ਅੰਮ੍ਰਿਤਸਰ, ੨੭ ਅਪ੍ਰੈਲ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਧੀਕ ਸਕੱਤਰ ਸ. ਕੇਵਲ ਸਿੰਘ ਭੂਰਾਕੋਹਨਾ ਨਾਲ ਉਨ੍ਹਾਂ ਦੇ ਮਾਤਾ ਪ੍ਰੀਤਮ ਕੌਰ ਦੇ ਅਕਾਲ ਚਲਾਣੇ ਦਾ ਦੁਖ ਸਾਂਝਾ ਕਰਨ ਲਈ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਅਤੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਉਨ੍ਹਾਂ ਦੇ ਗ੍ਰਹਿ ਪਿੰਡ ਘਾਗਾਂ ਖੁਰਦ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਪਹੁੰਚੇ। ਇਸ ਮੌਕੇ ਉਨ੍ਹਾਂ ਦੇ ਨਾਲ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਦਿਆਲ ਸਿੰਘ ਕੋਲਿਆਂਵਾਲੀ, ਭਾਈ ਗੁਰਚਰਨ ਸਿੰਘ ਗਰੇਵਾਲ, ਸ. ਸੁਖਦੇਵ ਸਿੰਘ ਬਾਠ, ਸ. ਮਿੱਠੂ ਸਿੰਘ ਕਾਹਨੇਕੇ ਤੇ ਜਥੇਦਾਰ ਹੀਰਾ ਸਿੰਘ ਚੜੇਵਾਨ ਆਦਿ ਵੀ ਮੌਜੂਦ ਸਨ।
ਇਸ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਸ. ਬਲਦੇਵ ਸਿੰਘ ਸਿਬੀਆ, ਭਾਈ ਮਨਜੀਤ ਸਿੰਘ, ਜਥੇਦਾਰ ਨਵਤੇਜ ਸਿੰਘ ਕਾਉਣੀ, ਜਥੇਦਾਰ ਸਰੂਪ ਸਿੰਘ ਨੰਦਗੜ੍ਹ, ਸ. ਚੰਨਣ ਸਿੰਘ ਘਾਗਾਂ, ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ, ਸਕੱਤਰ ਸ. ਮਨਜੀਤ ਸਿੰਘ ਤੇ ਸ. ਅਵਤਾਰ ਸਿੰਘ ਸੈਂਪਲਾ, ਸ. ਸੁਖਦੇਵ ਸਿੰਘ ਭੂਰਾਕੋਹਨਾ, ਸ. ਦਿਲਜੀਤ ਸਿੰਘ ਬੇਦੀ, ਸ. ਬਲਵਿੰਦਰ ਸਿੰਘ ਜੌੜਾਸਿੰਘਾ, ਸ. ਸਕੱਤਰ ਸਿੰਘ, ਸ. ਹਰਜੀਤ ਸਿੰਘ ਲਾਲੂ ਘੁੰਮਣ, ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਮੈਨੇਜਰ ਸ. ਕਰਨ ਸਿੰਘ, ਸ. ਜਰਨੈਲ ਸਿੰਘ ਨੇ ਵੀ ਸ. ਕੇਵਲ ਸਿੰਘ ਨਾਲ ਦੁਖ ਸਾਂਝਾ ਕੀਤਾ ਹੈ। ਇਸੇ ਦੌਰਾਨ ਸ. ਕੇਵਲ ਸਿੰਘ ਨੇ ਦੱਸਿਆ ਕਿ ਮਾਤਾ ਪ੍ਰੀਤਮ ਕੌਰ ਨਮਿਤ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਅੰਤਮ ਅਰਦਾਸ ੩੦ ਅਪ੍ਰੈਲ ਦਿਨ ਸੋਮਵਾਰ ਨੂੰ ਉਨ੍ਹਾਂ ਦੇ ਗ੍ਰਹਿ ਪਿੰਡ ਘਾਗਾਂ ਖੁਰਦ ਵਿਖੇ ਹੋਵੇਗੀ।