imagesਅੰਮ੍ਰਿਤਸਰ 29 ਅਪ੍ਰੈਲ : ਗੁਆਂਢੀ ਦੇਸ਼ ਨੇਪਾਲ ਅਤੇ ਦੇਸ਼ ਦੇ ਹੋਰਨਾਂ ਹਿੱਸਿਆਂ ਵਿੱਚ ਪਿਛਲੇ ਦਿਨੀਂ ਆਏ ਭਿਆਨਕ ਭੂਚਾਲ ਕਾਰਨ ਬਹੁਤ ਸਾਰੇ ਲੋਕ ਆਪਣਿਆਂ ਤੋਂ ਸਦਾ ਲਈ ਵਿਛੜ ਚੁੱਕੇ ਹਨ ਅਤੇ ਹਜ਼ਾਰਾਂ ਦੀ ਤਦਾਦ ਵਿੱਚ ਜ਼ਖ਼ਮੀ ਹੋਏ ਹਨ।ਇਸ ਭਿਆਨਕ ਤ੍ਰਾਸਦੀ ਦੌਰਾਨ ਮਾਰੇ ਗਏ ਲੋਕਾਂ ਦੇ ਨਮਿਤ ਅਤੇ ਜਖ਼ਮੀਆਂ ਦੇ ਜਲਦੀ ਤੰਦਰੁਸਤੀ ਲਈ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਥਾਨਕ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ਼੍ਰੋਮਣੀ ਕਮੇਟੀ ਵੱਲੋਂ ਅੱਜ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰਵਾਏ ਜਾਣਗੇ।
ਇਥੋਂ ਜਾਰੀ ਪ੍ਰੈਸ ਨੋਟ ਵਿੱਚ ਜਾਣਕਾਰੀ ਦਿੰਦਿਆਂ ਸ. ਮਨਜੀਤ ਸਿੰਘ ਸਕੱਤਰ ਸ਼੍ਰੋਮਣੀ ਕਮੇਟੀ ਨੇ ਦੱਸਿਆ ਕਿ ਸਥਾਨਕ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਅੱਜ ੩੦-੦੪-੨੦੧੫ ਨੂੰ ਨੇਪਾਲ ਅਤੇ ਭਾਰਤ ਦੇ ਵੱਖ-ਵੱਖ ਹਿੱਸਿਆਂ ਵਿੱਚ ਭੂਚਾਲ ਕਾਰਨ ਜੋ ਪ੍ਰਾਣੀ ਆਪਣਿਆਂ ਤੋਂ ਸਦਾ ਲਈ ਵਿਛੜ ਗਏ ਹਨ ਉਨ੍ਹਾਂ ਦੀ ਆਤਮਿਕ ਸ਼ਾਂਤੀ ਅਤੇ ਜਖ਼ਮੀਆਂ ਦੇ ਜਲਦੀ ਸਿਹਤਯਾਬ ਹੋਣ ਲਈ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰਵਾਏ ਜਾ ਰਹੇ ਹਨ ਜਿਨ੍ਹਾਂ ਦੇ ਭੋਗ ੨-੦੫-੨੦੧੫ ਨੂੰ ਸਵੇਰੇ ੧੦.੦੦ ਵਜੇ ਪੈਣਗੇ।ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਇਲਾਹੀ ਬਾਣੀ ਦੇ ਕੀਰਤਨ ਕਰਨਗੇ।