ਅੰਮ੍ਰਿਤਸਰ, 22 ਜੁਲਾਈ- ਬੀਤੇ ਦਿਨੀਂ ਅਕਾਲ ਚਲਾਣਾ ਕਰ ਗਏ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਸ. ਲਖਬੀਰ ਸਿੰਘ ਅਰਾਈਆਂਵਾਲਾ ਨਮਿਤ ਅੰਤਮ ਅਰਦਾਸ ਸਮਾਗਮ ੨੪ ਜੁਲਾਈ ਨੂੰ ਗੁਰਦੁਆਰਾ ਮਾਈ ਗੋਦੜੀ ਸਾਹਿਬ, ਕੋਟ ਕਪੂਰਾ ਰੋਡ, ਫਰੀਦਕੋਟ ਵਿਖੇ ਹੋਵੇਗਾ। ਇਹ ਜਾਣਕਾਰੀ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਮਨਜੀਤ ਸਿੰਘ ਬਾਠ ਨੇ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਸ. ਅਰਾਈਆਂਵਾਲਾ ੧੫ ਜੁਲਾਈ ਨੂੰ ਅਕਾਲ ਚਲਾਣਾ ਕਰ ਗਏ ਸਨ। ਉਹ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਕਮੇਟੀ ਮੈਂਬਰ ਵਜੋਂ ਵੀ ਸੇਵਾਵਾਂ ਨਿਭਾ ਚੁੱਕੇ ਹਨ। ਸ਼੍ਰੋਮਣੀ ਕਮੇਟੀ ਦੇ ਸਕੱਤਰ ਅਨੁਸਾਰ ਸ. ਅਰਾਈਆਂ ਵਾਲਾ ਦੇ ਗ੍ਰਹਿ ੨੪ ਜੁਲਾਈ ਨੂੰ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪੈਣਗੇ ਅਤੇ ਮਗਰੋਂ ਅਰਦਾਸ ਸਮਾਗਮ ਗੁਰਦੁਆਰਾ ਮਾਈ ਗੋਦੜੀ ਸਾਹਿਬ ਫਰੀਦਕੋਟ ਵਿਖੇ ਹੋਵੇਗਾ। ਉਨ੍ਹਾਂ ਦੱਸਿਆ ਕਿ ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਸਮੇਤ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਸ. ਅਰਾਈਆਂ ਵਾਲਾ ਨੂੰ ਸ਼ਰਧਾ ਤੇ ਸਤਿਕਾਰ ਭੇਟ ਕਰਨਗੀਆਂ।