ਅੰਮ੍ਰਿਤਸਰ 27 ਜਨਵਰੀ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁਲਾਜ਼ਮਾਂ ਵੱਲੋਂ ਸਥਾਨਕ ਸੁਲਤਾਨਵਿੰਡ ਰੋਡ ‘ਤੇ ਸਥਿਤ ਸ੍ਰੀ ਦਰਬਾਰ ਸਾਹਿਬ ਦੇ ਕੁਆਟਰਾਂ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਾਲਾਨਾ ਗੁਰਮਤਿ ਸਮਾਗਮ ਕਰਵਾਇਆ ਗਿਆ। ਇਸ ਸਬੰਧੀ ਆਰੰਭ ਕੀਤੇ ਗਏ ਸਹਿਜ ਪਾਠ ਸਾਹਿਬ ਦੇ ਭੋਗ ਤੋਂ ਬਾਅਦ ਰਾਗੀ ਅਤੇ ਕਵੀਸ਼ਰੀ ਜੱਥਿਆਂ ਨੇ ਗੁਰਬਾਣੀ ਕੀਰਤਨ ਅਤੇ ਗੁਰ ਇਤਿਹਾਸ ਸਾਂਝਾ ਕੀਤਾ। ਇਸ ਦੌਰਾਨ ਗੁਰਮਤਿ ਗਿਆਨ ਅਕੈਡਮੀ ਦੇ ਹੋਣਹਾਰ ਬੱਚੇ ਕਾਕਾ ਸੁਖਰਾਜ ਸਿੰਘ ਨੇ ਭਾਵਪੂਰਤ ਲੈਕਚਰ ਕਰਕੇ ਸੰਗਤਾਂ ਪਾਸੋਂ ਸ਼ਾਬਾਸ਼ ਪ੍ਰਾਪਤ ਕੀਤੀ। ਇਸ ਮੌਕੇ ਬੱਚਿਆਂ ਦੇ ਧਾਰਮਿਕ ਮੁਕਾਬਲੇ ਵੀ ਕਰਵਾਏ ਗਏ, ਜਿਨ•ਾਂ ਵਿਚ ਕੀਰਤਨ, ਕਵਿਤਾ, ਕਵੀਸ਼ਰੀ, ਪ੍ਰਸ਼ਨੋਤਰੀ ਅਤੇ ਸੁੰਦਰ ਦਸਤਾਰ ਸਜਾਉਣ ਦੇ ਮੁਕਾਬਲੇ ਵਿਸ਼ੇਸ਼ ਸਨ। ਇਨ•ਾਂ ਧਾਰਮਿਕ ਮੁਕਾਬਲਿਆਂ ਵਿਚੋਂ ਅੱਵਲ ਆਉਣ ਵਾਲੇ ਬੱਚਿਆਂ ਨੂੰ ਸ਼੍ਰੋਮਣੀ ਕਮੇਟੀ ਪ੍ਰਧਾਨ ਦੇ ਨਿੱਜੀ ਸਹਾਇਕ ਸ. ਜਗਜੀਤ ਸਿੰਘ ਜੱਗੀ ਅਤੇ ਸ. ਮਲਕੀਤ ਸਿੰਘ ਬਹਿੜਵਾਲ ਸਹਾਇਕ ਸੁਪ੍ਰਿੰਟੈਂਡੈਂਟ ਸ਼੍ਰੋਮਣੀ ਕਮੇਟੀ ਨੇ ਸਨਮਾਨ ਚਿੰਨ• ਅਤੇ ਪੁਸਤਕਾਂ ਦੇ ਕੇ ਸਨਮਾਨਿਤ ਕੀਤਾ।

ਸਮਾਗਮ ਦੀ ਤਿਆਰੀ ਲਈ ਬੀਬੀ ਰਣਜੀਤ ਕੌਰ, ਬੀਬੀ ਪਰਮਜੀਤ ਕੌਰ, ਬੀਬੀ ਹਰਭਿੰਦਰ ਕੌਰ ਨੇ ਵਿਸ਼ੇਸ਼ ਯੋਗਦਾਨ ਪਾਇਆ। ਇਸ ਮੌਕੇ ਕਾਲੋਨੀ ਨਿਵਾਸੀ ਸਮੂਹ ਸੰਗਤਾਂ ਹਾਜ਼ਰ ਸਨ।