ਜਥੇਦਾਰ ਅਵਤਾਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਹੇਠ ਸ੍ਰੀ ਦਰਬਾਰ ਸਾਹਿਬ ਸ੍ਰੀ ਮੁਕਤਸਰ ਸਾਹਿਬ ਵਿਖੇ ਕੇਵਲ ਸਿੰਘ ਬਾਦਲ ਦੀ ਅਗਵਾਈ ਵਿੱਚ ਹੋਈ ਇਕੱਤਰਤਾ ਉਪਰੰਤ ਰਾਹਤ ਕਾਰਜ ਕੀਤੇ ਤੇਜ -ਬੇਦੀ

2
ਅੰਮ੍ਰਿਤਸਰ : ੨ ਅਕਤੂਬਰ (        ) ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਿਸ਼ਾ-ਨਿਰਦੇਸ਼ਾਂ ਹੇਠ ਪੰਜਾਬ ਵਿੱਚ ਪਾਕਿਸਤਾਨ ਨਾਲ ਲਗਦੇ ਸਰਹੱਦੀ ਪਿੰਡਾਂ ਦੇ ਲੋਕਾਂ ਦੀ ਸੁਰੱਖਿਆ, ਲੰਗਰ, ਰਿਹਾਇਸ਼, ਮੈਡੀਕਲ ਸਹੂਲਤਾਂ ਅਤੇ ਹੋਰ ਪ੍ਰਬੰਧਾਂ ਦੀ ਦੇਖ-ਰੇਖ ਲਈ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ, ਸ੍ਰੀ ਮੁਕਤਸਰ ਦੇ ਇਕੱਤਰਤਾ ਹਾਲ ਵਿਖੇ ਵਿਚਾਰ ਵਟਾਂਦਰਾ ਕੀਤਾ ਗਿਆ। ਜਿਸ ਵਿੱਚ ਸ੍ਰ: ਕੇਵਲ ਸਿੰਘ ਬਾਦਲ ਜੂਨੀਅਰ ਮੀਤ ਪ੍ਰਧਾਨ ਦੀ ਅਗਵਾਈ ਵਿੱਚ ਸ੍ਰ: ਦਿਆਲ ਸਿੰਘ ਕੌਲਿਆਂ ਵਾਲੀ, ਸ੍ਰ: ਰਾਜਿੰਦਰ ਸਿੰਘ ਮਹਿਤਾ, ਸ੍ਰ: ਮੋਹਨ ਸਿੰਘ ਬੰਗੀ, ਸ੍ਰ: ਦਰਸ਼ਨ ਸਿੰਘ ਸ਼ੇਰਗਿੱਲ ਅੰਤਿੰ੍ਰਗ ਮੈਂਬਰ, ਸ੍ਰ: ਕੌਰ ਸਿੰਘ ਬਾਹਵਵਾਲੀ, ਸ੍ਰ: ਬਲਵਿੰਦਰ ਸਿੰਘ ਲੰਡਾ ਭੂੰਬਾ, ਸ੍ਰ: ਸੱਤਪਾਲ ਸਿੰਘ ਤਲਵੰਡੀ ਭਾਈ, ਸ੍ਰ: ਗੁਰਮੀਤ ਸਿੰਘ ਬੂਹ, ਸ੍ਰ: ਗੁਰਪਾਲ ਸਿੰਘ ਟਾਹਲੀਵਾਲਾ, ਸ੍ਰ: ਦਰਸ਼ਨ ਸਿੰਘ ਮੋਠਾਂਵਾਲੀ, ਸ੍ਰ: ਗੁਰਲਾਲ ਸਿੰਘ ਦਾਨੇਵਾਲੀਆ, ਸ੍ਰ: ਨਵਤੇਜ ਸਿੰਘ ਕਉਣੀ ਮੈਂਬਰ, ਸ੍ਰ: ਸੁਖਦਰਸ਼ਨ ਸਿੰਘ ਹਲਕਾ ਵਿਧਾਇਕ, ਪਾਲੀ ਗਰੇਵਾਲ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਫਾਜ਼ਿਲਕਾ, ਸ੍ਰ: ਮਨਜੀਤ ਸਿੰਘ ਸਕੱਤਰ, ਸ੍ਰ: ਦਿਲਜੀਤ ਸਿੰਘ ਬੇਦੀ, ਸ੍ਰ: ਕੇਵਲ ਸਿੰਘ ਤੇ ਸ੍ਰ: ਬਿਜੈ ਸਿੰਘ ਵਧੀਕ ਸਕੱਤਰ, ਸ੍ਰ: ਪਰਮਜੀਤ ਸਿੰਘ ਮੁੰਡਾ ਪਿੰਡ ਨਿਜੀ ਸਹਾਇਕ,  ਸ੍ਰ: ਤਰੁਣ ਸਿੰਘ ਮੈਨੇਜਰ ਸ੍ਰੀ ਦਰਬਾਰ ਸਾਹਿਬ, ਸ੍ਰੀ ਮੁਕਤਸਰ ਸਾਹਿਬ, ਸ੍ਰ: ਕਰਨੈਲ ਸਿੰਘ ਮੈਨੇਜਰ ਗੁਰਦੁਆਰਾ ਬਾਬਾ ਗਾਂਧਾ ਸਿੰਘ ਬਰਨਾਲਾ, ਸ੍ਰ: ਗੁਰਾ ਸਿੰਘ ਮੈਨੇਜਰ ਗੁਰਦੁਆਰਾ ਬੇਰ ਸਾਹਿਬ, ਸ੍ਰ: ਮਨਪ੍ਰੀਤ ਸਿੰਘ ਮੈਨੇਜਰ ਗੁਰਦੁਆਰਾ ਨਾਨਕਿਆਣਾ ਸਾਹਿਬ, ਸੰਗਰੂਰ ਅਤੇ ਸ੍ਰ: ਜਗਜੀਤ ਸਿੰਘ ਮੈਨੇਜਰ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਬਠਿੰਡਾ ਸ਼ਾਮਿਲ ਹੋਏ।

1-1ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਬੁਲਾਰੇ ਤੇ ਵਧੀਕ ਸਕੱਤਰ ਸ੍ਰ: ਦਿਲਜੀਤ ਸਿੰਘ ਬੇਦੀ ਨੇ ਜਾਣਕਾਰੀ ਦੇਂਦਿਆਂ ਦੱਸਿਆ ਕਿ ਇਕੱਤਰਤਾ ਉਪਰੰਤ ਇਨ੍ਹਾਂ ਨੇ ਫਾਜ਼ਿਲਕਾ ਅਤੇ ਫਿਰੋਜ਼ਪੁਰ ਦੇ ਸਰਹੱਦੀ ਖੇਤਰਾਂ ‘ਚ ਲਗਾਏ ਗਏ ਕੈਂਪਾਂ ਦਾ ਸਰਵੇਖਣ ਕੀਤਾ। ਉਨ੍ਹਾਂ ਕਿਹਾ ਕਿ ਫਾਜ਼ਿਲਕਾ ਤੇ ਫਿਰੋਜ਼ਪੁਰ ਦੇ ਸਰਹੱਦੀ ਖੇਤਰਾਂ ਵਿੱਚ ਲੱਗੇ ਰਾਹਤ ਕੈਂਪਾਂ ਵਿੱਚ ਲੰਗਰ ਅਤੇ ਹੋਰ ਲੋੜੀਂਦੇ ਪ੍ਰਬੰਧ ਕਰ ਲਏ ਗਏ ਹਨ। ਉਨ੍ਹਾਂ ਕਿਹਾ ਕਿ ਇਹ ਲੰਗਰ ਫਜ਼ਿਲਕਾ ਦੇ ੨੧ ਰਾਹਤ ਕੇਂਦਰ ਸਕੂਲਾਂ, ਕਾਲਜਾਂ, ਪੰਚਾਇਤੀ ਥਾਵਾਂ ਅਤੇ ਵੱਖ-ਵੱਖ ਗੁਰਦੁਆਰਾ ਸਾਹਿਬਾਨ ਵਿਖੇ ਲਗਾਏ ਕੈਂਪਾਂ ਵਿੱਚ ਪਹੁੰਚਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਫਾਜ਼ਿਲਕਾ ਦੇ ਪਿੰਡ ਚਵਾੜਿਆਂ ਵਾਲੀ ਵਿਖੇ ਲੰਗਰ ਦਾ ਪ੍ਰਬੰਧ ਤਖ਼ਤ ਸ੍ਰੀ ਦਮਦਮਾ ਸਾਹਿਬ, ਤਲਵੰਡੀ ਸਾਬੋ, ਬਠਿੰਡਾ, ਅਤੇ ਗੁਰਦੁਆਰਾ ਸਾਹਿਬ ਪਾਤਸ਼ਾਹੀ ਦਸਵੀਂ, ਹਾਜੀ ਰਤਨ, ਬਠਿੰਡਾ ਤੋਂ ਸ਼ੁਰੂ ਕੀਤਾ ਗਿਆ। ਇਸੇ ਤਰ੍ਹਾਂ ਸੈਂਟਰ ਜਲਾਲਾਬਾਦ ਫਾਰਮ ਵਿਖੇ ਗੁਰਦੁਆਰਾ ਬਾਬਾ ਗਾਂਧਾ ਜੀ ਬਰਨਾਲਾ ਅਤੇ ਗੁਰਦੁਆਰਾ ਨਾਨਕਿਆਣਾ ਸਾਹਿਬ, ਸੰਗਰੂਰ, ਗੁਰੂ ਹਰਿਸਹਾਏ ‘ਚ ਗੁਰਦੁਆਰਾ ਵਿਸ਼ਕਰਮਾ ਜੀ ਅਤੇ ਗੁਰਦੁਆਰਾ ਸ੍ਰੀ ਬੇਰ ਸਾਹਿਬ, ਸੁਲਤਾਨਪੁਰ ਲੋਧੀ ਅਤੇ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ, ਸ੍ਰੀ ਮੁਕਤਸਰ ਸਾਹਿਬ ਤੋਂ ਲੰਗਰ ਪਹੁੰਚਾਇਆ ਜਾਵੇਗਾ।

3ਸ੍ਰ: ਬੇਦੀ ਨੇ ਅੱਗੇ ਜਾਣਕਾਰੀ ਦੇਂਦਿਆਂ ਦੱਸਿਆ ਕਿ ਗੁਰਦਾਸਪੁਰ ਅਤੇ ਪਠਾਨਕੋਟ ਖੇਤਰਾਂ ਵਿੱਚ ਸ੍ਰ: ਬਲਵਿੰਦਰ ਸਿੰਘ ਜੌੜਾਸਿੰਘਾ ਅਤੇ ਸ੍ਰ: ਪ੍ਰਤਾਪ ਸਿੰਘ ਵਧੀਕ ਮੈਨੇਜਰ ਨੇ ਸਰਹੱਦੀ ਖੇਤਰਾਂ ਦੇ ਪਿੰਡ ਘਨੀਏ ਕੀ ਬੇਟ ਅਤੇ ਇਸ ਨਾਲ ਕਗਦੇ ਪਿੰਡਾਂ ਦੇ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ ਅਤੇ ਇਨ੍ਹਾਂ ਖੇਤਰਾਂ ਵਿੱਚ ਸ੍ਰ: ਮੇਜਰ ਸਿੰਘ ਮੈਨੇਜਰ ਗੁਰਦੁਆਰਾ ਸਾਹਿਬ ਪਾ: ਨੌਵੀਂ ਬਾਬਾ ਬਕਾਲਾ, ਗੁਰਦੁਆਰਾ ਬਾਬਾ ਬੁੱਢਾ ਜੀ ਰਮਦਾਸ ਦੇ ਮੈਨੇਜਰ ਸ੍ਰ: ਹਰਜਿੰਦਰ ਸਿੰਘ ਅਤੇ ਸ੍ਰ: ਰਣਜੀਤ ਸਿੰਘ ਮੈਨੇਜਰ ਗੁਰਦੁਆਰਾ ਡੇਹਰਾ ਬਾਬਾ ਨਾਨਕ (ਗੁਰਦਾਸਪੁਰ) ਵੱਲੋਂ ਲੰਗਰ ਪਹੁੰਚਾਉਣ ਦੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ।
ਉਨ੍ਹਾਂ ਕਿਹਾ ਕਿ ਖੇਮਕਰਨ ਦੇ ਸਰਹੱਦੀ ਇਲਾਕਿਆਂ ਵਿੱਚ ਸ੍ਰ: ਗੁਰਬਚਨ ਸਿੰਘ ਕਰਮੂੰਵਾਲਾ ਮੈਂਬਰ ਅੰਤ੍ਰਿੰਗ ਕਮੇਟੀ, ਸ੍ਰ: ਹਰਭਜਨ ਸਿੰਘ ਮਨਾਵਾਂ ਤੇ ਸ੍ਰ: ਸੁਖਦੇਵ ਸਿੰਘ ਭੂਰਾ ਕੋਹਨਾ ਵਧੀਕ ਸਕੱਤਰ, ਸ੍ਰ: ਹਰਜੀਤ ਸਿੰਘ ਲਾਲੂਘੁੰਮਣ ਤੇ ਸ੍ਰ: ਕੁਲਵਿੰਦਰ ਸਿੰਘ ‘ਰਮਦਾਸ’ ਮੀਤ ਸਕੱਤਰ ਨੇ ਵਾਂ ਬਾਬਾ ਤਾਰਾ ਸਿੰਘ, ਖਾਲੜਾ, ਛੀਨਾ ਬਿਧੀ ਚੰਦ, ਪਹੂਵਿੰਡ, ਮਹਿੰਦੀਪੁਰ, ਮੀਆਂ ਵਾਲਾ, ਕੈਂਟ ਅਤੇ ਸਰਾਏਂ ਅਮਾਨਤ ਖਾਂ ਦੇ ਇਲਾਕਿਆਂ ਦਾ ਦੌਰਾ ਕੀਤਾ ਅਤੇ ਏਥੇ ਸ੍ਰੀ ਦਰਬਾਰ ਸਾਹਿਬ, ਸ੍ਰੀ ਤਰਨ-ਤਾਰਨ ਦੇ ਮੈਨੇਜਰ ਸ੍ਰ: ਅਰਜਨ ਸਿੰਘ, ਸ੍ਰ: ਜੱਸਾ ਸਿੰਘ ਮੈਨੇਜਰ  ਗੁਰਦੁਆਰਾ ਸ੍ਰੀ ਬਾਉਲੀ ਸਾਹਿਬ, ਸ੍ਰੀ ਗੋਇੰਦਵਾਲ ਸਾਹਿਬ, ਸ੍ਰ: ਪਰਮਜੀਤ ਸਿੰਘ ਮੈਨੇਜਰ ਗੁ: ਭਾਈ ਤਾਰਾ ਸਿੰਘ ਜੀ ਸ਼ਹੀਦ ਪਿੰਡ ਵਾਂ ਅਤੇ ਸ੍ਰ: ਸਰਬਜੀਤ ਸਿੰਘ ਮੈਨੇਜਰ ਗੁ: ਬਾਬਾ ਬੀਰ ਸਿੰਘ ਜੀ ਪਿੰਡ ਰੱਤੋਕੇ ਵੱਲੋਂ ਲੰਗਰ ਭੇਜਣ ਦੇ ਪ੍ਰਬੰਧ ਕੀਤੇ ਗਏ।
ਉਨ੍ਹਾਂ ਵਧੇਰੇ ਜਾਣਕਾਰੀ ਦੇਂਦਿਆਂ ਦੱਸਿਆ ਕਿ ਅਟਾਰੀ ਸਰਹੱਦੀ ਖੇਤਰ ਤੋਂ ਸ੍ਰ: ਮਹਿੰਦਰ ਸਿੰਘ ਆਹਲੀ ਵਧੀਕ ਸਕੱਤਰ, ਸ੍ਰ: ਬਲਵਿੰਦਰ ਸਿੰਘ ਕਾਹਲਵਾਂ ਮੀਤ ਸਕੱਤਰ, ਸ੍ਰ: ਰਾਜਿੰਦਰ ਸਿੰਘ ਰੂਬੀ ਗੁਰਦੁਆਰਾ ਗੁਰੂ ਸਰ ਸਤਲਾਣੀ, ਸ੍ਰ: ਜਗਤਾਰ ਸਿੰਘ ਮੈਨੇਜਰ ਗੁਰਦੁਆਰਾ ਸ੍ਰੀ ਛੇਹਰਟਾ ਸਾਹਿਬ ਅਤੇ ਮੈਨੇਜਰ ਗੁਰਦੁਆਰਾ ਸੰਨ੍ਹ ਸਾਹਿਬ ਬਾਸਰਕੇ , ਪਿੰਡ ਦੋਕੇ, ਭਰੋਹਲ, ਭੈਣੀ ਰਾਜਪੂਤਾਂ, ਰਾਜਾਪਾਲ, ਰਤਨ ਖੁਰਦ, ਰਤਨ ਕਲਾਂ, ਧਨੋਏ ਕਲਾਂ, ਧਨੋਏ ਖੁਰਦ, ਅਟੱਲਗੜ੍ਹ ਅਤੇ ਮੋਦੇ ਦੇ ਲੋਕਾਂ ਨੂੰ ਪਿਛਲੇ ਤਿੰਨਾਂ ਦਿਨ੍ਹਾਂ ਤੋਂ ਲੰਗਰ ਪਹੁੰਚਾ ਰਹੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਪਿੰਡਾਂ ਵਿੱਚ ਸ੍ਰ: ਸੁਰਜੀਤ ਸਿੰਘ ਭਿੱਟੇਵਿਡ, ਲਾਲੀ ਰਣੀਕੇ ਅਤੇ ਸ੍ਰ: ਮਗਵਿੰਦਰ ਸਿੰਘ ਖਾਪੜਖੇੜੀ ਮੈਂਬਰ ਸ਼੍ਰੋਮਣੀ ਕਮੇਟੀ ਅਤੇ ਕੈਬਨਿਟ ਮੰਤਰੀ ਸ੍ਰ: ਗੁਲਜ਼ਾਰ ਸਿੰਘ ਰਣੀਕੇ ਨੇ ਲੋਕਾਂ ਦੀਆਂ ਮੁਸ਼ਕਲਾਂ ਸੁਣੀਆਂ ਅਤੇ ਹਾਲਾਤਾਂ ਦਾ ਜਾਇਜਾ ਲਿਆ।
ਸ੍ਰ: ਬੇਦੀ ਨੇ ਦੱਸਿਆ ਕਿ ਇਨ੍ਹਾਂ ਸਾਰੇ ਕਾਰਜਾਂ ਨੂੰ ਸਫ਼ਲਤਾ ਪੂਰਵਕ ਨੇਪਰੇ ਚਾੜ੍ਹਨ ਲਈ ਜਥੇਦਾਰ ਅਵਤਾਰ ਸਿੰਘ ਨੇ ਸ੍ਰ: ਹਰਚਰਨ ਸਿੰਘ ਮੁੱਖ ਸਕੱਤਰ ਤੇ ਸ੍ਰ: ਰੂਪ ਸਿੰਘ ਸਕੱਤਰ ਸ਼੍ਰੋਮਣੀ ਕਮੇਟੀ ਨੂੰ ਕੰਟਰੋਲਰ ਨਿਯੁਕਤ ਕੀਤਾ ਹੈ, ਜੋ ਹਰ ਸਮੇਂ ਰਾਹਤ ਕਾਰਜਾਂ ਵਿੱਚ ਲੱਗੇ ਉੱਚ ਅਧਿਕਾਰੀਆਂ ਤੋਂ ਜਾਣਕਾਰੀ ਲੈ ਕੇ  ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਕਮੇਟੀ ਨੂੰ ਸੂਚਿਤ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਦਫ਼ਤਰ ਸ਼੍ਰੋਮਣੀ ਕਮੇਟੀ ਵਿਖੇ ਬਣਾਏ ਗਏ ਰਾਹਤ ਕੰਟਰੋਲ ਰੂਮ ਵਿੱਚ ਸ੍ਰ: ਹਰਜਿੰਦਰ ਸਿੰਘ ਸੁਪ੍ਰਿੰਟੈਂਡੈਂਟ ਅਤੇ ਸ੍ਰ: ਮਲਕੀਤ ਸਿੰਘ ਬਹਿੜਵਾਲ ਸਹਾਇਕ ਸੁਪ੍ਰਿੰਟੈਂਡੈਂਟ ਨੂੰ ਲਗਾਇਆ ਗਿਆ ਹੈ। ਜਿਨ੍ਹਾਂ ਦੇ ਕਰਮਵਾਰ ਮੋਬਾਇਲ ਨੰਬਰ 99142-46207 ਅਤੇ 98147-77224 ਤੇ ਸੰਪਰਕ ਕੀਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਇਕ ਵਿਸ਼ੇਸ਼ ਰਾਹਤ ਕੈਂਪ ਦਾ ਦਫ਼ਤਰ ਭਾਈ ਗੁਰਦਾਸ ਹਾਲ, ਸ੍ਰੀ ਅੰਮ੍ਰਿਤਸਰ ਵਿਖੇ ਬਣਾਇਆ ਗਿਆ ਹੈ, ਅਗਰ ਕਿਸੇ ਨੇ ਰਾਹਤ ਕਾਰਜਾਂ ਵਿੱਚ ਹਿੱਸਾ ਪਉਣਾ ਹੋਵੇ ਤਾਂ ਉਹ ਭਾਈ ਗੁਰਦਾਸ ਹਾਲ ਵਿਖੇ ਸੇਵਾ ਪੁੱਜਦਾ ਕਰ ਸਕਦਾ ਹੈ।