ਮੁੱਖਵਾਕ - ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ Arrow Right ਸੋਰਠਿ ਮਹਲਾ ੫ ਘਰੁ ੨ ਅਸਟਪਦੀਆ ੴ ਸਤਿਗੁਰ ਪ੍ਰਸਾਦਿ ॥ ਪਾਠੁ ਪੜਿਓ ਅਰੁ ਬੇਦੁ ਬੀਚਾਰਿਓ ਨਿਵਲਿ ਭੁਅੰਗਮ ਸਾਧੇ ॥ ਪੰਚ ਜਨਾ ਸਿਉ ਸੰਗੁ ਨ ਛੁਟਕਿਓ ਅਧਿਕ ਅਹੰਬੁਧਿ ਬਾਧੇ ॥੧॥ ਸੋਮਵਾਰ, ੧੬ ਵੈਸਾਖ (ਸੰਮਤ ੫੫੭ ਨਾਨਕਸ਼ਾਹੀ) ੨੮ ਅਪ੍ਰੈਲ, ੨੦੨੫ (ਅੰਗ: ੬੪੧)

** ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਯੋਗਤਾ, ਨਿਯੁਕਤੀ, ਕਾਰਜ ਖੇਤਰ, ਜ਼ਿੰਮੇਵਾਰੀਆਂ ਅਤੇ ਸੇਵਾ ਮੁਕਤੀ ਸਬੰਧੀ ਨਿਯਮ ਨਿਰਧਾਰਤ ਕਰਨ ਲਈ ਸਿੱਖ ਪੰਥ ਦੀਆਂ ਸਮੂਹ ਜਥੇਬੰਦੀਆਂ, ਦਮਦਮੀ ਟਕਸਾਲ, ਨਿਹੰਗ ਸਿੰਘ ਦਲਾਂ, ਆਲਮੀ ਸਿੱਖ ਸੰਸਥਾਵਾਂ, ਸਿੰਘ ਸਭਾਵਾਂ, ਦੀਵਾਨਾਂ, ਸਭਾ ਸੁਸਾਇਟੀਆਂ ਅਤੇ ਦੇਸ਼ ਵਿਦੇਸ਼ ਵਿਚ ਵੱਸਦੇ ਵਿਦਵਾਨਾਂ ਤੇ ਬੁੱਧੀਜੀਵੀਆਂ ਨੂੰ ਆਪਣੇ ਸੁਝਾਅ ਭੇਜਣ ਦੀ ਅਪੀਲ ਕੀਤੀ ਹੈ। ** ਇਸ ਲਈ 30 ਮਈ 2025 ਤਕ ਸ਼੍ਰੋਮਣੀ ਕਮੇਟੀ ਪਾਸ ਆਪਣੇ ਸੁਝਾਅ ਭੇਜੇ ਜਾਣ ਤਾਂ ਜੋ ਇਨ੍ਹਾਂ ਨੂੰ ਵਿਚਾਰ ਕੇ ਸੇਵਾ ਨਿਯਮਾਂ ਵਾਸਤੇ ਇੱਕ ਸਾਂਝੀ ਕੌਮੀ ਰਾਇ ਬਣਾਈ ਜਾ ਸਕੇ। ** ਇਹ ਸੁਝਾਅ ਸ਼੍ਰੋਮਣੀ ਕਮੇਟੀ ਨੂੰ ਦਸਤੀ ਰੂਪ ਵਿਚ ਜਾਂ ਅਧਿਕਾਰਤ ਈਮੇਲ [email protected] ਅਤੇ ਵਟਸਐਪ ਨੰਬਰ 7710136200 ਉਤੇ ਭੇਜੇ ਜਾਣ।

ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਨ ਵਾਲਿਆਂ ਨੂੰ ਤੁਰੰਤ ਸਜ਼ਾਵਾਂ ਦਾ ਹੋਵੇ ਪ੍ਰਬੰਧ –ਭਾਈ ਲੌਂਗੋਵਾਲ

ਅੰਮ੍ਰਿਤਸਰ, ੧੩ ਜੂਨ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਨਵਾਂਸ਼ਹਿਰ ਜ਼ਿਲ੍ਹੇ ਦੇ ਪਿੰਡ ਬਛੌੜੀ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਦੀ ਬੇਅਦਬੀ ਦੀ ਹਿਰਦੇਵੇਦਕ ਘਟਨਾ ਦੀ ਨਿੰਦਾ ਕਰਦਿਆਂ ਸਰਕਾਰ ਪਾਸੋਂ ਮੰਗ ਕੀਤੀ ਕਿ ਅਜਿਹੀਆਂ ਘਟਨਾਵਾਂ ਦੇ ਦੋਸ਼ੀਆਂ ਖਿਲਾਫ ਤੁਰੰਤ ਪ੍ਰਭਾਵ ‘ਤੇ ਸਖਤ ਸਜਾਵਾਂ ਦੇਣ ਦਾ ਕਾਨੂੰਨ ਬਣਾਇਆ ਜਾਵੇ ਅਤੇ ਦੋਸ਼ੀ ਦੀ ਪਛਾਣ ਹੋਣ ‘ਤੇ ਉਸ ਦੀ ਕੋਈ ਵੀ ਅਪੀਲ-ਦਲੀਲ ਨਾ ਸੁਣੀ ਜਾਵੇ। ਭਾਈ ਲੌਂਗੋਵਾਲ ਨੇ ਕਿਹਾ ਕਿ ਬਹੁਤੀ ਵਾਰ ਦੋਸ਼ੀ ਕਾਨੂੰਨ ਦੀ ਆੜ ਹੇਠ ਬਚ ਨਿਕਲਦੇ ਹਨ ਕਿਉਂਕਿ ਲੰਮਾਂ ਸਮਾਂ ਕੇਸਾਂ ਦਾ ਨਿਪਟਾਰਾ ਨਾ ਹੋਣ ਕਾਰਨ ਕੇਸ ਦਾ ਕਮਜ਼ੋਰ ਹੋਣਾ ਆਮ ਵਰਤਾਰਾ ਹੈ। ਇਸ ਲਈ ਇਨ੍ਹਾਂ ਮਾਮਲਿਆਂ ਵਿਚ ਤੁਰੰਤ ਪ੍ਰਭਾਵ ਤੋਂ ਸਖਤ ਸਜਾ ਦਾ ਪ੍ਰਬੰਧ ਹੋਣਾ ਜਰੂਰੀ ਹੈ ਅਤੇ ਸਰਕਾਰ ਨੂੰ ਇਸ ਵੱਲ ਸੰਜੀਦਗੀ ਨਾਲ ਧਿਆਨ ਦੇਣ ਦੀ ਲੋੜ ਹੈ।

ਭਾਈ ਲੌਂਗੋਵਾਲ ਨੇ ਕਿਹਾ ਕਿ ਦੂਸਰੇ ਪਾਸੇ ਸਥਾਨਕ ਗੁਰਦੁਆਰਾ ਕਮੇਟੀਆਂ ਤੇ ਸੰਗਤਾਂ ਨੂੰ ਵੀ ਗੁਰੂ-ਘਰਾਂ ਦੀ ਸੇਵਾ ਸੰਭਾਲ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਦਬ-ਸਤਿਕਾਰ ਨੂੰ ਯਕੀਨੀ ਬਣਾਉਣ ਲਈ ਆਪਣੀ ਜਿੰਮੇਵਾਰੀ ਚੇਤੰਨਤਾ ਨਾਲ ਨਿਭਾਉਣੀ ਚਾਹੀਦੀ ਹੈ। ਉਨ੍ਹਾਂ ਸਿੱਖ ਜਗਤ ਨੂੰ ਅਪੀਲ ਕੀਤੀ ਕਿ ਲਗਾਤਾਰ ਵਾਪਰ ਰਹੀਆਂ ਬੇਅਦਬੀ ਦੀਆਂ ਘਟਨਾਵਾਂ ਰੋਕਣ ਲਈ ਸੰਗਤਾਂ ਵਿਸ਼ੇਸ਼ ਧਿਆਨ ਦੇਣ ਅਤੇ ਗੁਰਦੁਆਰਾ ਸਾਹਿਬਾਨ ਅੰਦਰ ਹਰ ਸਮੇਂ ਨਿਗਰਾਨ ਜਰੂਰ ਮੌਜੂਦ ਰਹੇ।

ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਸੰਗਤਾਂ ਨੂੰ ਬਾਰ ਬਾਰ ਅਪੀਲ ਕੀਤੀ ਜਾ ਰਹੀ ਹੈ ਉਹ ਇੱਕ ਵੱਧ ਗੁਰਦਆਰਿਆਂ ਦੀ ਥਾਂ ਇੱਕ ਗੁਰਦੁਆਰਾ ਸਾਹਿਬ ਕਰਨ ਲਈ ਅੱਗੇ ਆਉਣ ਤਾਂ ਜੋ ਗੁਰੂ ਘਰਾਂ ਦੀ ਸੇਵਾ-ਸੰਭਾਲ ਸੁਚੱਜੇ ਢੰਗ ਨਾਲ ਹੋ ਸਕੇ।