ਸ਼ੋਕ ਵਜੋਂ ਸ਼੍ਰੋਮਣੀ ਕਮੇਟੀ ਦਫ਼ਤਰ ਅੱਧਾ ਦਿਨ ਬੰਦ ਰਹੇ

ਅੰਮ੍ਰਿਤਸਰ, 15 ਜੁਲਾਈ-
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਸ਼੍ਰੋਮਣੀ ਕਮੇਟੀ ਮੈਂਬਰ ਸ. ਲਖਬੀਰ ਸਿੰਘ ਅਰਾਈਆਂਵਾਲਾ ਦੇ ਅਕਾਲ ਚਲਾਣਾ ਕਰ ਜਾਣ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਸ. ਲਖਬੀਰ ਸਿੰਘ ਅਰਾਈਆਂਵਾਲਾ ਦੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਿਆਂ ਵਿਛੜੀ ਰੂਹ ਦੀ ਆਤਮਿਕ ਸ਼ਾਂਤੀ ਲਈ ਅਰਦਾਸ ਕੀਤੀ। ਭਾਈ ਲੌਂਗੋਵਾਲ ਨੇ ਆਖਿਆ ਕਿ ਸ. ਲਖਬੀਰ ਸਿੰਘ ਅਰਾਈਆਂਵਾਲਾ ਦੇ ਅਕਾਲ ਚਲਾਣੇ ਨਾਲ ਪੰਥ ਨੂੰ ਵੱਡਾ ਘਾਟਾ ਪਿਆ ਹੈ। ਉਹ ਇਕ ਪੰਥਕ ਆਗੂ ਸਨ ਅਤੇ ਅਜਿਹੇ ਟਕਸਾਲੀ ਆਗੂ ਦੇ ਤੁਰ ਜਾਣ ਨਾਲ ਕੌਮ ਇਕ ਚੰਗੇ ਆਗੂ ਤੋਂ ਵਾਂਝੀ ਹੋ ਗਈ ਹੈ। ਉਨ੍ਹਾਂ ਨੇ ਜਿਥੇ ਧਰਮ ਪ੍ਰਚਾਰ ਦੇ ਖੇਤਰ ਵਿਚ ਅਹਿਮ ਯੋਗਦਾਨ ਪਾਇਆ, ਉਥੇ ਹੀ ਅੰਤ੍ਰਿੰਗ ਕਮੇਟੀ ਦੇ ਮੈਂਬਰ ਵਜੋਂ ਸੇਵਾ ਨਿਭਾਉਂਦਿਆਂ ਪ੍ਰਬੰਧਕੀ ਸੇਧਾਂ ਵੀ ਦਿੱਤੀਆਂ।

ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਸ. ਅਰਾਈਆਂਵਾਲਾ ਦੇ ਅਕਾਲ ਚਲਾਣੇ ’ਤੇ ਸ਼ੋਕ ਸਭਾ ਕੀਤੀ ਗਈ, ਜਿਸ ਵਿਚ ਸ਼੍ਰੋਮਣੀ ਕਮੇਟੀ ਦੇ ਜਰਨਲ ਸਕੱਤਰ ਸ. ਗੁਰਬਚਨ ਸਿੰਘ ਕਰਮੂੰਵਾਲਾ, ਅੰਤ੍ਰਿਗ ਮੈਂਬਰ ਭਾਈ ਮਨਜੀਤ ਸਿੰਘ, ਮੈਂਬਰ ਭਾਈ ਰਾਮ ਸਿੰਘ, ਸ. ਭਗਵੰਤ ਸਿੰਘ ਸਿਆਲਕਾ, ਸ. ਬਾਵਾ ਸਿੰਘ ਗੁਮਾਨਪੁਰਾ, ਮੁੱਖ ਸਕੱਤਰ ਡਾ. ਰੂਪ ਸਿੰਘ, ਸਕੱਤਰ, ਸ. ਮਨਜੀਤ ਸਿੰਘ ਬਾਠ ਤੇ ਸ. ਬਲਵਿੰਦਰ ਸਿੰਘ ਜੌੜਾਸਿੰਘਾ, ਵਧੀਕ ਸਕੱਤਰ ਸ. ਸੁਖਦੇਵ ਸਿੰਘ ਭੂਰਾ ਕੋਹਨਾ, ਮੀਤ ਸਕੱਤਰ ਸਕੱਤਰ, ਸਹਾਇਕ ਸੁਪ੍ਰਿੰਟੈਂਡੈਂਟ ਸ. ਮਲਕੀਤ ਸਿੰਘ ਬਹਿੜਵਾਲ ਸਮੇਤ ਸ਼੍ਰੋਮਣੀ ਅਧਿਕਾਰੀਆਂ ਤੇ ਕਰਮਚਾਰੀ ਮੌਜੂਦ ਸਨ। ਇਸ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਸੱਕਤਰ ਸ. ਮਹਿੰਦਰ ਸਿੰਘ ਆਹਲੀ, ਸ. ਅਵਤਾਰ ਸਿੰਘ ਸੈਂਪਲਾ, ਨਿੱਜੀ ਸਕੱਤਰ ਇੰਜ: ਸੁਖਮਿੰਦਰ ਸਿੰਘ, ਸ. ਸੁਖਦੇਵ ਸਿੰਘ ਭੂਰਾਕੋਹਨਾ, ਸ. ਸੁਲੱਖਣ ਸਿੰਘ ਭੰਗਾਲੀ, ਸ. ਤੇਜਿੰਦਰ ਸਿੰਘ ਪੱਡਾ ਆਦਿ ਨੇ ਵੀ ਸ. ਲਖਬੀਰ ਸਿੰਘ ਅਰਾਈਆਂਵਾਲਾ ਦੇ ਚਲਾਣਾ ਕਰ ਜਾਣ ’ਤੇ ਅਫ਼ਸੋਸ ਦਾ ਪ੍ਰਗਟਾਵਾ ਕੀਤਾ ਹੈ।

ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਦੱਸਿਆ ਕਿ ਸ. ਲਖਬੀਰ ਸਿੰਘ ਅਰਾਈਆਂਵਾਲਾ ਦੇ ਚਲਾਣੇ ’ਤੇ ਸ਼ੋਕ ਵਜੋਂ ਸ਼੍ਰੋਮਣੀ ਕਮੇਟੀ ਦਫ਼ਤਰ ਬਾਅਦ ਦੁਪਹਿਰ ਅੱਧਾ ਦਿਨ ਲਈ ਬੰਦ ਰੱਖੇ ਗਏ।