਘ ਜੱਗੀ, ਵਧੀਕ ਸਕੱਤਰ ਸ. ਦਿਲਜੀਤ ਸਿੰਘ ਬੇਦੀ, ਸ. ਬਲਵਿੰਦਰ ਸਿੰਘ ਜੌੜਾਸਿੰਘਾ, ਸ. ਮਹਿੰਦਰ ਸਿੰਘ ਆਹਲੀ, ਸ. ਸੁਖਦੇਵ ਸਿੰਘ ਭੂਰਾਕੋਹਨਾ, ਸ. ਪ੍ਰਤਾਪ ਸਿੰਘ, ਸ. ਬਿਜੈ ਸਿੰਘ ਬਾਦੀਆਂ, ਸ. ਪਰਮਜੀਤ ਸਿੰਘ ਸਰੋਆ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੈਨੇਜਰ ਸ. ਜਸਵਿੰਦਰ ਸਿੰਘ ਦੀਨਪੁਰ, ਸ. ਦਰਸ਼ਨ ਸਿੰਘ ਲੌਂਗੋਵਾਲ ਨਿੱਜੀ ਸਹਾਇਕ ਪ੍ਰਧਾਨ ਸ਼੍ਰੋਮਣੀ ਕਮੇਟੀ ਸਮੇਤ ਹੋਰ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਸ. ਸੁਖਮਿੰਦਰ ਸਿੰਘ ਨਾਲ ਦੁੱਖ ਸਾਂਝਾ ਕੀਤਾ।