ਅੰਮ੍ਰਿਤਸਰ, 21 ਮਾਰਚ-
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰਾਂ ਨਾਲ ਇਕੱਤਰਤਾ ਕਰਕੇ ਪ੍ਰਬੰਧਕੀ ਨਿਰਦੇਸ਼ ਦਿੱਤੇ। ਐਡਵੋਕੇਟ ਧਾਮੀ ਨੇ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸਮੁੱਚੇ ਵਿਸ਼ਵ ਦੀਆਂ ਸੰਗਤਾਂ ਲਈ ਅਧਿਆਤਮਿਕ ਕੇਂਦਰ ਹਨ ਅਤੇ ਇਸ ਪਾਵਨ ਅਸਥਾਨ ਨਾਲ ਸੰਗਤਾਂ ਦੀਆਂ ਧਾਰਮਿਕ ਭਾਵਨਾਵਾਂ ਜੁੜੀਆਂ ਹੋਈਆਂ ਹਨ। ਉਨ੍ਹਾਂ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਦੁਨੀਆਂ ਭਰ ਦੀਆਂ ਸੰਗਤਾਂ ਨਤਮਸਤਕ ਹੋ ਕੇ ਸ਼ਰਧਾ ਅਰਪਨ ਕਰਦੀਆਂ ਹਨ। ਉਨ੍ਹਾਂ ਕਿਹਾ ਕਿ ਮਾਨੁੱਖਤਾ ਦੇ ਕੇਂਦਰ ਸ੍ਰੀ ਦਰਬਾਰ ਸਾਹਿਬ ਅੰਦਰ ਸੇਵਾ ਨਿਭਾਉਣ ਵਾਲੇ ਅਧਿਕਾਰੀਆਂ ਦੀ ਜ਼ੁੰਮੇਵਾਰੀ ਹੋਰਨਾਂ ਨਾਲੋਂ ਜ਼ਿਆਦਾ ਹੈ। ਐਡਵੋਕੇਟ ਧਾਮੀ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਕਿਸੇ ਵੀ ਤਰ੍ਹਾਂ ਦੀ ਪ੍ਰਬੰਧਾਂ ਵਿਚ ਲਾ-ਪ੍ਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਸਾਰੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਆਪਣੀ ਡਿਊਟੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣ ਲਈ ਕਿਹਾ। ਇਸ ਮੌਕੇ ਓਐਸਡੀ ਸ. ਸਤਬੀਰ ਸਿੰਘ ਧਾਮੀ, ਮੀਤ ਸਕੱਤਰ ਸ. ਕੁਲਵਿੰਦਰ ਸਿੰਘ ਰਮਦਾਸ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਸੁਲੱਖਣ ਸਿੰਘ ਭੰਗਾਲੀ, ਮੈਨੇਜਰ ਸ. ਸੁਖਰਾਜ ਸਿੰਘ, ਸ. ਬਘੇਲ ਸਿੰਘ, ਸ. ਸਤਨਾਮ ਸਿੰਘ ਮਾਂਗਾਸਰਾਏ, ਸ. ਹਰਪ੍ਰੀਤ ਸਿੰਘ, ਵਧੀਕ ਮੈਨੇਜਰ ਸ. ਇਕਬਾਲ ਸਿੰਘ ਮੁਖੀ, ਸ. ਜਗਤਾਰ ਸਿੰਘ, ਸ. ਗੁਰਾ ਸਿੰਘ, ਸ. ਦਰਸ਼ਨ ਸਿੰਘ, ਸ. ਨਿਸ਼ਾਨ ਸਿੰਘ, ਸ. ਬਲਦੇਵ ਸਿੰਘ ਖੈਰਾਬਾਦ,   ਸ. ਜਸਪਾਲ ਸਿੰਘ ਢੱਡੇ, ਸ. ਨਿਸ਼ਾਨ ਸਿੰਘ, ਇੰਚਾਰਜ ਸ. ਸ਼ਾਹਬਾਜ਼ ਸਿੰਘ ਆਦਿ ਹਾਜ਼ਰ ਸਨ।